ਲੁਧਿਆਣਾ: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਦਾਲਤ ਨੇ RTA ਨਰਿੰਦਰ ਧਾਲੀਵਾਲ ਨੂੰ 14 ਦਿਨਾਂ ਦੇ ਲਈ ਨਿਆਂਇਕ ਹਿਰਾਸਤ 'ਚ ਭੇਜਿਆ ਹੈ। ਵਿਜੀਲੈਂਸ ਨੇ ਬੀਤੇ ਦਿਨੀਂ ਪੀਸੀਐਸ ਅਧਿਕਾਰੀ ਨਰਿੰਦਰ ਧਾਲੀਵਾਲ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦੂਜੇ ਪਾਸੇ ਧਾਲੀਵਾਲ ਨੂੰ ਗ੍ਰਿਫ਼ਤਾਰ ਕਰਨ ਦੇ ਰੋਸ ਵਿੱਚ ਪੀਸੀਐਸ ਅਫਸਰਾਂ ਵੱਲੋਂ ਸਮੂਹਿਕ ਛੁੱਟੀ ਕਰਕੇ ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ ਹੈ। ਦਫ਼ਤਰ ਵਿੱਚ ਛੁੱਟੀ ਕਰਕੇ ਆਮ ਲੋਕ ਖੱਜਲ -ਖੁਆਰ ਹੋ ਰਹੇ ਹਨ। ਸੂਬੇ ਭਰ ਵਿੱਚ ਪੀਸੀਐਸ ਅਧਿਕਾਰੀ 5 ਦਿਨਾਂ ਲਈ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਸੀ। ਦੱਸ ਦਿੰਦੇ ਹਨ ਇਸ ਸੰਘਰਸ਼ ਦਾ ਸਮਰਥਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਨੇ ਹਮਾਇਤ ਕੀਤੀ ਸੀ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਿਜੀਲੈਂਸ ਸਿਰਫ ਆਪਣੀ ਵਾਹ-ਵਾਹ ਖੱਟਣ ਲਈ ਸਰਕਾਰ ਦੇ ਕਹਿਣੇ ਉੱਥੇ ਭ੍ਰਿਸ਼ਟਾਚਾਰ ਦੇ ਝੂਠੇ ਮਾਮਲੇ ਵਿੱਚ ਅਧਿਕਾਰੀਆਂ ਨੂੰ ਫਸਾਇਆ ਜਾ ਰਿਹਾ ਹੈ।