ਅੰਮ੍ਰਿਤਸਰ 'ਚ ਪੁਲਿਸ ਤੇ ਅਪਰਾਧੀਆਂ ਵਿਚਾਲੇ ਮੁਕਾਬਲਾ, ਦੋ ਗ੍ਰਿਫ਼ਤਾਰ, ਛੇ ਪਿਸਤੌਲ ਬਰਾਮਦ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਨਰਾਇਣਗੜ੍ਹ 10 ਨੰਬਰ ਕੁਆਰਟਰ 'ਚ ਵੀਰਵਾਰ ਨੂੰ ਪੁਲਿਸ ਤੇ ਅਪਰਾਧੀਆਂ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਕ ਇਨੋਵਾ ਕਾਰ 'ਚ ਕਰੀਬ 6 ਅਪਰਾਧੀ ਛੇਹਰਟਾ ਵੱਲ ਜਾ ਰਹੇ ਸਨ। ਪੁਲਿਸ ਦੀ ਗੱਡੀ ਨੂੰ ਦੇਖ ਕੇ ਕਾਰ 'ਚ ਬੈਠੇ ਇਕ ਅਪਰਾਧੀ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਬ 'ਚ ਪੁਲਿਸ ਨੇ ਵੀ ਉਨ੍ਹਾਂ 'ਤੇ ਗੋਲ਼ੀਬਾਰੀ ਕੀਤੀ।
ਪੁਲਿਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਚਾਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਫਿਲਹਾਲ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਤੇ ਘਰਾਂ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਕ ਘਰ ਤੋਂ 6 ਪਿਸਤੌਲ ਵੀ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਪੁਲਿਸ 2 ਅਪਰਾਧੀ ਗ੍ਰਿਫ਼ਤਾਰ ਕੀਤੇ ਹਨ ਇਨ੍ਹਾਂ ਕੋਲੋ 5 ਹਥਿਆਰ ਬਰਾਮਦ ਕੀਤੇ ਹਨ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇੰਨ੍ਹਾਂ ਉੱਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਦੀ ਟੀਮ ਵੱਲੋਂ ਘੇਰਾਬੰਦੀ ਕਰਕੇ ਅਪਰਾਧੀਆਂ ਦਾ ਸਾਹਮਣਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਪੂਰਾ ਧਿਆਨ ਰੱਖਿਆ ਕਿ ਕਿਸੇ ਨਾਗਰਿਕ ਦਾ ਨੁਕਸਾਨ ਨਾ ਹੋਵੇ। ਪੁਲਿਸ ਨੇ ਰਵੀ ਅਤੇ ਰੋਬਨ ਨਾਮ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ।
- PTC NEWS