Tue, Feb 25, 2025
Whatsapp

Economic Survey 2025 : ਸੰਸਦ 'ਚ ਅੱਜ ਪੇਸ਼ ਹੋਵੇਗਾ ਦੇਸ਼ ਦਾ ਆਰਥਿਕ ਸਰਵੇ, ਜਾਣੋ ਕਿਹੜੇ ਮੁੱਦਿਆਂ 'ਤੇ ਰਹੇਗਾ ਸਰਕਾਰ ਦਾ ਫੋਕਸ ?

Economic Survey 2025 : ਇਸ ਵਾਰ ਆਰਥਿਕ ਸਮੀਖਿਆ 'ਚ ਵਿਕਾਸ ਦਰ 'ਚ ਸੰਭਾਵਿਤ ਸੁਸਤੀ, ਡਾਲਰ ਦੇ ਮੁਕਾਬਲੇ ਰੁਪਏ ਦੀ ਵਟਾਂਦਰਾ ਦਰ 'ਚ ਗਿਰਾਵਟ ਅਤੇ ਘਰੇਲੂ ਮੰਗ 'ਚ ਗਿਰਾਵਟ ਵਰਗੇ ਮਹੱਤਵਪੂਰਨ ਨੁਕਤਿਆਂ ਦਾ ਮੁਲਾਂਕਣ ਕੀਤਾ ਜਾ ਸਕਦਾ ਹੈ।

Reported by:  PTC News Desk  Edited by:  KRISHAN KUMAR SHARMA -- January 31st 2025 08:55 AM -- Updated: January 31st 2025 09:01 AM
Economic Survey 2025 : ਸੰਸਦ 'ਚ ਅੱਜ ਪੇਸ਼ ਹੋਵੇਗਾ ਦੇਸ਼ ਦਾ ਆਰਥਿਕ ਸਰਵੇ, ਜਾਣੋ ਕਿਹੜੇ ਮੁੱਦਿਆਂ 'ਤੇ ਰਹੇਗਾ ਸਰਕਾਰ ਦਾ ਫੋਕਸ ?

Economic Survey 2025 : ਸੰਸਦ 'ਚ ਅੱਜ ਪੇਸ਼ ਹੋਵੇਗਾ ਦੇਸ਼ ਦਾ ਆਰਥਿਕ ਸਰਵੇ, ਜਾਣੋ ਕਿਹੜੇ ਮੁੱਦਿਆਂ 'ਤੇ ਰਹੇਗਾ ਸਰਕਾਰ ਦਾ ਫੋਕਸ ?

Budget 2025 News : ਵਿੱਤ ਮੰਤਰੀ ਨਿਰਮਲਾ ਸੀਤਾਰਮਨ (FM Nirmala Sitaraman) ਅੱਜ ਯਾਨੀ ਸ਼ੁੱਕਰਵਾਰ ਨੂੰ ਸੰਸਦ 'ਚ ਆਰਥਿਕ ਸਰਵੇਖਣ 2024-25 (Economic Survey) ਪੇਸ਼ ਕਰੇਗੀ। ਇਹ ਦਸਤਾਵੇਜ਼ ਮੌਜੂਦਾ ਵਿੱਤੀ ਸਾਲ ਵਿੱਚ ਭਾਰਤੀ ਅਰਥਵਿਵਸਥਾ (Indian Economy) ਦੇ ਪ੍ਰਦਰਸ਼ਨ ਦਾ ਵਿਸ਼ਲੇਸ਼ਣ ਕਰਦਾ ਹੈ ਅਤੇ ਆਉਣ ਵਾਲੀਆਂ ਚੁਣੌਤੀਆਂ ਨੂੰ ਉਜਾਗਰ ਕਰਦਾ ਹੈ। ਕੇਂਦਰੀ ਬਜਟ 2025 ਤੋਂ ਇੱਕ ਦਿਨ ਪਹਿਲਾਂ ਪੇਸ਼ ਕੀਤੀ ਗਈ ਇਹ ਰਿਪੋਰਟ ਆਰਥਿਕ ਸੁਧਾਰਾਂ ਅਤੇ ਵਿਕਾਸ ਦੀ ਦਿਸ਼ਾ ਵੀ ਤੈਅ ਕਰਦੀ ਹੈ।

ਇਸ ਸਾਲ ਆਰਥਿਕ ਸਰਵੇਖਣ ਦਾ ਖਰੜਾ ਮੁੱਖ ਆਰਥਿਕ ਸਲਾਹਕਾਰ ਵੀ. ਅਨੰਤਾ ਨਾਗੇਸਵਰਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਹੈ। ਇਹ ਦਸਤਾਵੇਜ਼ ਅਗਲੇ ਵਿੱਤੀ ਸਾਲ ਲਈ ਸਰਕਾਰ ਦੇ ਵਿਜ਼ਨ ਨੂੰ ਸਪੱਸ਼ਟ ਕਰਨ ਦੇ ਨਾਲ-ਨਾਲ ਅਰਥਚਾਰੇ ਦੇ ਵੱਖ-ਵੱਖ ਖੇਤਰਾਂ ਦੀ ਪ੍ਰਗਤੀ ਨੂੰ ਦਰਸਾਉਂਦਾ ਹੈ।


ਬਜਟ ਸੈਸ਼ਨ ਅੱਜ ਤੋਂ

ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕਰਨਗੇ, ਜਿਸ ਦੇ ਨਾਲ ਬਜਟ ਸੈਸ਼ਨ ਦੀ ਰਸਮੀ ਸ਼ੁਰੂਆਤ ਹੋਵੇਗੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਵਿੱਤ ਮੰਤਰੀ ਮੋਦੀ ਸਰਕਾਰ (Modi Government) ਦੇ ਤੀਜੇ ਕਾਰਜਕਾਲ ਦਾ ਦੂਜਾ ਕੇਂਦਰੀ ਬਜਟ ਪੇਸ਼ ਕਰਨਗੇ। ਇਸ ਵਾਰ ਬਜਟ ਸੈਸ਼ਨ (Budget Session 2025) ਦੋ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ। ਪਹਿਲਾ ਭਾਗ 13 ਫਰਵਰੀ ਤੱਕ ਚੱਲੇਗਾ, ਜਦਕਿ ਦੂਜਾ ਭਾਗ 10 ਮਾਰਚ ਤੋਂ ਸ਼ੁਰੂ ਹੋ ਕੇ 4 ਅਪ੍ਰੈਲ ਨੂੰ ਖਤਮ ਹੋਵੇਗਾ।

ਕਿਹੜੇ ਹੋਣਗੇ ਵੱਡੇ ਮੁੱਦੇ ?

ਇਸ ਵਾਰ ਆਰਥਿਕ ਸਮੀਖਿਆ 'ਚ ਵਿਕਾਸ ਦਰ 'ਚ ਸੰਭਾਵਿਤ ਸੁਸਤੀ, ਡਾਲਰ ਦੇ ਮੁਕਾਬਲੇ ਰੁਪਏ ਦੀ ਵਟਾਂਦਰਾ ਦਰ 'ਚ ਗਿਰਾਵਟ ਅਤੇ ਘਰੇਲੂ ਮੰਗ 'ਚ ਗਿਰਾਵਟ ਵਰਗੇ ਮਹੱਤਵਪੂਰਨ ਨੁਕਤਿਆਂ ਦਾ ਮੁਲਾਂਕਣ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਗਰੀਬੀ ਹਟਾਉਣ, ਜਲਵਾਯੂ ਪਰਿਵਰਤਨ, ਸਿੱਖਿਆ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਿੱਤੀ ਖੇਤਰ ਨਾਲ ਜੁੜੀਆਂ ਚੁਣੌਤੀਆਂ 'ਤੇ ਵੀ ਨਵੇਂ ਅਤੇ ਮਹੱਤਵਪੂਰਨ ਸੁਝਾਅ ਦਿੱਤੇ ਜਾਣ ਦੀ ਸੰਭਾਵਨਾ ਹੈ।

ਆਰਥਿਕ ਸਰਵੇਖਣ ਦਾ ਇਤਿਹਾਸ

ਭਾਰਤ ਵਿੱਚ ਪਹਿਲੀ ਵਾਰ 1950-51 ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਗਿਆ ਸੀ। ਸ਼ੁਰੂ ਵਿਚ ਇਹ ਕੇਂਦਰੀ ਬਜਟ ਦੇ ਨਾਲ ਹੀ ਪੇਸ਼ ਕੀਤਾ ਜਾਂਦਾ ਸੀ, ਪਰ 1964 ਤੋਂ ਇਸ ਨੂੰ ਬਜਟ ਤੋਂ ਇਕ ਦਿਨ ਪਹਿਲਾਂ ਜਾਰੀ ਕਰਨ ਦੀ ਪਰੰਪਰਾ ਸ਼ੁਰੂ ਹੋ ਗਈ। ਉਦੋਂ ਤੋਂ ਹਰ ਸਾਲ ਬਜਟ ਤੋਂ ਠੀਕ ਪਹਿਲਾਂ ਆਰਥਿਕ ਸਰਵੇਖਣ ਸੰਸਦ ਵਿੱਚ ਪੇਸ਼ ਕੀਤਾ ਜਾਂਦਾ ਹੈ।

ਜਦੋਂ ਵਿੱਤ ਸਕੱਤਰ ਆਰਥਿਕ ਸਰਵੇਖਣ ਦੇ ਅੰਤਿਮ ਖਰੜੇ ਦੀ ਸਮੀਖਿਆ ਕਰਦਾ ਹੈ ਅਤੇ ਉਸ ਨੂੰ ਮਨਜ਼ੂਰੀ ਦਿੰਦਾ ਹੈ, ਤਾਂ ਵਿੱਤ ਮੰਤਰੀ ਦੇ ਦਸਤਖਤ ਤੋਂ ਬਾਅਦ ਇਸ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਂਦਾ ਹੈ। ਇਸ ਸਾਲ ਵੀ ਮੁੱਖ ਆਰਥਿਕ ਸਲਾਹਕਾਰ ਵੀ ਅਨੰਤ ਨਾਗੇਸਵਰਨ ਅਤੇ ਉਨ੍ਹਾਂ ਦੀ ਟੀਮ ਨੇ ਇਸ ਨੂੰ ਤਿਆਰ ਕੀਤਾ ਹੈ।

ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਭਾਰਤੀ ਅਰਥਵਿਵਸਥਾ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਦੀਆਂ ਨੀਤੀਆਂ ਨੂੰ ਲੈ ਕੇ ਆਰਥਿਕ ਸਮੀਖਿਆ 'ਚ ਕਿਹੜੀਆਂ ਅਹਿਮ ਗੱਲਾਂ ਸਾਹਮਣੇ ਆਉਂਦੀਆਂ ਹਨ।

- PTC NEWS

Top News view more...

Latest News view more...

PTC NETWORK