Tue, Jul 2, 2024
Whatsapp

Cumin Water Benefits : ਭਾਰ ਘਟਾਉਣ ਤੋਂ ਲੈ ਕੇ ਕਈ ਬਿਮਾਰੀਆਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ ਜੀਰੇ ਦਾ ਪਾਣੀ, ਜਾਣੋ

ਜੀਰੇ ਦਾ ਪਾਣੀ ਪੀਣ ਨਾਲ ਸਾਡੀ ਸਿਹਤ ਨੂੰ ਕਈ ਲਾਭ ਹੁੰਦੇ ਹਨ। ਪੜ੍ਹੋ ਪੂਰੀ ਖ਼ਬਰ...

Reported by  PTC News Desk  Published by  Dhalwinder Sandhu -- June 29th 2024 12:44 PM
Cumin Water Benefits : ਭਾਰ ਘਟਾਉਣ ਤੋਂ ਲੈ ਕੇ ਕਈ ਬਿਮਾਰੀਆਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ ਜੀਰੇ ਦਾ ਪਾਣੀ, ਜਾਣੋ

Cumin Water Benefits : ਭਾਰ ਘਟਾਉਣ ਤੋਂ ਲੈ ਕੇ ਕਈ ਬਿਮਾਰੀਆਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ ਜੀਰੇ ਦਾ ਪਾਣੀ, ਜਾਣੋ

Cumin Water Benefits : ਮਾਹਿਰਾਂ ਮੁਤਾਬਕ ਭਾਰਤੀ ਦੇ ਮਸਾਲੇ ਪੋਸ਼ਣ ਦੀ ਖਾਨ ਹੁੰਦੇ ਹਨ, ਕਿਉਂਕਿ ਉਨ੍ਹਾਂ 'ਚ ਕੋਈ ਨਾ ਕੋਈ ਅਜਿਹੀ ਚੀਜ਼ ਪਾਈ ਜਾਂਦੀ ਹੈ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਉਨ੍ਹਾਂ ਮਸਲਿਆਂ 'ਚੋ ਜੀਰਾ ਮੁੱਖ ਮਸਾਲਾ ਹੈ। ਦੱਸ ਦਈਏ ਕਿ ਵੈਸੇ ਤਾਂ ਜੀਰਾ ਇੱਕ ਫਲ ਹੈ, ਪਰ ਸੁੱਕਣ ਤੋਂ ਬਾਅਦ ਇਹ ਬੀਜ ਦਾ ਰੂਪ ਧਾਰਨ ਕਰ ਲੈਂਦਾ ਹੈ। ਜ਼ਿਆਦਾਤਰ ਉੱਤਰੀ ਭਾਰਤ ਦੀ ਹਰ ਸਬਜ਼ੀ 'ਚ ਇਸ ਵਰਤੋਂ ਕੀਤੀ ਜਾਂਦੀ ਹੈ, ਪਰ ਖਾਣੇ ਦਾ ਸਵਾਦ ਵਧਾਉਣ ਤੋਂ ਇਲਾਵਾ ਇਸ ਦੇ ਕਈ ਫਾਇਦੇ ਹਨ। 

ਜਿਵੇਂ ਕਿ ਪਾਣੀ 'ਚ ਜੀਰੇ ਨੂੰ ਉਬਾਲ ਕੇ ਉਸ ਨੂੰ ਛਾਨ ਕੇ ਵੀ ਵਰਤਿਆ ਜਾਂਦਾ ਹੈ। ਇਹ ਸਮੁੱਚੀ ਸਿਹਤ ਲਈ ਕਈ ਤਰੀਕਿਆਂ ਨਾਲ ਫਾਇਦੇਮੰਦ ਹੁੰਦਾ ਹੈ। ਮੁੱਖ ਤੌਰ 'ਤੇ ਇਹ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਬਹੁਤ ਮਦਦਗਾਰ ਹੁੰਦਾ ਹੈ। ਤਾਂ ਆਉ ਜਾਣਦੇ ਹਾਂ ਜੀਰੇ ਦਾ ਪਾਣੀ ਪੀਣ ਦੇ ਕੀ-ਕੀ ਫਾਇਦੇ ਹੁੰਦੇ ਹਨ? 


ਜੀਰੇ ਦਾ ਪਾਣੀ ਪੀਣ ਦੇ ਫਾਇਦੇ

ਪਾਚਨ ਨੂੰ ਸੁਧਾਰਨ 'ਚ ਮਦਦਗਾਰ 

ਜੇਕਰ ਤੁਸੀਂ ਆਪਣੇ ਪਾਚਨ ਨੂੰ ਸੁਧਾਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਜੀਰੇ ਦੇ ਪਾਣੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਥਾਈਮੋਲ ਨਾਂ ਦਾ ਕੈਮੀਕਲ ਪਾਇਆ ਜਾਂਦਾ ਹੈ, ਜੋ ਪਾਚਨ ਨੂੰ ਸੁਧਾਰਨ ਦੇ ਨਾਲ-ਨਾਲ ਐਸੀਡਿਟੀ, ਬਲੋਟਿੰਗ ਅਤੇ ਗੈਸ ਵਰਗੀਆਂ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

ਪੇਟ ਦਰਦ ਤੋਂ ਛੁਟਕਾਰਾ ਦਵਾਉਣ 'ਚ ਫਾਇਦੇਮੰਦ 

ਬਜ਼ੁਰਗਾਂ ਮੁਤਾਬਕ ਜਦੋ ਕਿਸੇ ਨੂੰ ਪੇਟ ਦਰਦ ਦੀ ਸਮੱਸਿਆ ਹੁੰਦੀ ਹੈ ਤਾਂ ਉਸ ਨੂੰ ਜੀਰੇ ਦੇ ਪਾਣੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਅਜਿਹੇ ਗੁਣ ਪਾਏ ਜਾਣਦੇ ਹਨ, ਜੋ ਪੇਟ ਨਾਲ ਜੁੜੀਆਂ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦਗਾਰ 

ਤੁਸੀਂ ਆਪਣੇ ਸਰੀਰ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਵੀ ਜੀਰੇ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਆਇਰਨ ਅਤੇ ਡਾਇਟਰੀ ਫਾਈਬਰ ਪਾਇਆ ਜਾਂਦਾ ਹੈ, ਜੋ ਰੋਗਾਂ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਣ ਅਤੇ ਵਾਰ-ਵਾਰ ਬਿਮਾਰ ਹੋਣ ਤੋਂ ਰੋਕਦਾ ਹੈ।

ਸ਼ੁਗਰ ਦੇ ਮਰੀਜ਼ਾਂ ਲਈ ਫਾਇਦੇਮੰਦ 

ਮਾਹਿਰਾਂ ਮੁਤਾਬਕ ਸ਼ੁਗਰ ਦੇ ਮਰੀਜ਼ਾਂ ਨੂੰ ਸਵੇਰੇ ਖਾਲੀ ਪੇਟ ਜੀਰੇ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਅਜਿਹਾ ਕਰਨ ਨਾਲ ਸ਼ੂਗਰ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

ਵਾਲਾਂ ਨੂੰ ਮਜ਼ਬੂਤ ਕਰਨ ਅਤੇ ਚਮਕਦਾਰ ਬਣਾਉਣ 'ਚ ਮਦਦਗਾਰ 

ਆਪਣੇ ਵਾਲਾਂ ਨੂੰ ਮਜ਼ਬੂਤ ਕਰਨ ਅਤੇ ਵਾਲ ਝੜਨ ਦੀ ਸਮੱਸਿਆ ਨੂੰ ਦੂਰ ਕਰਨ ਲਈ ਜੀਰੇ ਦਾ ਪਾਣੀ ਜ਼ਰੂਰੀ ਪੀਓ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਵਾਲਾਂ ਨੂੰ ਮਜ਼ਬੂਤ ​​ਕਰਨ ਅਤੇ ਵਾਲਾਂ ਨੂੰ ਚਮਕਦਾਰ ਬਣਾਉਣ 'ਚ ਮਦਦ ਕਰਦੇ ਹਨ।

ਚਮੜੀ ਲਈ ਫਾਇਦੇਮੰਦ 

ਜੇਕਰ ਤੁਹਾਨੂੰ ਮੁਹਾਸਿਆਂ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਜੀਰੇ ਦੇ ਪਾਣੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਟਾਸ਼ੀਅਮ, ਸੇਲੇਨੀਅਮ, ਕਾਪਰ ਅਤੇ ਮੈਂਗਨੀਜ਼ ਪਾਇਆ ਜਾਂਦਾ ਹੈ, ਜੋ ਚਮੜੀ ਨੂੰ ਪੋਸ਼ਣ ਦੇਣ ਦੇ ਨਾਲ-ਨਾਲ ਚਮਕਦਾਰ ਬਣਾਉਣ 'ਚ ਮਦਦ ਕਰਦਾ ਹੈ।

ਭਾਰ ਘਟਾਉਣ 'ਚ ਮਦਦਗਾਰ 

ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਜੀਰੇ ਦੇ ਪਾਣੀ 'ਚ ਨਿੰਬੂ ਮਿਲਾ ਕੇ ਜ਼ਰੂਰ ਪੀਣਾ ਚਾਹੀਦਾ ਹੈ। ਕਿਉਂਕਿ ਇਹ GERD ਲਈ ਇੱਕ ਵਧੀਆ ਦਵਾਈ ਦਾ ਕੰਮ ਕਰਦਾ ਹੈ। ਇਹ ਚਰਬੀ ਨੂੰ ਸਾੜਣ ਦੇ ਨਾਲ-ਨਾਲ ਭਾਰ ਘਟਾਉਣ 'ਚ ਮਦਦ ਕਰਦਾ ਹੈ।

( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

ਇਹ ਵੀ ਪੜ੍ਹੋ: Milk After Non-Veg : ਨਾਨ-ਵੈਜ ਖਾਣ ਤੋਂ ਬਾਅਦ ਦੁੱਧ ਪੀਣਾ ਚਾਹੀਦਾ ਹੈ ਜਾਂ ਨਹੀਂ? ਜਾਣੋ ਇੱਥੇ

ਇਹ ਵੀ ਪੜ੍ਹੋ: Yoga at Golden Temple: ਯੋਗਾ ਗਰਲ ਦਾ ਨਵਾਂ ਪੈਂਤੜਾ ! ਚੁਣੌਤੀ ਤੋਂ ਬਾਅਦ ਹੁਣ ਭੇਟਾ ਦੀਆਂ ਤਸਵੀਰਾਂ ਵੀ ਕੀਤੀਆਂ ਸ਼ੇਅਰ

- PTC NEWS

Top News view more...

Latest News view more...

PTC NETWORK