Gurmeet Ram Rahim News : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਆਇਆ ਬਾਹਰ, ਜਾਣੋ ਕਿੰਨੇ ਦਿਨਾਂ ਦੀ ਮਿਲੀ ਫਰਲੋ
Gurmeet Ram Rahim News : ਹਰਿਆਣਾ ਸਰਕਾਰ ਇੱਕ ਵਾਰ ਫਿਰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 'ਤੇ ਮਿਹਰਬਾਨ ਹੋ ਗਈ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇ ਦਿੱਤੀ ਹੈ।
ਰਾਮ ਰਹੀਮ ਅੱਜ ਸਵੇਰੇ ਰੋਹਤਕ ਜੇਲ੍ਹ ਤੋਂ ਬਾਹਰ ਆਇਆ। ਹਨੀਪ੍ਰੀਤ ਖੁਦ ਰਾਮ ਰਹੀਮ ਨੂੰ ਲੈਣ ਪਹੁੰਚੀ ਸੀ। ਉਹ ਸਖ਼ਤ ਪੁਲਿਸ ਸੁਰੱਖਿਆ ਵਿਚਕਾਰ ਸਿਰਸਾ ਕੈਂਪ ਗਿਆ। ਜਾਣਕਾਰੀ ਅਨੁਸਾਰ ਰਾਮ ਰਹੀਮ ਇਸ ਵਾਰ ਸਿਰਸਾ ਡੇਰੇ ਵਿੱਚ ਹੀ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਪਹੁੰਚਣ 'ਤੇ ਰਾਮ ਰਹੀਮ ਸਿੰਘ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਪਣੇ ਪੈਰੋਕਾਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਠਹਿਰਨ ਦੌਰਾਨ ਡੇਰੇ ਨਾ ਜਾਣ।
ਦੱਸ ਦਈਏ ਕਿ 21 ਦਿਨਾਂ ਦੀ ਫਰਲੋ ਦੀ ਪ੍ਰਵਾਨਗੀ ਤੋਂ ਬਾਅਦ, ਰਾਮ ਰਹੀਮ ਅੱਜ ਸਵੇਰੇ 6:40 ਵਜੇ ਪੁਲਿਸ ਸੁਰੱਖਿਆ ਹੇਠ ਆਪਣੇ ਸਿਰਸਾ ਕੈਂਪ ਲਈ ਰਵਾਨਾ ਹੋ ਗਿਆ। ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ, ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਛਤਰਪਤੀ ਦੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ।
ਇਹ ਵੀ ਪੜ੍ਹੋ : Punjab University Clash News : ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਦੇ ਗੁੱਟਾਂ ਵਿਚਾਲੇ ਹੋਇਆ ਝਗੜਾ; ਪੁਲਿਸ ਨੇ ਕਈ ਨੌਜਵਾਨ ਕੀਤੇ ਕਾਬੂ
- PTC NEWS