Farmer Shambhu Border : ਸ਼ੰਭੂ ਬਾਰਡਰ 'ਤੇ ਕਿਸਾਨ ਨੇ ਨਿਗਲਿਆ ਸਲਫਾਸ; ਹੋਈ ਮੌਤ, ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਸੀ ਪਰੇਸ਼ਾਨ
Farmer khanauri border : ਕਿਸਾਨ ਜਥੇਬੰਦੀਆਂ 13 ਫਰਵਰੀ ਤੋਂ ਸ਼ੰਭੂ ਬਾਰਡਰ ’ਤੇ ਬੈਠੀਆਂ ਹੋਈਆਂ ਹਨ ਅਤੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਧਰਨਾ ਲਗਾ ਕੇ ਦਿੱਲੀ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੀਆਂ ਮੰਗਾਂ ਨੂੰ ਸਰਕਾਰ ਅੱਗੇ ਰੱਖ ਸਕਣ ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਇੱਥੇ ਹੀ ਰੋਕਿਆ ਗਿਆ ਜਿਸ ਤੋਂ ਬਾਅਦ ਉਹ ਇੱਥੇ ਹੀ ਧਰਨਾ ਲਗਾ ਕੇ ਬੈਠੇ ਹੋਏ ਹਨ। ਉੱਥੇ ਹੀ ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਕਿਸਾਨ ਵੱਲੋਂ ਜਹਿਰੀਲੀ ਚੀਜ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਰੇਸ਼ਮ ਸਿੰਘ ਕਿਸਾਨ ਵੱਲੋਂ ਜਿਨਾਂ ਦੀ ਉਮਰ ਕਰੀਬ 54 ਸਾਲ ਹੈ ਸਵੇਰੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ ਤਾਂ ਉਨ੍ਹਾਂ ਦੀ ਹਾਲਤ ਗੰਭੀਰ ਹੁੰਦੀ ਦੇਖ ਕੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਹਾਲਤ ਠੀਕ ਨਾ ਹੋਣ ਕਾਰਨ ਰਾਜਪੁਰਾ ਤੋਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਖਨੌਰੀ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਲਗਾਤਾਰ ਡਿੱਗ ਰਿਹਾ ਹੈ। ਅਜਿਹੀ ਸਥਿਤੀ ਵਿੱਚ ਹੁਣ ਉਹ ਕਿਸੇ ਨੂੰ ਨਹੀਂ ਮਿਲਣਗੇ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖ ਰੇਖ ਕਰ ਰਹੀ ਹੈ।
ਇਹ ਵੀ ਪੜ੍ਹੋ : Moga Kisan Mahapanchayat Update : ਮੋਗਾ 'ਚ ਅੱਜ ਕਿਸਾਨ ਮਹਾਪੰਚਾਇਤ; 20 ਤੋਂ 50 ਹਜ਼ਾਰ ਕਿਸਾਨ ਲੈ ਸਕਦੇ ਹਨ ਹਿੱਸਾ
- PTC NEWS