Delhi Kanjhawala Case: ਦਿੱਲੀ ਦੇ ਕਾਂਝਵਾਲਾ ਮੌਤ ਮਾਮਲੇ 'ਚ ਲੜਕੀ ਦਾ ਮੰਗਲਵਾਰ ਸ਼ਾਮ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਲਾਸ਼ ਨੂੰ ਸਖ਼ਤ ਸੁਰੱਖਿਆ ਹੇਠ ਸ਼ਮਸ਼ਾਨਘਾਟ ਲਿਜਾਇਆ ਗਿਆ। ਅੰਤਿਮ ਯਾਤਰਾ 'ਚ ਪੁਲਿਸ ਫੋਰਸ ਦੇ ਨਾਲ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਸਨ।ਦੱਸ ਦੇਈਏ ਕਿ ਅੰਤਿਮ ਯਾਤਰਾ 'ਚ ਸ਼ਾਮਿਲ ਵਾਹਨ 'ਤੇ ਇਕ ਪੋਸਟਰ ਲਗਾਇਆ ਗਿਆ ਹੈ, ਜਿਸ 'ਚ ਲਿਖਿਆ ਹੈ ਕਿ ਲੜਕੀ ਇਨਸਾਫ ਚਾਹੁੰਦੀ ਹੈ। ਲੋਕਾਂ ਨੇ ਦਿੱਲੀ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।ਜ਼ਿਕਰਯੋਗ ਹੈ ਕਿ ਸੋਮਵਾਰ ਸ਼ਾਮ ਤਿੰਨ ਡਾਕਟਰਾਂ ਦੇ ਪੈਨਲ ਨੇ ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਕੀਤਾ, ਜਿਸ ਦੀ ਰਿਪੋਰਟ ਮੰਗਲਵਾਰ ਦੁਪਹਿਰ ਨੂੰ ਆਈ। ਪੋਸਟਮਾਰਟਮ ਰਿਪੋਰਟ ਤੋਂ ਪਤਾ ਚੱਲਿਆ ਹੈ ਕਿ ਲੜਕੀ ਦੀ ਮੌਤ ਕਾਰ ਤੋਂ ਘਸੀਟਣ ਤੋਂ ਬਾਅਦ ਹੋਈ ਹੈ।