Jagjit Dallewal Health Critical : 'ਮੈਡੀਕਲ ਟ੍ਰੀਟਮੈਂਟ ਨਾਲ 14 ਤਰੀਕ ਤੱਕ ਡੱਲੇਵਾਲ ਨੂੰ ਜਿਉਂਦਾ ਰੱਖਣਾ ਅਸੰਭਵ'; ਕੇਂਦਰ ਸਰਕਾਰ 'ਤੇ ਭੜਕੇ ਡਾ. ਸਵੈਮਾਨ
Jagjit Dallewal Health Critical : ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਦੂਜੇ ਪਾਸੇ ਐਮਐਸਪੀ ਸਣੇ ਕਈ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 55ਵਾਂ ਦਿਨ ਹੈ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਗੱਲਬਾਤ ਕਰਨ ਦਾ ਸੱਦਾ ਮਿਲਿਆ ਹੈ।
ਦੱਸ ਦਈਏ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ 'ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।
ਉੱਥੇ ਹੀ ਦੂਜੇ ਪਾਸੇ ਕਿਸਾਨ ਆਗੂਆਂ ਨੇ ਸੁਝਾਅ ਦਿੱਤਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹੈ, ਤਾਂ ਮੀਟਿੰਗ ਜਲਦੀ ਅਤੇ ਦਿੱਲੀ ਵਿੱਚ ਹੋਣੀ ਚਾਹੀਦੀ ਹੈ। ਇਸ ਦੇ ਜਵਾਬ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਚੋਣਾਂ ਦੇ ਚੱਲਦੇ ਚੋਣ ਜ਼ਾਬਤਾ ਲਾਗੂ ਹੈ। ਇਸ ਕਾਰਨ ਕੇਂਦਰ ਸਰਕਾਰ ਮੀਟਿੰਗ ਕਰਕੇ ਕੋਈ ਐਲਾਨ ਨਹੀਂ ਕਰ ਸਕਦੀ, ਇਸ ਲਈ ਮੀਟਿੰਗ 9 ਫਰਵਰੀ ਤੋਂ ਬਾਅਦ ਸੰਭਵ ਹੈ ਅਤੇ ਬਜਟ ਦਾ ਐਲਾਨ 12-13 ਫਰਵਰੀ ਨੂੰ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਡਾ. ਸਵੈਮਾਨ ਨੇ ਡੱਲੇਵਾਲ ਦੇ ਟ੍ਰੀਟਮੈਂਟ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 14 ਫਰਵਰੀ ਤੱਕ ਜਿਉਂਦਾ ਨਹੀਂ ਰਹਿ ਸਕਦੇ। ਮੈਡੀਕਲ ਟ੍ਰੀਟਮੈਂਟ ਨਾਲ 14 ਤਰੀਕ ਤੱਕ ਡੱਲੇਵਾਲ ਨੂੰ ਜਿਉਂਦਾ ਰੱਖਣਾ ਬਿਲਕੁੱਲ ਹੀ ਅਸੰਭਵ ਹੈ। ਡੱਲੇਵਾਲ ਦੀ ਸਿਹਤ ਨੂੰ ਲੈ ਕੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੰਜੀਦਾ ਹੈ ਤਾਂ 14 ਤਰੀਕ ਦਾ ਇੰਤਜਾਰ ਕਿਉਂ ਕੀਤਾ ਜਾ ਰਿਹਾ ਹੈ। ਸਾਨੂੰ ਡੱਲੇਵਾਲ ਕੋਲ ਇੱਕ ਪ੍ਰਮਾਨੈਂਟ ਸਰਕਾਰੀ ਡਾਕਟਰ ਦੀ ਲੋੜ ਹੈ।
ਇਹ ਵੀ ਪੜ੍ਹੋ : jagjit Singh Dallewal Medical Treatment : ਡੱਲੇਵਾਲ ਦੇ ਸੰਘਰਸ਼ ਅੱਗੇ ਝੁਕੀ ਕੇਂਦਰ ਸਰਕਾਰ ! ਦਿੱਤਾ ਗੱਲਬਾਤ ਲਈ ਸੱਦਾ , ਡੱਲੇਵਾਲ ਮੈਡੀਕਲ ਸਹੂਲਤ ਲਈ ਹੋਏ ਰਾਜ਼ੀ
- PTC NEWS