Thu, Sep 19, 2024
Whatsapp

Horrible Accident : ਬੱਸੀ ਪਠਾਣਾ ’ਚ ਪੁਲਿਸ ਮੁਲਾਜ਼ਮ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਇੱਕ ਦਿਨ ਪਹਿਲਾਂ ਹੀ ਮਨਾਇਆ ਸੀ ਜਨਮਦਿਨ

ਮਿਲੀ ਜਾਣਕਾਰੀ ਮੁਤਾਬਿਕ ਪਿੰਡ ਨੌਗਾਵਾਂ ਨਜ਼ਦੀਕ ਵਾਪਰੇ ਸੜਕੀ ਹਾਦਸੇ ਵਿੱਚ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਪੁਲਿਸ ਮੁਲਾਜ਼ਮ ਜਸਪ੍ਰੀਤ ਸਿੰਘ ਦਾ ਇੱਕ ਦਿਨ ਪਹਿਲਾਂ ਜਨਮਦਿਨ ਸੀ ਜਿਸ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ।

Reported by:  PTC News Desk  Edited by:  Aarti -- September 16th 2024 10:48 AM
Horrible Accident : ਬੱਸੀ ਪਠਾਣਾ ’ਚ ਪੁਲਿਸ ਮੁਲਾਜ਼ਮ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਇੱਕ ਦਿਨ ਪਹਿਲਾਂ ਹੀ ਮਨਾਇਆ ਸੀ ਜਨਮਦਿਨ

Horrible Accident : ਬੱਸੀ ਪਠਾਣਾ ’ਚ ਪੁਲਿਸ ਮੁਲਾਜ਼ਮ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਇੱਕ ਦਿਨ ਪਹਿਲਾਂ ਹੀ ਮਨਾਇਆ ਸੀ ਜਨਮਦਿਨ

Horrible Accident : ਬੱਸੀ ਪਠਾਣਾ-ਮੋਰਿੰਡਾ ਰੋਡ ’ਤੇ ਪੈਂਦੇ ਪਿੰਡ ਨੌਗਾਵਾਂ ਨੇੜੇ ਉਸ ਸਮੇਂ ਚੀਕ ਚਿਹਾੜਾ ਮਚ ਗਿਆ ਜਦੋਂ ਇੱਕ ਮੋਟਰਸਾਈਕਲ ਦੀ ਟਰੱਕ ਵਿਚਾਲੇ ਟੱਕਰ ਹੋ ਗਈ। ਜਿਸ ਕਾਰਨ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਿਕ ਪਿੰਡ ਨੌਗਾਵਾਂ ਨਜ਼ਦੀਕ ਵਾਪਰੇ ਸੜਕੀ ਹਾਦਸੇ ਵਿੱਚ ਪੁਲਿਸ ਮੁਲਾਜ਼ਮ ਦੀ ਮੌਤ ਹੋ  ਗਈ। ਦੱਸ ਦਈਏ ਕਿ ਮ੍ਰਿਤਕ ਪੁਲਿਸ ਮੁਲਾਜ਼ਮ ਜਸਪ੍ਰੀਤ ਸਿੰਘ ਦਾ ਇੱਕ ਦਿਨ ਪਹਿਲਾਂ ਜਨਮਦਿਨ ਸੀ ਜਿਸ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ। 


ਦੱਸ ਦਈਏ ਕਿ ਮ੍ਰਿਤਕ  ਜਸਪ੍ਰੀਤ ਸਿੰਘ ਆਪਣੇ ਮੋਟਰਸਾਈਕਲ ਤੇ ਜਦੋਂ ਪਿੰਡ ਨੌਗਾਵਾਂ ਕੋਲ ਪਹੁੰਚਿਆ ਤਾਂ ਟਰੱਕ ਬਿਨਾਂ ਲਾਈਟਾਂ ਅਤੇ ਇੰਡੀਕੇਟਰਾਂ ਤੋਂ ਖੜਾ ਸੀ, ਜਿਸ ਦੇ ਪਿੱਛੇ ਜਸਪ੍ਰੀਤ ਸਿੰਘ ਦਾ ਮੋਟਰਸਾਈਕਲ ਟਕਰਾ ਗਿਆ। ਇਸ ਹਾਦਸੇ ਵਿੱਚ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ। 

ਮਾਮਲੇ ਸਬੰਧ ਥਾਣਾ ਬਸੀ ਪਠਾਣਾਂ ਦੇ  ਜਾਂਚ ਅਧਿਕਾਰੀ ਪਵਨ ਕੁਮਾਰ ਨੇ ਦੱਸਿਆ ਕਿ ਟਰੱਕ ਦੇ ਨਾਮਾਲੂਮ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ  ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : BMW Hit and Run : ਕੇਕ ਦੀ ਕਾਹਲੀ 'ਚ BMW ਨੇ ਸਕੂਟਰੀ ਨੂੰ ਮਾਰੀ ਟੱਕਰ, 15 ਫੁੱਟ ਹਵਾ 'ਚ ਉਛਲੀਆਂ ਕੁੜੀਆਂ, ਦੋਵਾਂ ਦੀ ਮੌਕੇ 'ਤੇ ਮੌਤ

- PTC NEWS

Top News view more...

Latest News view more...

PTC NETWORK