Delhi-NCR Weather : ਦਿੱਲੀ-ਐਨਸੀਆਰ ਵਿੱਚ ਧੂੜ ਭਰੀ ਹਨੇਰੀ, ਅਗਲੇ ਕੁਝ ਘੰਟਿਆਂ ਵਿੱਚ ਮੀਂਹ ਦੀ ਚੇਤਾਵਨੀ ,ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ
Delhi-NCR Weather : ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦਿੱਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਤੇਜ਼ ਹਨੇਰੀ ਚੱਲ ਰਹੀ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਬੂੰਦਾਬਾਂਦੀ ਵੀ ਹੋ ਰਹੀ ਹੈ। ਸ਼ੁੱਕਰਵਾਰ ਸ਼ਾਮ ਨੂੰ ਦਿੱਲੀ, ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਤੇਜ਼ ਤੂਫਾਨ ਆਇਆ। ਗੁਰੂਗ੍ਰਾਮ ਅਤੇ ਗਾਜ਼ੀਆਬਾਦ ਦੇ ਕੁਝ ਇਲਾਕਿਆਂ ਵਿੱਚ ਵੱਡੇ ਦਰੱਖਤ ਅਤੇ ਖੰਭੇ ਵੀ ਡਿੱਗ ਪਏ। ਮੌਸਮ ਵਿਭਾਗ ਨੇ ਅਗਲੇ ਦੋ ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
ਭਾਰਤੀ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਤਿੰਨ ਘੰਟਿਆਂ ਦੌਰਾਨ ਦਿੱਲੀ-ਐਨਸੀਆਰ ਵਿੱਚ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹਾਲਾਂਕਿ, ਕੁਝ ਥਾਵਾਂ 'ਤੇ ਇਹ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਪਹਿਲੇ ਦੋ ਘੰਟਿਆਂ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਹਾਲਾਂਕਿ, ਹੁਣ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ ਅਗਲੇ 2 ਘੰਟਿਆਂ ਦੌਰਾਨ ਪੂਰੀ ਦਿੱਲੀ ਅਤੇ ਐਨਸੀਆਰ ਵਿੱਚ ਧੂੜ ਭਰੀ ਹਨੇਰੀ/ਬਾਅਦ 'ਚ ਗਰਜ ਨਾਲ (40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ) ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਤੂਫਾਨ ਕਾਰਨ ਡਿੱਗੇ ਦਰੱਖਤ
ਦਿੱਲੀ ਵਿੱਚ ਧੂੜ ਭਰੀ ਹਨੇਰੀ ਕਾਰਨ ਕਈ ਇਲਾਕਿਆਂ ਵਿੱਚ ਦਰੱਖਤ ਡਿੱਗ ਗਏ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਟ੍ਰੈਫਿਕ ਜਾਮ ਦੀ ਸਥਿਤੀ ਹੈ। ਸੜਕਾਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਦਿਖਾਈ ਦੇ ਰਹੀਆਂ ਹਨ। ਤੇਜ਼ ਹਵਾਵਾਂ ,ਬਾਗਬਾਨੀ ਅਤੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।
- PTC NEWS