Dense Fog In Punjab: ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਹੋਰ ਵਧੇਗੀ ਧੁੰਦ,ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Punjab Weather Update: ਪੰਜਾਬ ਵਿੱਚ ਹੁਣ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਵਾਹਨ ਚਾਲਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲੁਧਿਆਣਾ, ਪਟਿਆਲਾ, ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਸਵੇਰੇ ਪੰਜ ਤੋਂ ਸੱਤ ਵਜੇ ਤੱਕ ਧੁੰਦ ਇੰਨੀ ਸੰਘਣੀ ਰਹਿੰਦੀ ਹੈ ਕਿ ਵਿਜ਼ੀਬਿਲਟੀ ਘੱਟ ਹੋ ਜਾਂਦੀ ਸੀ। ਜਿਸ ਕਾਰਨ ਵਾਹਨ ਚਾਲਕਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਸਾਹਮਣੇ ਕੁਝ ਵੀ ਸਾਫ਼ ਨਜ਼ਰ ਨਹੀਂ ਆਉਂਦਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਦੱਸ ਦਈਏ ਕਿ ਸੰਘਣੀ ਧੁੰਦ ਦੀ ਚਿਤਾਵਨੀ ਦੇ ਵਿਚਕਾਰ, ਵਿਭਾਗ ਨੇ ਡਰਾਈਵਰਾਂ ਨੂੰ ਵਾਹਨ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਕਈ ਜ਼ਿਲ੍ਹਿਆਂ ਵਿੱਚ ਅਗਲੇ ਛੇ ਦਿਨ ਅਤੇ ਹਰਿਆਣਾ ਵਿੱਚ ਦੋ ਦਿਨ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦੋਵਾਂ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੂੰ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ- ਐਡਵੋਕੇਟ ਧਾਮੀ
- PTC NEWS