Gurdwara Sachkhand Board : ਪਹਿਲਗਾਮ 'ਚ ਮਾਰੇ ਗਏ ਨਿਰਦੋਸ਼ ਲੋਕਾਂ ਲਈ ਤਖ਼ਤ ਸੱਚਖੰਡ ਸਾਹਿਬ ਵਿਖੇ ਅਰਦਾਸ ਬੇਨਤੀ - ਡਾ. ਵਿਜੇ ਸਤਬੀਰ ਸਿੰਘ
Gurdwara Sachkhand Board Hazur Sahib Nanded : ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਪਾਕਿਸਤਾਨ ਨਾਲ ਲੱਗਦੇ ਬਾਰਡਰ ਤੇ ਪੈਂਦੇ ਸਰਹੱਦੀ ਇਲਾਕੇ ਇਲਾਕੇ ਪਹਿਲਗਾਮ (Pahalgam Terrorist Attack) ਵਿਖੇ ਦਹਿਸ਼ਤਗਰਦਾਂ ਵਲੋਂ ਸੈਲਾਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਆਤੰਕਵਾਦੀਆਂ ਦੀ ਇਸ ਕਾਇਰਾਨਾ ਹਰਕਤ ਨੇ ਜਿਥੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ, ਉਥੇ ਧਰਤੀ ਦੇ ਸਵਰਗ ਕਹੇ ਜਾਣ ਵਾਲੇ ਜੰਮੂ-ਕਸ਼ਮੀਰ ਸ੍ਰੀਨਗਰ ਵਿੱਚ ਟੂਰਿਜ਼ਮ (Jammu Kashmir Tourism) ਉਦਯੋਗ ਨੂੰ ਵੱਡਾ ਘਾਟਾ ਪਿਆ ਹੈ।
ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾਕਟਰ ਵਿਜੇ ਸਤਬੀਰ ਸਿੰਘ ਸਾਬਕਾ ਆਈ.ਏ.ਐਸ. (Dr. Vijay Satbir Singh) ਨੇ ਇਸ ਦੁਖਦਾਈ ਘਟਨਾ 'ਤੇ ਗਹਿਰਾ ਦੁਖ ਪ੍ਰਗਟ ਕੀਤਾ ਤੇ ਪਾਕਿਸਤਾਨ ਸਮਰਥਨ ਪ੍ਰਾਪਤ ਅੱਤਵਾਦੀਆਂ ਵਲੋਂ ਕੀਤੀ ਗਈ ਇਸ ਕਾਇਰਾਨਾ ਹਰਕਤ ਦੀ ਭਰਪੂਰ ਨਿੰਦਾ ਵੀ ਕੀਤੀ। ਉਨ੍ਹਾਂ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਜਿਹੀਆਂ ਨਾਪਾਕ ਕਾਰਵਾਈਆਂ ਦਾ ਭਾਰਤੀ ਫੌਜ ਮੂੰਹ ਤੋੜਵਾਂ ਜਵਾਬ ਦੇਵੇਗੀ। ਇਸ ਦੁਖਦਾਈ ਘਟਨਾ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਪਰਿਵਾਰਾਂ ਨਾਲ ਉਨ੍ਹਾਂ ਨੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਤੇ ਘਾਇਲ ਲੋਕਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਵੀ ਕੀਤੀ।
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਲੋਂ ਪਿਛੜੀਆਂ ਆਤਮਾਵਾਂ ਦੀ ਆਤਮਿਕ ਸ਼ਾਂਤੀ ਤੇ ਘਾਇਲ ਲੋਕਾਂ ਦੀ ਸਿਹਤਯਾਬੀ ਲਈ ਅਰਦਾਸ ਬੇਨਤੀ ਕੀਤੀ ਗਈ।
- PTC NEWS