Sadhu Singh Dharamsot: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈਡੀ ਨੇ ਮਾਰਿਆ ਛਾਪਾ, ਜਾਣੋ ਪੂਰਾ ਮਾਮਲਾ
Sadhu Singh Dharamsot: ਕਾਂਗਰਸ ਸਰਕਾਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ 'ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਰੇਡ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜੰਗਲਾਤ ਘੁਟਾਲੇ ਵਿੱਚ ਨੂੰ ਲੈ ਕੇ ਕੀਤੀ ਗਈ ਹੈ।ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਦੇ ਘਰ ਵਿਖੇ ਵਿਜੀਲੈਂਸ ਦੀ ਟੀਮ ਵੱਲੋਂ ਰੇਡ ਕੀਤੀ ਗਈ ਸੀ ਤੇ ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਵੀ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹਨ। ਪੰਜਾਬ ਵਿਜੀਲੈਂਸ ਦੇ ਰਡਾਰ 'ਤੇ ਆਉਣ ਤੋਂ ਬਾਅਦ ਈਡੀ ਨੇ ਵੀ ਉਸ ਦੇ ਦਸਤਾਵੇਜ਼ਾਂ ਅਤੇ ਜਾਂਚ ਰਿਪੋਰਟਾਂ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋੇ: Punjab Weather Update: ਪੰਜਾਬ ’ਚ ਤੜਕਸਾਰ ਬਦਲਿਆ ਮੌਸਮ ਦਾ ਮਿਜਾਜ, ਜਾਣੋ ਮੌਮਸ ਵਿਭਾਗ ਦੀ ਤਾਜਾ ਭਵਿੱਖਬਾਣੀ
- PTC NEWS