Wed, Jan 15, 2025
Whatsapp

Film Emergency 'ਤੇ ਭਖਿਆ ਵਿਵਾਦ, SGPC ਨੇ ਫ਼ਿਲਮ ਨਿਰਮਾਤਾ ਨੂੰ ਭੇਜਿਆ ਨੋਟਿਸ

SGPC ਨੇ ਫਿਲਮ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਅਦਾਕਾਰੀ ਵਾਲੀ ਵਿਵਾਦਮਈ ਫਿਲਮ ‘ਐਮਰਜੈਂਸੀ’ (Emergency) ਦਾ ਟ੍ਰੇਲਰ ਜਾਰੀ ਕਰਨ ਵਾਲੇ ਫ਼ਿਲਮ ਨਿਰਮਾਤਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

Reported by:  PTC News Desk  Edited by:  Dhalwinder Sandhu -- August 24th 2024 10:13 AM
Film Emergency 'ਤੇ ਭਖਿਆ ਵਿਵਾਦ, SGPC ਨੇ ਫ਼ਿਲਮ ਨਿਰਮਾਤਾ ਨੂੰ ਭੇਜਿਆ ਨੋਟਿਸ

Film Emergency 'ਤੇ ਭਖਿਆ ਵਿਵਾਦ, SGPC ਨੇ ਫ਼ਿਲਮ ਨਿਰਮਾਤਾ ਨੂੰ ਭੇਜਿਆ ਨੋਟਿਸ

Film Emergency : ਬਾਲੀਵੁੱਡ ਫਿਲਮ ਐਮਰਜੈਂਸੀ (Emergency) ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਫ਼ਿਲਮ ਨਿਰਮਾਤਾ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਇਲਜ਼ਾਮ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਫਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ ਰਣੌਤ ਸ਼ੁਰੂ ਤੋਂ ਹੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ। ਐਮਰਜੈਂਸੀ ਨੂੰ ਖਤਮ ਕਰਨ ਵਿੱਚ ਪੰਜਾਬ ਅਤੇ ਅਕਾਲੀ ਦਲ ਦੇ ਯੋਗਦਾਨ ਬਾਰੇ ਕੁਝ ਨਹੀਂ ਦੱਸਿਆ ਗਿਆ, ਪਰ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਗਲਤ ਅਕਸ ਪੇਸ਼ ਕੀਤਾ ਗਿਆ ਹੈ।


ਫਿਲਮ ਦੀ ਰਿਲੀਜ਼ ਨੂੰ ਰੋਕਣ ਦੀ ਮੰਗ

ਜਿਸ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਸਰ ਬੋਰਡ ਦੇ ਚੇਅਰਪਰਸਨ ਪ੍ਰਸੂਨ ਜੋਸ਼ੀ ਨੂੰ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਨੂੰ ਰੋਕਿਆ ਜਾਵੇ ਅਤੇ ਇਸ ਦੀ ਸਮੁੱਚੀ ਸਕਰਿਪਟ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕੀਤੀ ਜਾਵੇ। ਤਾਂ ਜੋ ਇਸ ਫਿਲਮ ਬਾਰੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪ੍ਰਗਟ ਕੀਤਾ ਜਾ ਸਕੇ।

ਕੰਗਨਾ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ਅਦਾਕਾਰਾ ਕੰਗਨਾ ਰਣੌਤ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਕੰਗਨਾ ਰਣੌਤ ਅਕਸਰ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਗੱਲਾਂ ਕਹਿ ਚੁੱਕੀ ਹੈ। ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ। ਸਰਕਾਰ ਨੂੰ ਫਿਲਮ ਐਮਰਜੈਂਸੀ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਕੰਗਨਾ ਰਣੌਤ ਖਿਲਾਫ ਕੇਸ ਦਰਜ ਕਰਨਾ ਚਾਹੀਦਾ ਹੈ। ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਇਸ ਫ਼ਿਲਮ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਫ਼ਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ |

ਸੰਸਦ ਮੈਂਬਰ ਸਰਬਜੀਤ ਖਾਲਸਾ ਨੇ ਮਾਮਲਾ ਉਠਾਇਆ ਸੀ

ਸਭ ਤੋਂ ਪਹਿਲਾਂ ਪੰਜਾਬ ਦੇ ਫਰੀਦਕੋਟ ਤੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਮਾਮਲਾ ਉਠਾਇਆ ਸੀ। ਸਰਬਜੀਤ ਖਾਲਸਾ ਨੇ ਪ੍ਰਸਾਰਣ ਮੰਤਰਾਲੇ ਤੋਂ ਇਸ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਉਦੋਂ ਆਇਆ ਜਦੋਂ ਉਨ੍ਹਾਂ ਵੱਲੋਂ ਇਤਰਾਜ਼ ਉਠਾਇਆ ਗਿਆ।

ਫਿਲਮ 'ਚ ਅੱਤਵਾਦ ਦਾ ਦੌਰ ਦਿਖਾਇਆ ਗਿਆ

ਫਿਲਮ ਐਮਰਜੈਂਸੀ (Emergency) ਦਾ ਟ੍ਰੇਲਰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ, ਜਿਸ ਵਿੱਚ 1980 ਦਹਾਕੇ ਵਿੱਚ ਪੰਜਾਬ ਵਿੱਚ ਅੱਤਵਾਦ ਦੇ ਦੌਰ ਨੂੰ ਵੀ ਦਿਖਾਇਆ ਗਿਆ ਹੈ। ਇਸ ਵਿੱਚ ਇੱਕ ਪਾਤਰ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਬਣਾਇਆ ਗਿਆ ਹੈ, ਜਿਸ ਨੂੰ ਕੱਟੜਪੰਥੀ ਸਿੱਖ ਸੰਤ ਵਜੋਂ ਦੇਖਿਆ ਜਾਂਦਾ ਹੈ। 

- PTC NEWS

Top News view more...

Latest News view more...

PTC NETWORK