ਕਾਲੀਆਂ ਝੰਡੀਆਂ ਲੈ ਕੇ ਵਿਰੋਧ ਕਰਨ ਪੁੱਜੇ ਪ੍ਰਦਸ਼ਨਕਾਰੀਆਂ ਨੂੰ ਪੁਲਿਸ ਨੇ ਡੱਕਿਆ
ਬਠਿੰਡਾ : ਮੁੱਖ ਮੰਤਰੀ ਪੰਜਾਬ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿਖੇ ਗਣਤੰਤਰ ਦਿਵਸ ਤੇ ਝੰਡਾ ਲਹਿਰਾਇਆ ਗਿਆ। ਇਸ ਮੌਕੇ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਰੋਧ ਕਰਨ ਲਈ ਬਠਿੰਡਾ ਪਹੁੰਚੇ।
ਵਿਮੁਕਤ ਜਾਤੀ ਨਾਲ ਸਬੰਧਤ ਵੱਡੀ ਗਿਣਤੀ ਵਿਚ ਮਰਦ ਤੇ ਔਰਤਾਂ ਕਾਲੀਆਂ ਝੰਡੀਆਂ ਲੈ ਕੇ ਜਦੋਂ ਬਠਿੰਡਾ ਦੇ ਖੇਡ ਸਟੇਡੀਅਮ ਵੱਲ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਿਮੁਕਤ ਜਾਤੀ ਦਾ ਦੋ ਫ਼ੀਸਦੀ ਕੋਟਾ ਬੰਦ ਕਰ ਦਿੱਤਾ ਗਿਆ ਹੈ ਜਿਸਦਾ ਉਨ੍ਹਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ,ਚੰਡੀਗੜ੍ਹ ਤੇ ਮੋਹਾਲੀ ਦੀ ਟ੍ਰੈਫਿਕ ਪ੍ਰਭਾਵਿਤ
ਇਸ ਸਬੰਧੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਵਿਖੇ ਰਿਹਾਇਸ਼ ਵਿਖੇ ਵੀ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਅੱਜ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਬਠਿੰਡਾ ਪਹੁੰਚੇ ਸਨ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ 2 ਫ਼ੀਸਦੀ ਕੋਟਾ ਬੰਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵੱਡੀਆਂ ਤਾਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
- PTC NEWS