Doctors Indefinite Strike In Punjab : ਡਾਕਟਰਾਂ ਨੇ 9 ਸਤੰਬਰ ਨੂੰ ਹੜਤਾਲ ’ਤੇ ਜਾਣ ਦਾ ਫੈਸਲਾ ਰੱਖਿਆ ਅਟੱਲ, ਮਰੀਜ਼ਾਂ ਨੂੰ ਵੰਡੇ ਪਰਚੇ
Doctors Indefinite Strike In Punjab : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਸਾਰੇ ਪੰਜਾਬ ਦੇ ਡਾਕਟਰਾਂ ਨੇ ਹਰੇਕ ਹਸਪਤਾਲਾਂ ਦੇ ਵਿੱਚ 9 ਸਤੰਬਰ ਨੂੰ ਹੜਤਾਲ ’ਤੇ ਜਾ ਰਹੇ ਹਨ। ਮੰਗਾਂ ਸਬੰਧੀ ਭਾਵੇਂ ਕਿ ਬਾਰ ਐਸੋਸੀਏਸ਼ਨ ਦੀਆਂ ਪੰਜਾਬ ਸਰਕਾਰ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਮੀਟਿੰਗ ਦਾ ਸਾਰਥਿਕ ਨਤੀਜਾ ਨਾ ਨਿਕਲਣ ਕਾਰਨ ਡਾਕਟਰਾਂ ਵੱਲੋਂ 9 ਸਤੰਬਰ ਨੂੰ ਹੜਤਾਲ ਤੇ ਜਾਣ ਦਾ ਫੈਸਲਾ ਅਟੱਲ ਰੱਖਿਆ ਹੋਇਆ ਹੈ।
ਦੱਸ ਦਈਏ ਕਿ ਬਠਿੰਡਾ ਵਿੱਚ ਸਰਕਾਰੀ ਡਾਕਟਰਾਂ ਨੇ ਆਪਣੀਆਂ ਮੰਗਾਂ ਸਬੰਧੀ ਮਰੀਜ਼ਾਂ ਨੂੰ ਪਰਚੇ ਵੰਡ ਕੇ ਜਿੱਥੇ ਆਪਣੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ। ਉੱਥੇ ਹੀ 9 ਸਤੰਬਰ ਤੋਂ ਹੜਤਾਲ ’ਤੇ ਜਾਣ ਸਬੰਧੀ ਵੀ ਜਾਗਰੂਕ ਕੀਤਾ ਤਾਂ ਜੋ ਮਰੀਜ਼ ਪਰੇਸ਼ਾਨ ਜਾਂ ਖੱਜਲ ਖੁਆਰ ਨਾ ਹੋਣ।
ਇਸ ਸਬੰਧੀ ਡਾਕਟਰਾਂ ਨੇ ਦੱਸਿਆ ਕਿ ਸਿਸਟਮ ਨੂੰ ਬਚਾਉਣ ਲਈ ਉਨ੍ਹਾਂ ਵੱਲੋਂ ਸਰਕਾਰ ਨੂੰ ਜਾਗਰੂਕ ਕਰਨ ਲਈ ਹੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਜੇਕਰ ਡਾਕਟਰਾਂ ਨੂੰ ਚੰਗਾ ਮਾਹੌਲ ਨਹੀਂ ਮਿਲੇਗਾ ਤਾਂ ਉਹ ਕੰਮ ਨਹੀਂ ਕਰ ਸਕਣਗੇ ਅਤੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਨਹੀਂ ਮਿਲਣਗੀਆਂ।
ਡਾਕਟਰਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਵਿੱਚ ਹੀ ਵੱਡੀ ਗਿਣਤੀ ਵਿੱਚ ਡਾਕਟਰ ਨੌਕਰੀਆਂ ਛੱਡ ਕੇ ਚਲੇ ਗਏ ਹਨ ਸੰਸਥਾ ਦੇ ਵਿੱਚੋਂ ਉਹ ਡਾਕਟਰ ਚਲੇ ਗਏ ਹਨ ਜਿਨਾਂ ਨੇ 20-20 25-25 ਸਾਲ ਕੰਮ ਕੀਤਾ ਹੈ, ਉਹਨਾਂ ਦਾ ਅਸਤੀਫਾ ਦੇਣ ਦਾ ਕਾਰਨ ਹੀ ਉਹਨਾਂ ਤੋਂ ਨਜਾਇਜ਼ ਕੰਮ ਅਤੇ ਬੇਫਾਲਤੂ ਦੇ ਕੰਮ ਸੀ।
ਕਾਬਿਲੇਗੌਰ ਹੈ ਕਿ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਸੀਐਮਐਸਏ) ਦੇ ਡਾਕਟਰ 9 ਸਤੰਬਰ ਨੂੰ ਹੜਤਾਲ ਕਰਨ ਲਈ ਤਿਆਰ ਹਨ। ਕਿਉਂਕਿ ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ, ਇਸ ਨਾਲ ਸੂਬੇ 'ਚ ਮੈਡੀਕਲ ਸੇਵਾਵਾਂ 'ਤੇ ਭਾਰੀ ਅਸਰ ਪੈਣ ਦੀ ਉਮੀਦ ਹੈ। ਲੰਬੇ ਸਮੇਂ ਤੋਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਡਾਕਟਰਾਂ ਨੇ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ।
ਹਾਲਾਂਕਿ ਡਾਕਟਰਾਂ ਦੀ ਹੜਤਾਲ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਡਾਕਟਰਾਂ ਦੀ ਸੁਰੱਖਿਆ ਸਬੰਧੀ ਕਮੇਟੀਆਂ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕਮੇਟੀਆਂ ਡੀ.ਸੀ.
ਜਾਰੀ ਪੱਤਰ ਅਨੁਸਾਰ ਹਸਪਤਾਲਾਂ ਵਿੱਚ ਸੁਰੱਖਿਆ ਅਤੇ ਹਿੰਸਕ ਘਟਨਾਵਾਂ ਨੂੰ ਰੋਕਣ ਸਬੰਧੀ ਕਮੇਟੀ ਬਣਾਈ ਜਾਵੇਗੀ। ਪੰਜਾਬ ਦੇ ਸਿਹਤ ਮੰਤਰੀ ਨੇ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਡੀਸੀ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ। ਜਿਸ ਦਾ ਨਾਮ ਜ਼ਿਲ੍ਹਾ ਸਿਹਤ ਬੋਰਡ ਹੋਵੇਗਾ।
ਇਹ ਵੀ ਪੜ੍ਹੋ : Bus Fare Hike : ਪੰਜਾਬ 'ਚ ਮਹਿੰਗਾ ਹੋਇਆ ਬੱਸ ਸਫਰ, ਪੰਜਾਬ ਸਰਕਾਰ ਨੇ ਵਧਾਇਆ ਬੱਸਾਂ ਦਾ ਕਿਰਾਇਆ
- PTC NEWS