Delhi AAP Candidate List 2025 : 'ਆਪ' ਦੀ ਨਵੀਂ ਸੂਚੀ; ਕਾਲਕਾਜੀ ਤੋਂ CM ਆਤਿਸ਼ੀ ਤੇ ਨਵੀਂ ਦਿੱਲੀ 'ਚ ਕੇਜਰੀਵਾਲ ਅਤੇ ਸੰਦੀਪ ਦੀਕਸ਼ਿਤ ਵਿਚਾਲੇ ਹੋਵੇਗਾ ਮੁਕਾਬਲਾ
Delhi AAP Candidate List 2025 : ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੀ ਚੌਥੀ ਅਤੇ ਅੰਤਿਮ ਸੂਚੀ ਆ ਗਈ ਹੈ। ਇਸ ਵਿੱਚ 38 ਨਾਮ ਹਨ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ ਚੋਣ ਲੜਨਗੇ। ਸੀਐਮ ਆਤਿਸ਼ੀ ਨੂੰ ਕਾਲਕਾਜੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਤੋਂ, ਸਤੇਂਦਰ ਜੈਨ ਸ਼ਕੂਰ ਬਸਤੀ ਤੋਂ ਚੋਣ ਲੜਨਗੇ।
ਇਸ ਤੋਂ ਪਹਿਲਾਂ 9 ਦਸੰਬਰ ਨੂੰ 'ਆਪ' ਨੇ 20 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ 17 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ। 3 ਉਮੀਦਵਾਰਾਂ ਦੀਆਂ ਸੀਟਾਂ ਬਦਲੀਆਂ ਗਈਆਂ।
ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਤੋਂ ਚੋਣ ਲੜਨਗੇ। ਪਹਿਲਾਂ ਉਹ ਪਟਪੜਗੰਜ ਤੋਂ ਚੋਣ ਲੜਦੇ ਸਨ। 'ਆਪ' ਨੇ ਪਤਪੜਗੰਜ ਤੋਂ ਯੂਪੀਐੱਸਸੀ ਅਧਿਆਪਕ ਅਵਧ ਓਝਾ ਨੂੰ ਮੈਦਾਨ 'ਚ ਉਤਾਰਿਆ ਹੈ। ਓਝਾ 2 ਦਸੰਬਰ ਨੂੰ ਹੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਮਸ਼ਹੂਰ ਚਿਹਰਿਆਂ 'ਚੋਂ 'ਆਪ' ਨੇ ਤਿਮਾਰਪੁਰ ਤੋਂ ਮੌਜੂਦਾ ਵਿਧਾਇਕ ਦਲੀਪ ਪਾਂਡੇ ਦੀ ਟਿਕਟ ਰੱਦ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ 'ਤੇ ਦੋ ਦਿਨ ਪਹਿਲਾਂ ਭਾਜਪਾ ਤੋਂ 'ਆਪ' 'ਚ ਸ਼ਾਮਲ ਹੋਏ ਸੁਰਿੰਦਰਪਾਲ ਸਿੰਘ ਬਿੱਟੂ ਨੂੰ ਉਮੀਦਵਾਰ ਬਣਾਇਆ ਗਿਆ ਹੈ।
‘ਆਪ’ ਦੀ ਪਹਿਲੀ ਸੂਚੀ 21 ਨਵੰਬਰ ਨੂੰ ਆਈ ਸੀ, ਜਿਸ ਵਿੱਚ 11 ਉਮੀਦਵਾਰਾਂ ਦੇ ਨਾਂ ਸਨ। ਇਸ ਵਿੱਚ ਭਾਜਪਾ-ਕਾਂਗਰਸ ਦੇ 6 ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਭਾਜਪਾ ਦੇ 3 ਅਤੇ ਕਾਂਗਰਸ ਦੇ 3 ਚਿਹਰੇ ਸ਼ਾਮਲ ਹਨ।
ਇਹ ਵੀ ਪੜ੍ਹੋ : Punjab DGP Gaurav Yadav ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਨਾਲ ਹੀ ਕੀਤੀ ਇਹ ਅਪੀਲ
- PTC NEWS