Punjab Weather Forecast Update : ਠੰਢ ਤੋਂ ਕੰਬ ਰਿਹਾ ਪੂਰਾ ਉੱਤਰ ਭਾਰਤ; ਪੰਜਾਬ ’ਚ ਦਿਨ ’ਚ ਛਾਇਆ ਹਨੇਰਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Punjab Weather Forecast Update : ਦਿੱਲੀ-ਐੱਨਸੀਆਰ ਸਣੇ ਪੰਜਾਬ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਠੰਢ ਵਧ ਗਈ ਹੈ। ਬਦਲਦੇ ਮੌਸਮ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੀਂਹ ਨਾਲ ਪ੍ਰਭਾਵਿਤ ਦਿੱਲੀ-ਐੱਨਸੀਆਰ 'ਚ ਸ਼ੁੱਕਰਵਾਰ ਨੂੰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ, ਜਦਕਿ ਪਹਾੜੀ ਇਲਾਕਿਆਂ 'ਚ ਬਰਫਬਾਰੀ ਨੇ ਠੰਢ ਨੂੰ ਵਧਾ ਦਿੱਤਾ ਹੈ। ਹਾਲਾਂਕਿ ਨਵੇਂ ਸਾਲ ਦਾ ਜਸ਼ਨ ਮਨਾਉਣ ਆਏ ਸੈਲਾਨੀ ਬਰਫਬਾਰੀ ਦਾ ਆਨੰਦ ਲੈਂਦੇ ਨਜ਼ਰ ਆਏ।
ਦੱਸ ਦਈਏ ਕਿ ਦਿੱਲੀ-ਐਨਸੀਆਰ ਸਮੇਤ ਕਈ ਰਾਜਾਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਦਿੱਲੀ-ਐਨਸੀਆਰ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿੱਚ ਆਸਮਾਨ ਵਿੱਚ ਕਾਲੇ ਬੱਦਲ ਛਾਏ ਰਹਿਣਗੇ। ਦਿਨ ਵੇਲੇ ਹਲਕੀ ਬਾਰਿਸ਼ ਹੋਵੇਗੀ। ਦਿੱਲੀ-ਐਨਸੀਆਰ ਵਿੱਚ ਅੱਜ ਔਸਤਨ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਕੱਲ੍ਹ ਮੌਸਮ ਸਾਫ਼ ਰਹੇਗਾ। ਦਿਨ ਵੇਲੇ ਚਮਕਦਾਰ ਧੁੱਪ ਰਹੇਗੀ। ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਠੰਢ ਜ਼ਿਆਦਾ ਰਹੇਗੀ। ਐਤਵਾਰ ਨੂੰ ਦਿੱਲੀ ਦਾ ਔਸਤ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।
ਹਲਕੀ ਬਾਰਿਸ਼ ਦੇ ਨਾਲ-ਨਾਲ ਹਿਮਾਚਲ, ਕਸ਼ਮੀਰ ਅਤੇ ਉੱਤਰਾਖੰਡ 'ਚ ਵੀ ਬਰਫਬਾਰੀ ਹੋ ਰਹੀ ਹੈ। ਵੱਡੀ ਗਿਣਤੀ 'ਚ ਸੈਲਾਨੀ ਪਹਾੜਾਂ 'ਤੇ ਪਹੁੰਚ ਗਏ ਹਨ। ਦਸੰਬਰ 'ਚ ਹਿਮਾਚਲ 'ਚ ਹੋਈ ਬਰਫਬਾਰੀ ਦਾ ਆਨੰਦ ਸਾਰੇ ਸੈਲਾਨੀ ਲੈ ਰਹੇ ਹਨ।
ਇਹ ਵੀ ਪੜ੍ਹੋ : Dr. Manmohan Singh Funeral Live Updates : ਡਾ. ਮਨਮੋਹਨ ਸਿੰਘ ਨੂੰ ਅੰਤਿਮ ਵਿਦਾਈ, ਸੋਨੀਆ-ਰਾਹੁਲ ਤੇ ਪ੍ਰਿਅੰਕਾ ਪਹੁੰਚੇ ਕਾਂਗਰਸ ਹੈੱਡਕੁਆਰਟਰ
- PTC NEWS