ਪਹਿਲੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ
Haryana Sikh Gurdwara Prabandhak Comittee Elections: ਪਲੇਠੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸ਼ਨਰ ਗੁਰਦੁਆਰਾ ਚੋਣ (ਹਰਿਆਣਾ) ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। HSGPC ਦੀਆਂ ਚੋਣਾਂ 6 ਮਾਰਚ ਨੂੰ ਹੋਣ ਜਾ ਰਹੀਆਂ ਹਨ। ਇਹ ਚੋਣ ਪ੍ਰਕਿਰਿਆ 9 ਫਰਵਰੀ ਤੋਂ ਸ਼ੁਰੂ ਹੋਵੇਗੀ। ਜਿਸ ਲਈ ਨਾਮਜ਼ਦਗੀ ਪ੍ਰਕਿਰਿਆ 10 ਫਰਵਰੀ ਤੋਂ ਸ਼ੁਰੂ ਹੋਵੇਗੀ। ਇਹ ਨਾਮਜ਼ਦਗੀਆਂ 16 ਫਰਵਰੀ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 17 ਫਰਵਰੀ ਨੂੰ ਹੋਵੇਗੀ। ਉਮੀਦਵਾਰ 21 ਫਰਵਰੀ ਤੱਕ ਆਪਣੀ ਨਾਮਜ਼ਦਗੀ ਵਾਪਸ ਲੈ ਸਕਦੇ ਹਨ। ਦੱਸ ਦੇਈਏ ਕਿ 6 ਮਾਰਚ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਹੀ ਨਤੀਜੇ ਵੀ ਐਲਾਨ ਦਿੱਤੇ ਜਾਣਗੇ। ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਦੱਸਣਯੋਗ ਹੈ ਕਿ ਹਰਿਆਣਾ ਵਿੱਚ ਪਹਿਲੀ ਵਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋ ਰਹੀਆਂ ਹਨ।
-