ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਲਕੁਲ ਫੇਲ ਹੋ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਹੀਂ ਚਲਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦਾ ਸੀਐੱਮ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਚਲਾ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਜੇਲ੍ਹ ਵਿੱਚ ਗੈਂਗਵਾਰ ਹੋ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਲਾਅ ਐਂਡ ਆਰਡਰ ਨੂੰ ਬਹਾਲ ਕਰਨ ਵਿੱਚ ਫੇਲ੍ਹ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੱਚਾਈ ਸਾਹਮਣੇ ਆ ਗਈ ਹੈ ਕਿ ਆਮ ਆਦਮੀ ਪਾਰਟੀ ਦਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆਂ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸੀਬੀਆਈ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਵਿੱਚ ਵੀ ਸ਼ਰਾਬ ਨੀਤੀ ਦੀ ਜਾਂਚ ਹੋਣੀ ਚਾਹੀਦੀ ਹੈ।ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਬਕਾਰੀ ਨੀਤੀ ਵਿਚ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ। ਉਹਨਾਂ ਕਿਹਾ ਕਿ ਜਿਵੇਂ ਦਿੱਲੀ ਵਿਚ ਹੋਇਆ ਪੰਜਾਬ ਦਾ ਸਾਰਾ ਸ਼ਰਾਬ ਕਾਰੋਬਾਰ ਦੋ ਕੰਪਨੀਆਂ ਨੂੰ ਦੇ ਦਿੱਤਾ ਗਿਆ ਤੇ ਉਹਨਾਂ ਦਾ ਮੁਨਾਫਾ ਦੁੱਗਣਾ ਵਧਾ ਦਿੱਤਾ ਗਿਆ ਜਿਸਦੇ ਬਦਲੇ ਵਿਚ ਲਾਭ ਲਏ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਤੇ ਦਿੱਲੀ ਵਿਚ ਆਪ ਹਾਈ ਕਮਾਂਡ ਨੇ ਸੈਂਕੜੇ ਕਰੋੜ ਰੁਪਏ ਦਾ ਲਾਭ ਲਿਆ ਹੈ। ਉਹਨਾਂ ਕਿਹਾ ਕਿ ਇਹ ਸ਼ਰਾਬ ਦੇ ਕਾਰੋਬਾਰ ਦੇ ਨਾਲ ਨਾਲ ਰੇਤ ਮਾਫੀਆ ਤੋਂ ਮਿਲਿਆ ਪੈਸਾ ਹੈ ਜੋ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਦੇ ਕੌਮੀ ਚੋਣ ਸੁਫਨਿਆਂ ਨੂੰ ਪੂਰਾ ਕਰਨ ਵਾਸਤੇ ਖਰਚ ਕਰ ਰਹੀਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਜਨਤਕ ਤੌਰ ’ਤੇ ਐਲਾਨ ਕੀਤਾ ਕਿ ਜਿਹੜੀ ਨੀਤੀ ਦਿੱਲੀ ਵਿਚ ਬੰਦ ਕਰਨੀ ਪਈਸੀ, ਉਹ ਪੰਜਾਬ ਵਿਚ ’ਕਮਾਲ’ ਵਿਖਾ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਬੀਤੇ ਦਿਨ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਗੈਂਗਵਾਰ ਹੋਈ ਹੈ ਜਿਸ ਵਿੱਚ ਗੈਂਗਸਟਰਾਂ ਦੀਆਂ ਮੌਤਾਂ ਹੋਈਆ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਪ੍ਰਸਾਸ਼ਨ ਕੀ ਕਰ ਰਿਹਾ ਸੀ।ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਜੋ ਆਪਣੇ ਆਪ ਨੂੰ ਗੁਰੂ ਦਾ ਸਿੱਖ ਕਹਿੰਦਾ ਹੈ ਉਸ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਲੈ ਕੇ ਅਜਨਾਲਾ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਹਿੰਦਾ ਹੈ ਕਿ ਏਜੰਸੀਆਂ ਖਰਾਬ ਕਰ ਰਹੀਆਂ ਹਨ ਪਰ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਡੀਜੀਪੀ ਦੀ ਕਿ ਮਜ਼ਬੂਰੀ ਹੈ ਜੋ ਅੰਮ੍ਰਿਤਪਾਲ ਸਿੰਘ ਉੱਤੇ ਠੋਸ ਕਾਰਵਾਈ ਨਹੀ ਕਰ ਰਿਹਾ ਹੈ।ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨੀਸ਼ ਸਿਸੋਦੀਆ ਨੂੰ ਸਹੀ ਠਹਿਰਾਉਣ ਲਈ ਪੰਜਾਬ ਛੱਡ ਦਿੱਲੀ ਡੇਰੇ ਲਗਾਉਣ ਦੀ ਵੀ ਨਿਖੇਧੀ ਕੀਤੀ।