Deputy CM Manish Sisodia : ਗ੍ਰਿਫ਼ਤਾਰੀ ਤੇ ਸੀਬੀਆਈ ਜਾਂਚ ਖ਼ਿਲਾਫ਼ ਮਨੀਸ਼ ਸਿਸੋਦੀਆ ਸੁਪਰੀਮ ਕੋਰਟ ਪੁੱਜੇ, ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ: ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਸ਼ਰਾਬ ਘੁਟਾਲੇ ਮਾਮਲੇ ਵਿਚ ਆਪਣੀ ਗ੍ਰਿਫ਼ਤਾਰੀ ਅਤੇ ਸੀਬੀਆਈ ਜਾਂਚ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਮਨੀਸ਼ ਸਿਸੋਦੀਆ ਵੱਲੋਂ ਸਲਾਹ ਦਿੰਦੇ ਹੋਏ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਤੋਂ ਪਟੀਸ਼ਨ ਦੀ ਜਲਦੀ ਸੁਣਵਾਈ ਦੀ ਮੰਗ ਕੀਤੀ। ਅਭਿਸ਼ੇਕ ਸਿੰਘਵੀ ਦੀ ਗੱਲ ਸੁਣਨ ਤੋਂ ਬਾਅਦ ਚੀਫ ਜਸਟਿਸ ਨੇ ਪੁੱਛਿਆ ਕਿ ਉਹ ਸੁਪਰੀਮ ਕੋਰਟ ਆਉਣ ਤੋਂ ਪਹਿਲਾਂ ਸਿੱਧੇ ਹਾਈ ਕੋਰਟ ਕਿਉਂ ਨਹੀਂ ਗਏ।
ਇਸ 'ਤੇ ਸਿੰਘਵੀ ਨੇ ਵਿਨੋਦ ਦੁਆ ਮਾਮਲੇ 'ਚ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੱਤਾ। ਇਸ ਤੋਂ ਬਾਅਦ ਚੀਫ਼ ਜਸਟਿਸ ਚੰਦਰਚੂੜ ਨੇ ਕਿਹਾ ਕਿ ਉਹ ਬਾਅਦ ਦੁਪਹਿਰ 3:50 ਵਜੇ ਇਸ ਮਾਮਲੇ ਦੀ ਸੁਣਵਾਈ ਕਰਨਗੇ। ਦੱਸ ਦੇਈਏ ਕਿ ਉਨ੍ਹਾਂ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਲਈ ਅੱਜ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ। ਕਾਬਿਲੇਗੌਰ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਘੁਟਾਲੇ ਮਾਮਲੇ 'ਚ ਐਤਵਾਰ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਸੋਮਵਾਰ ਨੂੰ ਆਮ ਆਦਮੀ ਪਾਰਟੀ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਖਿਲਾਫ਼ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ 'ਆਪ' ਆਗੂਆਂ ਨੇ ਕੇਂਦਰ ਸਰਕਾਰ 'ਤੇ ਤਿੱਖੇ ਹਮਲੇ ਕੀਤੇ।
ਇਹ ਵੀ ਪੜ੍ਹੋ : Weather Update : IMD ਵੱਲੋਂ ਪਹਾੜਾਂ 'ਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ 'ਚ ਮੀਂਹ ਦੀ ਪੇਸ਼ੀਨਗੋਈ
ਗੌਰਤਲਬ ਹੈ ਕਿ ਇਕ ਦਿਨ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਊਸ ਐਵੇਨਿਊ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ 4 ਮਾਰਚ ਤੱਕ ਸੀਬੀਆਈ ਹਿਰਾਸਤ 'ਚ ਭੇਜ ਦਿੱਤਾ ਸੀ। ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
- PTC NEWS