Doctors strike : ਮਰੀਜ਼ ਹੋ ਜਾਣ ਸਾਵਧਾਨ ! ਭਲਕੇ ਪੂਰੇ ਦਿਨ ਦੀ ਹੜਤਾਲ ’ਤੇ ਰਹਿਣਗੇ ਡਾਕਟਰ
Doctors strike in Punjab : ਪੰਜਾਬ ਵਿੱਚ ਡਾਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਮਰੀਜ਼ ਪਰੇਸ਼ਾਨ ਹੋ ਰਹੇ ਹਨ। ਹੁਣ ਡਾਕਟਰ ਨੇ 12 ਸਤੰਬਰ ਯਾਨੀ ਭਲਕੇ ਪੂਰੇ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਕਾਰਨ ਭਲਕੇ ਪੂਰਾ ਦਿਨ ਓਪੀਡੀ ਬੰਦ ਰਹਿਣਗੇ।
ਡਾਕਟਰਾਂ ਨੂੰ ਨਹੀਂ ਮਿਲਿਆ ਲਿਖਤੀ ਭਰੋਸਾ
ਦੱਸ ਦਈਏ ਕਿ ਮੀਟਿੰਗ ਤੋਂ ਬਾਅਦ ਡਾਕਟਰਾਂ ਦੀ ਕਮੇਟੀ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਸਾਡੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਸਵੀਕਾਰ ਕਰਨ ਅਤੇ ਜਵਾਬਦੇਹ ਹੋਣ ਲਈ ਸਬ-ਕਮੇਟੀ ਦੇ ਮੈਂਬਰਾਂ ਅਤੇ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦੇ ਹਾਂ।
ਦਰਅਸਲ, ਮੀਟਿੰਗ ਦੇ ਅੰਤ ਵਿੱਚ, ਵਿਭਾਗ ਵੱਲੋਂ ਪੀ.ਸੀ.ਐਮ.ਐਸ.ਏ. ਨੂੰ ਭਰੋਸਾ ਦਿਵਾਇਆ ਗਿਆ ਕਿ ਅੱਜ ਹੀ ਸਰਕਾਰ ਵੱਲੋਂ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਜਾਵੇਗਾ ਜਿਸ ਵਿੱਚ ਏ.ਸੀ.ਪੀ ਦੀ ਬਹਾਲੀ ਬਾਰੇ ਕੈਬਨਿਟ ਸਬ-ਕਮੇਟੀ ਦੇ ਫੈਸਲੇ ਅਤੇ ਇੱਕ ਨਿਸ਼ਚਿਤ ਰੂਪਰੇਖਾ ਸਮੇਤ ਮੀਟਿੰਗ ਦੇ ਹੋਰ ਮਹੱਤਵਪੂਰਨ ਫੈਸਲਿਆਂ ਬਾਰੇ ਦੱਸਿਆ ਜਾਵੇਗਾ। ਪ੍ਰੰਤੂ ਸਰਕਾਰ ਵੱਲੋਂ ਪੱਤਰ ਜਾਰੀ ਕਰਨ ਦੇ ਵਾਅਦੇ ਉਪਰੰਤ ਕੋਈ ਵੀ ਪੱਤਰ ਜਾਰੀ ਨਾ ਕੀਤੇ ਜਾਣ ਦੇ ਮੱਦੇਨਜ਼ਰ, ਕੱਲ੍ਹ ਲਈ ਓਪੀਡੀ ਨੂੰ ਪੂਰੇ ਦਿਨ ਲਈ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਸਬ ਕਮੇਟੀ ਦੇ ਨਾਲ ਹੋਈ PMCS ਮੈਂਬਰਾਂ ਦੀ ਮੀਟਿੰਗ
ਦੱਸ ਦਈਏ ਕਿ ਅੱਜ ਕੈਬਨਿਟ ਸਬ-ਕਮੇਟੀ ਦੀ PMCS ਮੈਂਬਰਾਂ ਨਾਲ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਾਕਟਰਾਂ ਨੂੰ ਭਰੋਸਾ ਦਿੱਤਾ ਹੈ ਕਿ ਉਹਨਾਂ ਦੀਆਂ ਮੰਗਾਂ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਮੀਟਿੰਗ ਤੋਂ ਬਾਅਦ ਮੰਤਰੀ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਸੀ ਜਲਦ ਹੀ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਡਾਕਟਰਾਂ ਦੀ ਸੁਰੱਖਿਆਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ ਉਹ ਵੀ ਜਲਦ ਹੀ ਲਾਗੂ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : Jalandhar Looted : ਦਿਨ-ਦਿਹਾੜੇ ਘਰ ਅੰਦਰ ਦਾਖਲ ਹੋਏ ਬੇਖ਼ੌਫ਼ ਲੁਟੇਰੇ, ਬਿਮਾਰ ਵਿਅਕਤੀ ਦਾ ਹਾਲ-ਚਾਲ ਪੁੱਛ ਕੇ ਫੋਨ ਖੋਹ ਹੋਏ ਫਰਾਰ
- PTC NEWS