Sat, Jul 6, 2024
Whatsapp

Amritpal Singh Family: ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਮਗਰੋਂ ਪਰਿਵਾਰ ’ਚ ਖੁਸ਼ੀ, ਪਾਰਲੀਮੈਂਟ ਸੈਸ਼ਨ ਨੂੰ ਲੈ ਕੇ ਪਰਿਵਾਰ ਨੇ ਕੀਤੀ ਇਹ ਮੰਗ

ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਮਗਰੋਂ ਪਰਿਵਾਰ ’ਚ ਬੇਹੱਦ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਵੱਲੋਂ ਦੇਰ ਆਏ ਦਰੁਸਤ ਆਏ ਦੀ ਗੱਲ ਆਖੀ ਜਾ ਰਹੀ ਹੈ।

Reported by:  PTC News Desk  Edited by:  Aarti -- July 03rd 2024 05:42 PM -- Updated: July 03rd 2024 05:58 PM
Amritpal Singh Family: ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਮਗਰੋਂ ਪਰਿਵਾਰ ’ਚ ਖੁਸ਼ੀ, ਪਾਰਲੀਮੈਂਟ ਸੈਸ਼ਨ ਨੂੰ  ਲੈ ਕੇ ਪਰਿਵਾਰ ਨੇ ਕੀਤੀ ਇਹ ਮੰਗ

Amritpal Singh Family: ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਮਗਰੋਂ ਪਰਿਵਾਰ ’ਚ ਖੁਸ਼ੀ, ਪਾਰਲੀਮੈਂਟ ਸੈਸ਼ਨ ਨੂੰ ਲੈ ਕੇ ਪਰਿਵਾਰ ਨੇ ਕੀਤੀ ਇਹ ਮੰਗ

Amritpal Singh Family: ਵਾਰਿਸ ਪੰਜਾਬ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਇਸ ਸਬੰਧੀ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕੀਤਾ ਗਿਆ ਹੈ। ਹੁਣ ਖਡੂਰ ਸਾਹਿਬ ਤੋਂ ਸਾਂਸਦ ਵਜੋਂ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣਗੇ। ਹਾਲਾਂਕਿ ਇਸ ਸਬੰਧੀ ਕੋਈ ਤਰੀਕ ਤੈਅ ਨਹੀਂ ਹੋਈ ਹੈ।

ਪਰਿਵਾਰ ’ਚ ਖੁਸ਼ੀ ਦਾ ਮਾਹੌਲ 


ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਮਗਰੋਂ ਪਰਿਵਾਰ ’ਚ ਬੇਹੱਦ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਵੱਲੋਂ ਦੇਰ ਆਏ ਦਰੁਸਤ ਆਏ ਦੀ ਗੱਲ ਆਖੀ ਜਾ ਰਹੀ ਹੈ। ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਸਹੁੰ ਚੁਕਾਉਣ ’ਚ ਇੰਨ੍ਹੀ ਦੇਰੀ ਕਰਕੇ ਸਰਕਾਰ ਨੇ ਵੋਟਰਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ ਹੈ। 

ਪਾਰਲੀਮੈਂਟ ਦੇ ਸੈਸ਼ਨ ’ਚ ਹਾਜ਼ਰੀ ਹੋਵੇ ਯਕੀਨੀ- ਪਰਿਵਾਰ

ਫਿਲਹਾਲ ਹੁਣ ਪਰਿਵਾਰ ਵੱਲੋਂ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣ ਲਈ ਇਜ਼ਾਜਤ ਮੰਗੀ ਜਾ ਰਹੀ ਹੈ। ਭਵਿੱਖ ’ਚ ਹੋਣ ਵਾਲੇ ਪਾਰਲੀਮੈਂਟ ਦੇ ਸੈਸ਼ਨ ’ਚ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। 

ਇਸ ਦਿਨ ਹੋਵੇਗਾ ਸਹੁੰ ਚੁੱਕ ਸਮਾਗਮ 

ਫਿਲਹਾਲ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਮਗਰੋਂ ਉਨ੍ਹਾਂ ਦੇ ਸਾਂਸਦ ਵਜੋਂ ਸਹੁੰ ਚੁੱਕ ਸਮਾਗਮ ਦਾ ਰਸਤਾ ਸਾਫ ਹੋ ਗਿਆ ਹੈ। 5 ਜੁਲਾਈ ਨੂੰ ਪਾਰਲੀਮੈਂਟ ’ਚ ਸਹੁੰ ਸਮਾਗਮ ਹੋਵੇਗਾ। 

ਇਸ ਦਿਨ ਮੁੜ ਜਾਣਗੇ ਜੇਲ੍ਹ 

ਦੱਸ ਦਈਏ ਕਿ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਕਰਨ ਦੇ ਲਈ ਰਵਾਨਾ ਹੋ ਗਈ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਪੁਲਿਸ ਦੀ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਲਿਜਾਇਆ ਜਾਵੇਗਾ। ਸਹੁੰ ਚੁੱਕਣ ਮਗਰੋਂ ਉਨ੍ਹਾਂ ਨੂੰ ਵਾਪਸ ਜੇਲ੍ਹ ’ਚ ਭੇਜ ਦਿੱਤਾ ਜਾਵੇਗਾ। 

ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤੇ ਹਨ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ 404430 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

ਕਿਉਂ ਹੋਈ ਸੀ ਗ੍ਰਿਫ਼ਤਾਰੀ

ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਸਰ ਸਿੰਘ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਹਨ। ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ 23 ਫਰਵਰੀ 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਦਾਖਲ ਹੋਈ। ਇਸ ਤੋਂ ਬਾਅਦ ਅੰਮ੍ਰਿਤਸਰ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਲਾਪਤਾ ਹੋ ਗਏ। ਪੁਲਿਸ ਨੇ ਜਾਂਚ ਏਜੰਸੀਆਂ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸ ਦੀ ਭਾਲ ਕੀਤੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ।

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅੰਮ੍ਰਿਤਪਾਲ ਸਿੰਘ

ਉਦੋਂ ਤੋਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਾਲਿਸਤਾਨੀ ਵਿਚਾਰਧਾਰਾ ਦਾ ਸਮਰਥਨ ਕਰਨ ਦੇ ਦੋਸ਼ 'ਚ ਉਸ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਮਿਲੀ, ਫਿਰ ਵੀ ਉਸ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ।

2025 ਤੱਕ ਵਧਾਈ NSA

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਐੱਨਐੱਸਏ ਦੀ ਮਿਆਦ ਇੱਕ ਸਾਲ ਲਈ 23 ਅਪ੍ਰੈਲ 2025 ਤੱਕ ਵਧਾ ਦਿੱਤੀ ਸੀ।

- PTC NEWS

Top News view more...

Latest News view more...

PTC NETWORK