Fri, May 9, 2025
Whatsapp

ਜਿਨ੍ਹਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਨ੍ਹਾਂ ਆਗੂਆਂ ਲਈ ਹੁਣ ਪਾਰਟੀ ਦਫਤਰ 'ਚ ਕੋਈ ਥਾਂ ਨਹੀਂ : ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਹੜੇ ਆਗੂਆਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤੇ ਹਨ, ਉਨ੍ਹਾਂ ਲਈ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਰਕਰ ਅਜਿਹੇ ਤੱਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ।

Reported by:  PTC News Desk  Edited by:  KRISHAN KUMAR SHARMA -- July 15th 2024 07:50 PM -- Updated: July 15th 2024 07:53 PM
ਜਿਨ੍ਹਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਨ੍ਹਾਂ ਆਗੂਆਂ ਲਈ ਹੁਣ ਪਾਰਟੀ ਦਫਤਰ 'ਚ ਕੋਈ ਥਾਂ ਨਹੀਂ : ਸ਼੍ਰੋਮਣੀ ਅਕਾਲੀ ਦਲ

ਜਿਨ੍ਹਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਨ੍ਹਾਂ ਆਗੂਆਂ ਲਈ ਹੁਣ ਪਾਰਟੀ ਦਫਤਰ 'ਚ ਕੋਈ ਥਾਂ ਨਹੀਂ : ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਹੜੇ ਆਗੂਆਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤੇ ਹਨ, ਉਨ੍ਹਾਂ ਲਈ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਰਕਰ ਅਜਿਹੇ ਤੱਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ।

ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਪਾਰਟੀ ਮੁੱਖ ਦਫਤਰ ਵਿਚ ਲੜੀਵਾਰ ਮੀਟਿੰਗਾਂ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਪ੍ਰਗਟਾਵਾ ਕੀਤਾ।


ਡਾ. ਦਲਜੀਤ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦਾ ਮੁੱਖ ਦਫਤਰ ਹਰੇਕ ਵਾਸਤੇ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਇਸਤਰੀ ਅਕਾਲੀ ਦਲ, ਐਸ.ਸੀ. ਵਿੰਗ, ਓ ਬੀ ਸੀ ਵਿੰਗ ਤੇ ਯੂਥ ਅਕਾਲੀ ਦਲ ਸਮੇਤ ਵੱਖ-ਵੱਖ ਵਿੰਗਾਂ ਨਾਲ ਮੀਟਿੰਗਾਂ ਕੀਤੀਆਂ ਤੇ ਹਾਲ ਹੀ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਆਪਣੇ ਆਪ ਨੂੰ ਅਕਾਲੀ ਦਲ ਦੇ ਬਾਗੂ ਕਹਾਉਂਦੇ ਹਨ, ਉਨ੍ਹਾਂ ਨੇ ਇਨ੍ਹਾਂ ਮੀਟਿੰਗਾਂ ਵਿਚ ਭਾਗ ਨਹੀਂ ਲਿਆ। ਹਾਲਾਂਕਿ ਸਾਰਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੇ ਆਪਣੀ ਪਾਰਟੀ ਖਿਲਾਫ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤੇ ਦਾਅਵੇ ਕਰ ਰਹੇ ਹਨ ਕਿ ਉਨ੍ਹਾਂ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਲਈ ਪਾਰਟੀ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ।

ਅਕਾਲੀ ਆਗੂ ਨੇ ਸਪਸ਼ਟ ਕੀਤਾ ਕਿ ਪਾਰਟੀ ਦਾ ਇਕ ਸੰਵਿਧਾਨ ਹੈ ਅਤੇ ਚੁਣੇ ਹੋਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਦੀ ਚੋਣ ਨਿਯਮਾਂ ਮੁਤਾਬਕ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਫਤਰ ਵੀ ਪ੍ਰਧਾਨ ਵੱਲੋਂ ਦਿੱਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਪ੍ਰਧਾਨ ਦੀ ਲੀਡਰਸ਼ਿਪ ਨੂੰ ਚੁਣੌਤੀ ਦੇ ਕੇ ਪਾਰਟੀ ਦਫਤਰ ਵਿਚ ਮੀ‌ਟਿੰਗਾਂ ਨਹੀਂ ਕਰ ਸਕਦੇ।

ਅੱਜ ਹੋਈਆਂ ਮੀਟਿੰਗਾਂ ਦੇ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਸ ਮੀਟਿੰਗ ਦਾ ਮਕਸਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਵੋਟਰਾਂ ਦੀਆਂ ਵੋਟਾਂ ਬਣਵਾਉਣ ਵਾਸਤੇ ਲੀਡਰਸ਼ਿਪ ਨੂੰ ਸਰਗਰਮ ਕਰਨਾ ਸੀ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੇ ਇਸ ਸਬੰਧੀ ਸੁਝਾਅ ਦਿੱਤੇ ਹਨ ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਂਦੇ ਦਿਨਾਂ ਵਿਚ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਉਂਦੀਆਂ ਚਾਰ ਜ਼ਿਮਨੀ ਚੋਣਾਂ ਵਾਸਤੇ ਪਾਰਟੀ ਦੇ ਆਗੂਆਂ ਦੀਆਂ ਡਿਊਟੀਆਂ ਲਗਾਉਣ ਵਾਸਤੇ ਵੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤੇ ਯੂਥ ਅਕਾਲੀ ਦਲ ਦੀ ਮੀਟਿੰਗ ਵੱਖਰੇ ਤੌਰ ’ਤੇ ਹੋਈ ਹੈ।

ਡਾ. ਚੀਮਾ ਨੇ ਦੱਸਿਆ ਕਿ ਆਉਂਦੇ ਦਿਨਾਂ ਵਿਚ ਇਹਨਾਂ ਮਾਮਲਿਆਂ ’ਤੇ ਹੋਰ ਪਾਰਟੀਆਂ ਹੋਣਗੀਆਂ ਕਿਉਂਕਿ ਅੱਜ ਦੀਆਂ ਮੀਟਿੰਗਾਂ ਵਿਚ ਸਿਰਫ ਸੂਬੇ ਦੀ ਰਾਜਨੀਤੀ ਦੇ ਨਜ਼ਦੀਕੀ ਸ਼ਹਿਰਾਂ ਤੋਂ ਲੀਡਰਸ਼ਿਪ ਪਹੁੰਚੀ ਸੀ।

ਅੱਜ ਦੀਆਂ ਦੀ ਮੀਟਿੰਗਾਂ ਵਿਚ ਜਿਹਨਾਂ ਨੇ ਸ਼ਮੂਲੀਅਤ ਕੀਤੀ ਉਹਨਾਂ ਵਿਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਸਰਬਜੀਤ ਸਿੰਘ ਝਿੰਜਰ, ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਮਾਨ, ਗੁਰਚਰਨ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਰਾਜੂ ਖੰਨਾ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ।

- PTC NEWS

Top News view more...

Latest News view more...

PTC NETWORK