Fri, Oct 18, 2024
Whatsapp

Media Awards : ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ, ਜਾਣੋ ਕਿਵੇਂ ਦਿੱਤੀ ਜਾ ਸਕਦੀ ਹੈ ਅਰਜ਼ੀ

Media Awards : ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

Reported by:  PTC News Desk  Edited by:  KRISHAN KUMAR SHARMA -- October 18th 2024 03:24 PM -- Updated: October 18th 2024 03:27 PM
Media Awards : ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ, ਜਾਣੋ ਕਿਵੇਂ ਦਿੱਤੀ ਜਾ ਸਕਦੀ ਹੈ ਅਰਜ਼ੀ

Media Awards : ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ, ਜਾਣੋ ਕਿਵੇਂ ਦਿੱਤੀ ਜਾ ਸਕਦੀ ਹੈ ਅਰਜ਼ੀ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ।

ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੁਰਸਕਾਰ, ਇੱਕ ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਦੇ ਰੂਪ ਵਿੱਚ ਹੋਣਗੇ, ਜੋ ਕਿ ਰਾਸ਼ਟਰੀ ਵੋਟਰ ਦਿਵਸ, 25 ਜਨਵਰੀ, 2025 ਨੂੰ ਦਿੱਤੇ ਜਾਣਗੇ।


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਮੁਹਿੰਮ ਵੱਲੋਂ ਕਵਰ ਕੀਤੇ ਦਾਇਰੇ ’ਤੇ ਅਧਾਰਤ ਹੋਵੇਗਾ।

ਭਾਰਤੀ ਚੋਣ ਕਮਿਸ਼ਨ ਦੇ ਪੱਤਰ ਅਨੁਸਾਰ, ‘‘ਅਸੀਂ ਅਜਿਹੀਆਂ ਮੁਹਿੰਮਾਂ ਦੀ ਤਲਾਸ਼ ਕਰ ਰਹੇ ਹਾਂ ਜੋ ਨਿਰਪੱਖ ਚੋਣਾਂ ਦੀ ਮਹੱਤਤਾ ਨੂੰ ਪ੍ਰਭਾਵੀ ਢੰਗ ਨਾਲ ਉਜਾਗਰ ਕਰਨ, ਆਈ.ਟੀ. ਨਵੀਨਤਾਵਾਂ ਦੀ  ਸੁਚੱਜੀ ਵਰਤੋਂ ਅਤੇ ਗੁਮਰਾਹਕੁੰਨ ਜਾਣਕਾਰੀ ਨਾਲ ਨਜਿੱਠਣ ਦੇ ਨਾਲ-ਨਾਲ ਜਨਤਕ ਜਾਗਰੂਕਤਾ ’ਤੇ ਸਾਕਾਰਾਤਮਕ ਪ੍ਰਭਾਵ ਪਾਉਂਦੀਆਂ ਹੋਣ। 

ਇੱਕ ਬੁਲਾਰੇ ਵੱਲੋਂ ਹਰੇਕ ਸ਼੍ਰੇਣੀ ਲਈ ਮੁੱਖ ਸ਼ਰਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ:

ਪ੍ਰਿੰਟ ਮੀਡੀਆ : ਐਂਟਰੀਆਂ ਭੇਜਣ ਸਮੇਂ ਕੀਤੇ ਗਏ ਕੰਮ ਦਾ ਪੂਰਾ ਵੇਰਵਾ, ਪ੍ਰਕਾਸ਼ਿਤ ਲੇਖਾਂ ਦੀ ਗਿਣਤੀ, ਕੁੱਲ ਪ੍ਰਿੰਟ ਏਰੀਆ ਅਤੇ ਜਨਤਕ ਭਾਗੀਦਾਰੀ ਸਬੰਧੀ ਗਤੀਵਿਧੀਆਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ। ਸੰਬੰਧਿਤ ਲੇਖਾਂ ਦੀ ਇੱਕ ਸਾਫਟ ਕਾਪੀ, ਵੈੱਬ ਲਿੰਕ ਜਾਂ ਹਾਰਡ ਕਾਪੀ ਵੀ ਪ੍ਰਦਾਨ ਕੀਤੀ ਜਾਵੇ।’

ਟੈਲੀਵਿਜ਼ਨ ਅਤੇ ਰੇਡੀਓ : ‘ਐਂਟਰੀਆਂ ਵਿੱਚ ਸੀ.ਡੀ., ਡੀ.ਵੀ.ਡੀ., ਜਾਂ ਪੈਨ ਡਰਾਈਵ ਰਾਹੀ ਡੇਟਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ, ਜਿਸ ਵਿੱਚ ਮਿਆਦ ਸਬੰਧੀ, ਲਗਾਤਾਰਤਾ ਅਤੇ ਕੁੱਲ ਪ੍ਰਸਾਰਣ ਸਮੇਂ ਦੇ ਵੇਰਵੇ ਸ਼ਾਮਲ ਹੋਣ। ਸਿੱਧੀ ਜਨਤਕ ਸ਼ਮੂਲੀਅਤ ਜਿਹੀਆਂ ਹੋਰ ਗਤੀਵਿਧੀਆਂ ਵੀ ਨੂੰ ਵੀ ਉਜਾਗਰ ਕੀਤਾ ਜਾਵੇ।

ਔਨਲਾਈਨ/ਸੋਸ਼ਲ ਮੀਡੀਆ : ਸੰਬੰਧਤ ਲਿੰਕਾਂ ਜਾਂ ਪੀ.ਡੀ.ਐਫ਼ਜ਼. ਦੇ ਨਾਲ ਪੋਸਟਾਂ, ਬਲੌਗ, ਟਵੀਟਸ ਜਾਂ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਮੁਹਿੰਮ ਦੇ ਪ੍ਰਭਾਵ ਦੇ ਨਾਲ-ਨਾਲ  ਵਾਧੂ ਗਤੀਵਿਧੀਆਂ ਦਾ ਵਿਸਤ੍ਰਿਤ ਵੇਰਵਾ ਵੀ ਦਿੱਤਾ ਜਾਵੇ।

ਸਾਰੀਆਂ ਐਂਟਰੀਆਂ 2024 ਦੌਰਾਨ ਪ੍ਰਕਾਸ਼ਿਤ, ਪ੍ਰਸਾਰਣ ਜਾਂ ਪੋਸਟ ਕੀਤੀਆਂ ਹੋਣੀਆਂ ਚਾਹੀਦੀਆਂ ਹਨ। ਅੰਗਰੇਜ਼ੀ ਜਾਂ ਹਿੰਦੀ ਤੋਂ ਇਲਾਵਾ ਹੋਰ ਭਾਸ਼ਾਵਾਂ ਵਿੱਚ ਐਂਟਰੀਆਂ ਦੇ ਨਾਲ ਅੰਗਰੇਜ਼ੀ ਅਨੁਵਾਦ ਸ਼ਾਮਲ ਹੋਣਾ ਚਾਹੀਦਾ ਹੈ। ਐਂਟਰੀਆਂ ਵਿੱਚ ਮੀਡੀਆ ਹਾਊਸ ਦਾ ਨਾਮ, ਪਤਾ ਅਤੇ ਸੰਪਰਕ ਵੇਰਵੇ ਸ਼ਾਮਲ ਹੋਣੇ ਚਾਹੀਦੇ ਹਨ ਜੋ 10 ਦਸੰਬਰ, 2024 ਤੱਕ ਰਾਜੇਸ਼ ਕੁਮਾਰ ਸਿੰਘ, ਅੰਡਰ ਸੈਕਟਰੀ (ਸੰਚਾਰ)

ਭਾਰਤੀ ਚੋਣ ਕਮਿਸ਼ਨ ਨਿਰਵਾਚਨ ਸਦਨ, ਅਸ਼ੋਕਾ ਰੋਡ, ਨਵੀਂ ਦਿੱਲੀ- 110001 ਦੇ ਪਤੇ ’ਤੇ  ਜਮ੍ਹਾਂ ਕਰਵਾਏ  ਜਾ ਸਕਦੇ ਹਨ। 

ਈਮੇਲ ਹੈ media-division@eci.gov.in. 

- PTC NEWS

Top News view more...

Latest News view more...

PTC NETWORK