Sat, Dec 21, 2024
Whatsapp

Exim Bank Jobs : ਐਗਜ਼ਿਮ ਬੈਂਕ 'ਚ ਨਿਕਲੀਆਂ ਭਰਤੀਆਂ, 65 ਸਾਲ ਤੱਕ ਦੇ ਇਹ ਉਮੀਦਵਾਰ ਕਰ ਸਕਦੇ ਹਨ ਅਪਲਾਈ...ਵੇਖੋ ਯੋਗਤਾ ਸ਼ਰਤਾਂ

Exim Bank Recruitment : ਬੈਂਕਿੰਗ ਖੇਤਰ ਵਿੱਚ ਕਰੀਅਰ ਬਣਾਉਣ ਦੇ ਇੱਛੁਕ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ। ਅਪਲਾਈ ਕਰਨ ਲਈ ਵਿਦਿਆਰਥੀ ਐਗਜ਼ਿਮ ਬੈਂਕ ਦੀ ਅਧਿਕਾਰਤ ਵੈੱਬਸਾਈਟ eximbankindia.in/careers 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

Reported by:  PTC News Desk  Edited by:  KRISHAN KUMAR SHARMA -- September 26th 2024 01:58 PM -- Updated: September 26th 2024 02:00 PM
Exim Bank Jobs : ਐਗਜ਼ਿਮ ਬੈਂਕ 'ਚ ਨਿਕਲੀਆਂ ਭਰਤੀਆਂ, 65 ਸਾਲ ਤੱਕ ਦੇ ਇਹ ਉਮੀਦਵਾਰ ਕਰ ਸਕਦੇ ਹਨ ਅਪਲਾਈ...ਵੇਖੋ ਯੋਗਤਾ ਸ਼ਰਤਾਂ

Exim Bank Jobs : ਐਗਜ਼ਿਮ ਬੈਂਕ 'ਚ ਨਿਕਲੀਆਂ ਭਰਤੀਆਂ, 65 ਸਾਲ ਤੱਕ ਦੇ ਇਹ ਉਮੀਦਵਾਰ ਕਰ ਸਕਦੇ ਹਨ ਅਪਲਾਈ...ਵੇਖੋ ਯੋਗਤਾ ਸ਼ਰਤਾਂ

Banking Jobs : ਜੇਕਰ ਤੁਸੀਂ ਐਕਸਪੋਰਟ-ਇੰਪੋਰਟ ਬੈਂਕ ਆਫ ਇੰਡੀਆ (Exim Bank of India) ਵਿੱਚ ਕੰਮ ਕਰਨਾ ਚਾਹੁੰਦੇ ਹੋ, ਤਾਂ ਤੁਹਾਡੇ ਕੋਲ ਬਹੁਤ ਵਧੀਆ ਮੌਕਾ ਹੈ। ਬੈਂਕ ਵੱਲੋਂ ਇੱਕ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਯੋਗਤਾ ਪ੍ਰਾਪਤ ਉਮੀਦਵਾਰਾਂ ਨੂੰ ਅਫਸਰਾਂ ਦੀਆਂ ਅਸਾਮੀਆਂ ਲਈ ਭਰਤੀ ਕੀਤਾ ਜਾਵੇਗਾ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਬੈਂਕਿੰਗ ਖੇਤਰ ਵਿੱਚ ਕਰੀਅਰ ਬਣਾਉਣ ਦੇ ਇੱਛੁਕ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ। ਅਪਲਾਈ ਕਰਨ ਲਈ ਵਿਦਿਆਰਥੀ ਐਗਜ਼ਿਮ ਬੈਂਕ ਦੀ ਅਧਿਕਾਰਤ ਵੈੱਬਸਾਈਟ eximbankindia.in/careers 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖਰੀ ਮਿਤੀ 14 ਅਕਤੂਬਰ 2024 ਰੱਖੀ ਗਈ ਹੈ।

ਭਰਤੀ ਮੁਹਿੰਮ ਦੇ ਜ਼ਰੀਏ, ਐਕਸਪੋਰਟ-ਇਮਪੋਰਟ ਬੈਂਕ ਆਫ ਇੰਡੀਆ ਵਿਚ ਅਫਸਰਾਂ ਦੀਆਂ ਕੁੱਲ 88 ਅਸਾਮੀਆਂ 'ਤੇ ਯੋਗ ਉਮੀਦਵਾਰਾਂ ਨੂੰ ਨਿਯੁਕਤ ਕੀਤਾ ਜਾਵੇਗਾ। ਇਹ ਭਰਤੀ ਠੇਕੇ ਦੇ ਆਧਾਰ 'ਤੇ ਕੀਤੀ ਜਾਵੇਗੀ।


ਵਿਦਿਅਕ ਯੋਗਤਾ - Exim Bank Recruitment

ਐਗਜ਼ਿਮ ਬੈਂਕ ਦੀ ਭਰਤੀ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸਤੋਂ ਇਲਾਵਾ ਪੋਸਟ ਗ੍ਰੈਜੂਏਟ, ਐਮਬੀਏ ਦੀ ਡਿਗਰੀ ਵਾਲੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ। ਬਿਨੈਕਾਰ ਕੋਲ ਸਬੰਧਤ ਖੇਤਰ ਵਿੱਚ 10 ਤੋਂ 20 ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ। ਇਸ ਆਧਾਰ 'ਤੇ ਵਿਦਿਆਰਥੀਆਂ ਦੀ ਨਿਯੁਕਤੀ ਕੀਤੀ ਜਾਵੇਗੀ। ਇਸ ਭਰਤੀ ਵਿੱਚ ਸ਼ਾਮਲ ਹੋਣ ਵਾਲੇ ਬਿਨੈਕਾਰਾਂ ਦੀ ਉਮਰ ਸੀਮਾ 27 ਤੋਂ 65 ਸਾਲ ਨਿਰਧਾਰਿਤ ਕੀਤੀ ਗਈ ਹੈ।

ਚੋਣ ਪ੍ਰਕਿਰਿਆ

  • ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਚੋਣ ਹੇਠ ਲਿਖੇ ਅਨੁਸਾਰ ਕੀਤੀ ਜਾਵੇਗੀ।
  • ਸਭ ਤੋਂ ਪਹਿਲਾਂ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਬੈਂਕ ਦੀ ਅੰਦਰੂਨੀ ਕਮੇਟੀ ਰਾਹੀਂ ਜਾਂਚ ਕੀਤੀ ਜਾਵੇਗੀ।
  • ਫਿਰ ਚੁਣੇ ਗਏ ਉਮੀਦਵਾਰਾਂ ਨੂੰ ਨਿੱਜੀ ਇੰਟਰਵਿਊ ਲਈ ਬੁਲਾਇਆ ਜਾਵੇਗਾ।
  • ਇਸ ਤੋਂ ਬਾਅਦ ਅੰਤਿਮ ਚੋਣ ਕੀਤੀ ਜਾਵੇਗੀ।

ਅਰਜ਼ੀ ਦੀ ਪ੍ਰਕਿਰਿਆ

  • ਸਭ ਤੋਂ ਪਹਿਲਾਂ ਬਿਨੈਕਾਰ ਨੂੰ ਐਗਜ਼ਿਮ ਬੈਂਕ ਦੀ ਅਧਿਕਾਰਤ ਵੈੱਬਸਾਈਟ eximbankindia.in 'ਤੇ ਜਾਣਾ ਹੋਵੇਗਾ।
  • ਵੈੱਬਸਾਈਟ 'ਤੇ ਜਾਣ ਤੋਂ ਬਾਅਦ 'ਕੈਰੀਅਰ' ਸੈਕਸ਼ਨ 'ਤੇ ਜਾਓ ਅਤੇ ਅਪਲਾਈ ਕਰਨ ਲਈ ਲਿੰਕ 'ਤੇ ਕਲਿੱਕ ਕਰੋ।
  • ਹੁਣ ਆਨਲਾਈਨ ਅਰਜ਼ੀ ਫਾਰਮ ਭਰੋ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰੋ।
  • ਫਿਰ ਅਰਜ਼ੀ ਫਾਰਮ ਦੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰੋ ਅਤੇ ਫਾਰਮ ਜਮ੍ਹਾਂ ਕਰੋ।
  • ਇਸ ਤੋਂ ਬਾਅਦ ਐਪਲੀਕੇਸ਼ਨ ਫਾਰਮ ਨੂੰ ਡਾਊਨਲੋਡ ਕਰੋ। ਇਸ ਦਾ ਪ੍ਰਿੰਟ ਆਊਟ ਲਓ।

- PTC NEWS

Top News view more...

Latest News view more...

PTC NETWORK