Delhi Election 2025 Result : ਚੋਣ ਨਤੀਜਿਆਂ ਤੋਂ ਬਾਅਦ ਕੀ 'ਆਪ' ਤੇ ਕਾਂਗਰਸ ਦਾ ਹੋਵੇਗਾ ਗਠਜੋੜ ? ਕਾਂਗਰਸੀ ਆਗੂ ਸੰਦੀਪ ਦੀਕਸ਼ਤ ਨੇ ਕਹੀ ਵੱਡੀ ਗੱਲ
Delhi Election 2025 Result News : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਵਾਲੇ ਹਨ। ਨਤੀਜਿਆਂ ਨੂੰ ਲੈ ਕੇ ਰੁਝਾਨ ਸਾਹਮਣੇ ਆਉਣ ਲੱਗੇ ਹਨ। ਇਸ ਦੌਰਾਨ ਨਤੀਜੇ ਆਉਣ ਤੋਂ ਪਹਿਲਾਂ ਹੀ ਸੰਭਾਵਿਤ ਗਠਜੋੜ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ। ਸਵਾਲ ਇਹ ਉੱਠ ਰਿਹਾ ਹੈ ਕਿ ਕੀ ਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਗਠਜੋੜ ਹੋ ਸਕਦਾ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਨੇ ਵੱਡੀ ਗੱਲ ਕਹੀ ਹੈ।
ਨਵੀਂ ਦਿੱਲੀ ਸੀਟ ਤੋਂ ਕਾਂਗਰਸ ਉਮੀਦਵਾਰ ਸੰਦੀਪ ਦੀਕਸ਼ਿਤ ਨੇ ਗਠਜੋੜ ਨੂੰ ਲੈ ਕੇ ਨਿਊਜ਼ ਏਜੰਸੀ ਏਐਨਆਈ ਨੂੰ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਚੋਣ ਨਤੀਜਿਆਂ ਤੋਂ ਬਾਅਦ ਦਿੱਲੀ ਵਿੱਚ ਗੱਠਜੋੜ ਦੀ ਸਰਕਾਰ ਬਣਾਉਣ ਲਈ ਕੋਈ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਬਾਰੇ ਫੈਸਲਾ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਵੋਟਾਂ ਦੀ ਗਿਣਤੀ ਹੋਣ ਦਿਓ ਅਤੇ ਫਿਰ ਦੇਖਾਂਗੇ ਕਿ ਕੌਣ ਜਿੱਤਦਾ ਹੈ।
ਸੰਦੀਪ ਦੀਕਸ਼ਿਤ ਨੇ ਕੀ ਕਿਹਾ ?
ਸੰਦੀਪ ਦੀਕਸ਼ਿਤ ਦਾ ਮੁਕਾਬਲਾ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਪਰਵੇਸ਼ ਵਰਮਾ ਨਾਲ ਹੈ। ਗਠਜੋੜ ਬਾਰੇ ਉਨ੍ਹਾਂ ਕਿਹਾ, ‘ਮੈਨੂੰ ਬਹੁਤ ਉਮੀਦਾਂ ਹਨ। ਮੈਨੂੰ ਲੱਗਦਾ ਹੈ ਕਿ ਲੋਕਾਂ ਨੂੰ ਮੇਰੀ ਗੱਲ ਪਸੰਦ ਆਈ ਹੋਵੇਗੀ। ਬਾਕੀ ਦੇਖਦੇ ਹਾਂ ਕੀ ਹੁੰਦਾ ਹੈ। ਜਲਦੀ ਹੀ ਸਭ ਕੁਝ ਸਭ ਦੇ ਸਾਹਮਣੇ ਆ ਜਾਵੇਗਾ।
ਮੁੱਖ ਹਲਕਿਆਂ ਵਿੱਚ ਨਵੀਂ ਦਿੱਲੀ ਸ਼ਾਮਲ ਹੈ, ਜਿੱਥੇ ਕੇਜਰੀਵਾਲ ਨੂੰ ਦੀਕਸ਼ਿਤ ਅਤੇ ਵਰਮਾ ਨਾਲ ਸਖ਼ਤ ਟੱਕਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਹੋਰ ਉੱਚ-ਪ੍ਰੋਫਾਈਲ ਮੁਕਾਬਲਾ ਕਾਲਕਾਜੀ ਵਿੱਚ ਹੈ, ਜਿੱਥੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਦਾ ਮੁਕਾਬਲਾ ਭਾਜਪਾ ਦੇ ਰਮੇਸ਼ ਬਿਧੂੜੀ ਅਤੇ ਕਾਂਗਰਸ ਉਮੀਦਵਾਰ ਅਲਕਾ ਲਾਂਬਾ ਨਾਲ ਹੈ। ਚੋਣ ਪ੍ਰਚਾਰ ਦੌਰਾਨ ਤਿੰਨਾਂ ਧਿਰਾਂ ਦੇ ਆਗੂਆਂ ਵਿਚਾਲੇ ਤਿੱਖੀ ਬਹਿਸ ਹੋਈ।
- PTC NEWS