Amritsar Bandh News : ਡਾ. ਅੰਬੇਡਕਰ ਦੇ ਬੁੱਤ ਦੇ ਅਪਮਾਨ ਦਾ ਮਾਮਲਾ ਭਖਿਆ; ਵਾਲਮੀਕਿ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ, ਦੇਖੋ ਕਿਵੇਂ ਦੀ ਹੈ ਸਥਿਤੀ
Amritsar Bandh News : ਪੰਜਾਬ ਦੇ ਅੰਮ੍ਰਿਤਸਰ 'ਚ ਗਣਤੰਤਰ ਦਿਵਸ ਮੌਕੇ ਐਤਵਾਰ ਨੂੰ ਇਕ ਨੌਜਵਾਨ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਕਾਫੀ ਭਖ ਗਿਆ ਹੈ। ਦੱਸ ਦਈਏ ਕਿ ਇੱਕ ਨੌਜਵਾਨ ਵੱਲੋਂ ਬੁੱਤ 'ਤੇ ਹਥੌੜੇ ਨਾਲ ਹਮਲਾ ਕਰ ਦਿੱਤਾ ਸੀ। ਇਨ੍ਹਾਂ ਹੀ ਨਹੀਂ ਉਸਨੇ ਬੁੱਤ ਦੇ ਨੇੜੇ ਰੱਖੀ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਪੁਲਿਸ ਹਵਾਲੇ ਕਰ ਦਿੱਤਾ।
ਹੁਣ ਇਸ ਮਾਮਲੇ ਮਗਰੋਂ ਵਾਲਮਿਕੀ ਭਾਈਚਾਰੇ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਅੱਜ ਅੰਮ੍ਰਿਤਸਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਦੱਸ ਦਈਏ ਕਿ ਇਹ ਘਟਨਾ ਥਾਣੇ ਤੋਂ ਕਰੀਬ 150 ਮੀਟਰ ਦੀ ਦੂਰੀ 'ਤੇ ਹੈਰੀਟੇਜ ਸਟਰੀਟ 'ਤੇ ਵਾਪਰੀ। ਮੁਲਜ਼ਮ ਦੀ ਪਛਾਣ ਪ੍ਰਕਾਸ਼ ਵਾਸੀ ਧਰਮਕੋਟ ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਵੀ ਦਲਿਤ ਭਾਈਚਾਰੇ ਤੋਂ ਆਉਂਦਾ ਹੈ। ਫਿਲਹਾਲ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੋਕਾਂ ਨੇ ਭੰਡਾਰੀ ਪੁਲ ਬੰਦ ਕਰ ਦਿੱਤਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਵਾਲ ਸਿਟੀ ਬਾਜ਼ਾਰ ਵੀ ਬੰਦ ਰੱਖਿਆ। ਹਾਲਾਂਕਿ ਸਕੂਲ ਅਤੇ ਕਾਲਜ ਖੁੱਲ੍ਹੇ ਹਨ।
ਇਹ ਵੀ ਪੜ੍ਹੋ : Jalandhar News : ਇਕ ਘਰ 'ਤੇ ਦਰਜਨ ਦੇ ਕਰੀਬ ਹਮਲਾਵਰਾਂ ਨੇ ਕੀਤਾ ਪਥਰਾਅ, ਜਾਨੀ ਨੁਕਸਾਨ ਤੋਂ ਬਚਾਅ
- PTC NEWS