Bathinda Murder : ਪੰਜਾਬ 'ਚ ਨਸ਼ਾ ਤਸਕਰਾਂ ਨੇ ਵੱਢਿਆ ਨੌਜਵਾਨ, ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਦੀਪ
Bathinda Murder : ਇੱਕ ਪਾਸੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨਸ਼ਿਆਂ ਖਿਲਾਫ਼ ਯੁੱਧ ਮੁਹਿੰਮ ਨੂੰ ਲੈ ਕੇ ਆਪਣੀ ਪਿੱਠ ਥਾਪੜਦੇ ਨਹੀਂ ਥੱਕ ਰਹੇ, ਜਦਕਿ ਵੱਡੇ ਨਸ਼ਾ ਤਸਕਰ ਬੇਖੌਫ਼ ਵਿਖਾਈ ਦੇ ਰਹੇ ਹਨ ਅਤੇ ਨਸ਼ਾ ਵੇਚਣ ਤੋਂ ਰੋਕਣ ਵਾਲਿਆਂ ਨੂੰ ਕਤਲ ਕਰਨ ਤੋਂ ਵੀ ਪਿੱਛੇ ਨਹੀਂ ਹਟਦੇ। ਅਜਿਹੀ ਹੀ ਖੌਫਨਾਕ ਵਾਰਦਾਤ ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ ਤੋਂ ਸਾਹਮਣੇ ਆਈ ਹੈ, ਜਿਥੇ ਨਸ਼ਾ ਤਸਕਰਾਂ ਨੇ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਅਨੁਸਾਰ ਨੌਜਵਾਨ ਦੀਪ 5 ਭੈਣਾਂ ਦਾ ਇਕਲੌਤਾ ਭਰਾ ਦੱਸਿਆ ਜਾ ਰਿਹਾ ਹੈ, ਜੋ ਕਿ ਬਸਤੀ ਵਿੱਚ ਨਸ਼ਾ ਤਸਕਰਾਂ ਦੇ ਨਸ਼ਾ ਵੇਚਣ ਦਾ ਲਗਾਤਾਰ ਵਿਰੋਧ ਕਰਦਾ ਸੀ। ਨਸ਼ਾ ਤਸਕਰਾਂ ਦੇ ਦਿਨ-ਦਿਹਾੜੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਨਾਲ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵਿੱਚ ਸੋਗ ਤੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਪੀੜਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
- PTC NEWS