'ਆਪ' ਸਰਕਾਰ ਆਉਣ 'ਤੇ ਸੂਬੇ 'ਚ ਅਪਰਾਧਿਕ ਵਾਰਦਾਤਾਂ 'ਚ ਇਜ਼ਾਫਾ ਹੋਇਆ: ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ: ਪੰਜਾਬ ਵਿੱਚ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਨਫਰੰਸ ਕੀਤੀ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਦਿਨੋਂ-ਦਿਨ ਕਾਨੂੰਨ ਵਿਵਸਥਾ ਵਿਗੜੀ ਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀ ਗਾਈਕ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆ ਤੇ ਕਈ ਹੋਰ ਵਿਅਕਤੀਆਂ ਦਾ ਕਤਲ ਸ਼ਰੇਆਮ ਕੀਤਾ ਜਾਂਦਾ ਹੈ ਪਰ ਸਰਕਾਰ ਕਿੱਥੇ ਕੰਮ ਕਰ ਰਹੀ ਹੈ। ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਦੀ ਪੰਜਾਬ ਵਿੱਚ ਆਈ ਹੈ ਉਦੋਂ ਤੋਂ ਪੰਜਾਬ ਵਿਚ ਕਤਲੋ-ਗਾਰਦ ਹੋਣੀ ਸ਼ੁਰੂ ਹੋ ਗਈ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗਸਟਰਾਂ ਦੀ ਅੱਤ ਕਾਰਨ ਇੱਥੇ ਕੋਈ ਵਿਅਕਤੀ ਫੈਕਟਰੀ ਨਹੀਂ ਲਗਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੈਂਗਸਟਰ ਸ਼ਰੇਆਮ ਧਮਕੀਆਂ ਦੇ ਰਹੇ ਹਨ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸੀਐਮ ਖੁਦ ਚੰਡੀਗੜ੍ਹ ਪੁਲਿਸ ਦੀ ਪ੍ਰਸੰਸਾ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਕੋਲੋਂ ਗੈਂਗਸਟਰ ਦੀਪਕ ਟੀਨੂੰ ਭੱਜ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਪੁਲਿਸ ਦਾ ਫੇਲੀਅਰ ਹੋਣ ਕਰਕੇ ਆਖਿਰ ਰਾਜਸਥਾਨ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਵਿਚ ਸਿੱਖ, ਹਿੰਦੂ ਅਤੇ ਮੁਸਲਮਾਨ ਰਲਮਿਲ ਕੇ ਰਹਿਣਾ ਚਾਹੁੰਦੇ ਹਨ ਪਰ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਲਕਿਸ ਬਾਨੋ ਕੇਸ ਵਿੱਚ ਦੋਸ਼ੀਆਂ ਨੂੰ 14 ਸਾਲ ਬਾਅਦ ਛੱਡ ਦਿੱਤਾ ਹੈ ਪਰ ਬੰਦੀ ਸਿੰਘਾਂ ਕਿਉ ਨਹੀਂ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਬਾਰੇ ਸਰਕਾਰ ਚੁੱਪ ਕਿਓ ਹੋਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਭਟਕ ਰਿਹਾ ਹੈ ਪਰ ਕੋਈ ਸੁਣਵਾਈ ਨਹੀ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਦੀਪ ਅੰਬੀਆ ਦੀ ਪਤਨੀ ਇਨਸਾਫ ਮੰਗ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭੱਦੀ ਸ਼ਬਾਦਵਲੀ ਵਰਤਣ ਵਾਲਿਆ ਦਾ ਸਖਤ ਵਿਰੋਧ ਕਰਦਾ ਹਾਂ।
- PTC NEWS