Wed, Nov 13, 2024
Whatsapp

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਦਿੱਤਾ ਇਕ ਹੋਰ ਮੌਕਾ

Reported by:  PTC News Desk  Edited by:  Pardeep Singh -- November 06th 2022 05:34 PM
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਦਿੱਤਾ ਇਕ ਹੋਰ ਮੌਕਾ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਦਿੱਤਾ ਇਕ ਹੋਰ ਮੌਕਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਭਲਕੇ ਦੁਪਹਿਰ ਤੱਕ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਲਈ ਮੁੜ ਸਮਾਂ ਵਧਾਇਆ ਹੈ।  ਅਨੁਸ਼ਾਸਨੀ ਕਮੇਟੀ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮਲੂਕਾ ਨੇ ਬੀਬੀ ਜਗੀਰ ਕੌਰ ਨੂੰ ਭਲਕੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਕਮੇਟੀ ਨੂੰ ਆਪਣਾ ਪੱਖ ਦੱਸਣ ਲਈ ਸੱਦਾ ਵੀ ਦਿੱਤਾ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਬੀਬੀ ਜੀ ਦੀ ਨਿੱਜੀ ਸੁਣਵਾਈ ਕੀਤੀ ਜਾ ਸਕੇ।

ਬੀਬੀ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦਾ ਅਜੇ ਤੱਕ ਜਵਾਬ ਨਹੀਂ ਆਇਆ। ਅਨੁਸ਼ਾਸਨੀ ਕਮੇਟੀ ਨੇ ਉਸ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਲਈ ਦੋ ਮੌਕੇ ਦਿੱਤੇ ਹਨ। ਹੁਣ ਉਸ ਨੂੰ ਨਿੱਜੀ ਤੌਰ 'ਤੇ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ।


ਮੀਟਿੰਗ ਵਿੱਚ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਮਨਤਾਰ ਸਿੰਘ ਬਰਾੜ ਵੀ ਸ਼ਾਮਿਲ ਹੋਏ ਜਦਕਿ ਇਕਬਾਲ ਸਿੰਘ ਝੂੰਦਾਂ ਅਤੇ ਡਾ: ਸੁਖਵਿੰਦਰ ਕੁਮਾਰ ਵੀ ਸ਼ਾਮਲ ਹੋਏ। 

- PTC NEWS

Top News view more...

Latest News view more...

PTC NETWORK