ਧਰਨਿਆਂ 'ਚ ਸ਼ਮੂਲੀਅਤ ਕਰਨ ਵਾਲੇ ਅਧਿਆਪਕਾਂ ਨੂੰ ਲੈ ਕੇ ਸਿੱਖਿਆ ਵਿਭਾਗ ਸਖ਼ਤ
ਚੰਡੀਗੜ੍ਹ: ਧਰਨਿਆਂ ਵਿੱਚ ਸ਼ਮੂਲੀਅਤ ਕਰਨ ਵਾਲੇ ਅਧਿਆਪਕਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਡੀ ਕਾਰਵਾਈ ਕਰਨ ਦੇ ਰੌਂਅ ਵਿੱਚ ਹੈ। ਸਿੱਖਿਆ ਵਿਭਾਗ ਨੇ ਪੰਜਾਬ ਦੇ ਸਮੂਹ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਦਿੱਤੀਆਂ ਹਨ। ਪੱਤਰ ਵਿੱਚ ਲਿਖਿਆ ਹੈ ਕਿ ਜੇਕਰ ਕੋਈ ਵੀ ਅਧਿਆਪਕ ਕਿਸੇ ਧਰਨੇ ਵਿੱਚ ਹਿੱਸਾ ਲੈਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਇਲਾਵਾ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਰਾਜਨੀਤਿਕ ਗਤੀਵਿਧੀਆ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਖਿਲਾਫ਼ ਵੀ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਕਰਮਚਾਰੀ ਐਕਟ 1966 ਤਹਿਤ ਕਾਰਵਾਈ ਕੀਤੀ ਜਾਵੇਗੀ।
ਵਿਭਾਗ ਨੇ ਪੱਤਰ ਵਿੱਚ ਲਿਖਿਆ ਹੈ ਕਿ ਜੇਕਰ ਕੋਈ ਵੀ ਅਧਿਆਪਕ ਧਰਨੇ ਵਿੱਚ ਹਿੱਸਾ ਲੈਂਦਾ ਹੈ ਤਾਂ ਅਨੁਸ਼ਾਸਨੀ ਕਾਰਵਾਈ ਕਰਨ ਲਈ ਰਿਪੋਰਟ ਤੁਰੰਤ ਮੁੱਖ ਦਫ਼ਤਰ ਦੇ ਧਿਆਨ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇ।
- PTC NEWS