Sunder Sham Arora : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਫਿਲਹਾਲ ਨਹੀਂ ਮਿਲੀ ਕੋਈ ਰਾਹਤ
ਚੰਡੀਗੜ੍ਹ : ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਜ਼ਮਾਨਤ ਸਬੰਧੀ ਸੁਣਵਾਈ 2 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਅਰੋੜਾ ਖ਼ਿਲਾਫ਼ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਦੂਜੀ ਐਫਆਈਆਰ ਦੀ ਹਾਈ ਕੋਰਟ ਤੋਂ ਜਾਣਕਾਰੀ ਮੰਗੀ ਹੈ।
50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਵੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ 'ਚ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਉਨ੍ਹਾਂ ਦੀ ਪਟੀਸ਼ਨ 'ਤੇ ਹਾਈ ਕੋਰਟ 'ਚ ਸੁਣਵਾਈ 2 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Meghalaya And Nagaland Assembly Election : ਸਖ਼ਤ ਸੁਰੱਖਿਆ ਪ੍ਰਬੰਧ ਹੇਠ ਨਾਗਾਲੈਂਡ ਤੇ ਮੇਘਾਲਿਆ 'ਚ ਵੋਟਿੰਗ ਸ਼ੁਰੂ
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ ਸੁੰਦਰ ਸ਼ਾਮ ਅਰੋੜਾ ਖਿਲਾਫ ਜਨਵਰੀ ਮਹੀਨੇ 'ਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਦਰਜ ਕੀਤੀ ਗਈ ਦੂਜੀ ਐੱਫ.ਆਈ.ਆਰ 'ਚ ਹੁਣ ਤੱਕ ਹੋਈ ਕਾਰਵਾਈ ਦੀ ਜਾਣਕਾਰੀ ਮਾਮਲੇ ਦੀ ਅਗਲੀ ਸੁਣਵਾਈ 'ਤੇ ਦੇਵੇ।
- PTC NEWS