Mon, Jul 8, 2024
Whatsapp

Attack on Shiv Sena Leader: ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਜਾਨਲੇਵਾ ਹਮਲਾ, ਦੇਖੋ ਭਿਆਨਕ ਵੀਡੀਓ

ਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਪੜ੍ਹੋ ਪੂਰੀ ਖ਼ਬਰ...

Reported by:  PTC News Desk  Edited by:  Dhalwinder Sandhu -- July 05th 2024 02:37 PM -- Updated: July 05th 2024 03:39 PM
Attack on Shiv Sena Leader:  ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਜਾਨਲੇਵਾ ਹਮਲਾ, ਦੇਖੋ ਭਿਆਨਕ ਵੀਡੀਓ

Attack on Shiv Sena Leader: ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਜਾਨਲੇਵਾ ਹਮਲਾ, ਦੇਖੋ ਭਿਆਨਕ ਵੀਡੀਓ

Deadly attack on Shiv Sena leader: ਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ਼ ਲਈ ਲੁਧਿਆਣਾ ਦੇ ਡੀਐੱਮਸੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਤਲਵਾਰਾਂ ਨਾਲ ਹਮਲਾ

ਇਸ ਮੌਕੇ ਸ਼ਿਵ ਸੈਨਾ ਆਗੂ ਨੇ ਦੱਸਿਆ ਕਿ ਭਾਜਪਾ ਆਗੂ ਰਵਿੰਦਰ ਅਰੋੜਾ ਦੀ ਬਰਸੀ ਮੌਕੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਸ਼ਿਵ ਸੈਨਾ ਆਗੂ ਸਕੂਟਰੀ ਉੱਤੇ ਜਾ ਰਿਹਾ ਸੀ ਤਾਂ ਕੁਝ ਵਿਅਕਤੀਆਂ ਆਕੇ ਉਸ ਨੂੰ ਰੋਕ ਲੈਂਦੇ ਹਨ ਤੇ ਉਸ ਉੱਤੇ ਤਲਵਾਰਾਂ ਨਾਲ ਹਮਲਾ ਕਰ ਦਿੰਦੇ ਹਨ।

ਲੁਧਿਆਣਾ ਬੰਦ ਦਾ ਸੱਦਾ

ਇਸ ਘਟਨਾ ਤੋਂ ਬਾਅਦ ਹਿੰਦੂ ਆਗੂ ਇਕੱਠੇ ਹੋ ਗਏ ਤੇ ਸਰਕਾਰ ਖਿਲਾਫ ਨਾਅਰੇਬਾਜੀ ਕਰਨ ਲੱਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸੁਰੱਖਿਆ ਵਿੱਚ ਕਟੌਤੀ ਕਾਰਨ ਇਹ ਹਮਲਾ ਹੋਇਆ ਹੈ, ਜਿਸ ਲਈ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਭਲਕੇ ਅਸੀਂ ਰੋਸ ਵਜੋਂ ਲੁਧਿਆਣਾ ਬੰਦ ਕਰਾਂਗੇ ਅਤੇ ਜੇਕਰ ਸੰਦੀਪ ਥਾਪਰ ਨੂੰ ਕੁਝ ਹੋਇਆ ਤਾਂ ਅਸੀਂ ਪੰਜਾਬ ਬੰਦ ਦਾ ਸੱਦਾ ਦੇਵਾਂਗੇ। 

ਇਸ ਮੌਕੇ ਪੁਲਿਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਨੇ 307 ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਜਲਦੀ ਹੀ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੀਡੀਓ 'ਚ ਤਿੰਨ ਵਿਅਕਤੀ ਨਜ਼ਰ ਆ ਰਹੇ ਹਨ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਮਲਾ ਕਿਉਂ ਹੋਇਆ ਇਹ ਜਾਂਚ ਦਾ ਵਿਸ਼ਾ ਹੈ, ਪਰ ਸੰਦੀਪ ਥਾਪਰ ਦੇ ਗੰਨਮੈਨ ਦੇ ਬਿਆਨਾਂ ’ਤੇ 307 ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਗੰਨਮੈਨ ਨੇ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Indian Airlines Flight 423: 1981 ’ਚ ਜਹਾਜ਼ ਅਗਵਾ ਕਰਨ ਵਾਲੇ ਗਜਿੰਦਰ ਸਿੰਘ ਦੀ ਪਾਕਿਸਤਾਨ ‘ਚ ਮੌਤ

- PTC NEWS

Top News view more...

Latest News view more...

PTC NETWORK