Khanuari Border : ਕਿਸਾਨੀ ਸੰਘਰਸ਼ 'ਚ ਇੱਕ ਹੋਰ ਕਿਸਾਨ ਦੀ ਹੋਈ ਮੌਤ, ਫ਼ਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਜੱਗਾ ਸਿੰਘ
Farmer Death At Khanauri Border : ਕਿਸਾਨ ਅੰਦੋਲਨ ਦੇ ਸੰਘਰਸ਼ ਵਿੱਚ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਖਨੌਰੀ ਬਾਰਡਰ 'ਤੇ ਹੁਣ ਇੱਕ ਹੋਰ ਕਿਸਾਨ ਨੇ ਦਮ ਤੋੜ ਦਿੱਤਾ ਹੈ। ਮ੍ਰਿਤਕ ਕਿਸਾਨ ਫਰੀਦਕੋਟ ਦੇ ਪਿੰਡ ਗੋਦਾਰਾ ਦਾ ਰਹਿਣ ਵਾਲਾ ਸੀ, ਜੋ ਕਿ 10 ਮਹੀਨਿਆਂ ਤੋਂ ਖਨੌਰੀ ਬਾਰਡਰ 'ਤੇ ਡੱਟਿਆ ਹੋਇਆ ਸੀ।
ਜਾਣਕਾਰੀ ਅਨੁਸਾਰ ਕਿਸਾਨ ਜੱਗਾ ਸਿੰਘ ਨੂੰ ਕੁੱਝ ਦਿਨ ਪਹਿਲਾਂ ਖਨੌਰੀ ਬਾਰਡਰ 'ਤੇ ਅਧਰੰਗ ਦਾ ਦੌਰਾ ਪਿਆ ਸੀ, ਜਿਸ ਪਿੱਛੋਂ ਉਸ ਨੂੰ ਹੋਰਨਾਂ ਕਿਸਾਨਾਂ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਪਰ ਅੱਜ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ ਅਜੇ ਦੋ ਕੁ ਦਿਨ ਪਹਿਲਾਂ ਹੀ ਕਿਸਾਨ ਰੇਸ਼ਮ ਸਿੰਘ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ।
- PTC NEWS