Fri, Sep 6, 2024
Whatsapp

ਸ਼ੰਭੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

Reported by:  PTC News Desk  Edited by:  Amritpal Singh -- July 21st 2024 08:21 PM
ਸ਼ੰਭੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ

ਸ਼ੰਭੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਰਾਜਪੁਰਾ ਵਿੱਚ ਰਖਵਾਇਆ ਗਿਆ ਹੈ। ਜਿੱਥੇ ਸੋਮਵਾਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਉਸ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (65 ਸਾਲ) ਵਜੋਂ ਹੋਈ ਹੈ। ਉਹ ਪਿੰਡ ਖਵਾਸਪੁਰ ਜ਼ਿਲ੍ਹਾ ਤਰਨਤਾਰਨ ਦਾ ਵਸਨੀਕ ਸੀ। ਉਨ੍ਹਾਂ ਦੇ ਦੋ ਬੇਟੇ ਅਤੇ ਇਕ ਬੇਟੀ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਉਹ ਚਾਰ-ਪੰਜ ਦਿਨ ਪਹਿਲਾਂ ਹੀ ਘਰੋਂ ਪਰਤਿਆ ਸੀ। ਅੱਜ ਬਾਅਦ ਦੁਪਹਿਰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਹੁਣ ਤੱਕ ਅਜਿਹਾ ਲੱਗਦਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਭਲਕੇ ਤਰਨਤਾਰਨ ਭੇਜ ਦਿੱਤਾ ਜਾਵੇਗਾ।


ਜੇਕਰ ਸ਼ੰਭੂ ਬਾਰਡਰ ਖੁੱਲ੍ਹਦਾ ਹੈ ਤਾਂ ਕਿਸਾਨ ਦਿੱਲੀ ਜਾਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡਾ ਸੰਘਰਸ਼ ਪਹਿਲਾਂ ਹੀ ਤੈਅ ਹੈ। ਸਰਹੱਦ ਬੰਦ ਹੋਣ 'ਤੇ ਅਸੀਂ ਰੁਕ ਗਏ ਤਾਂ ਜੋ ਮਾਹੌਲ ਕਿਸੇ ਵੀ ਤਰ੍ਹਾਂ ਨਾਲ ਖਰਾਬ ਨਾ ਹੋਵੇ। ਇਸ ਦੇ ਨਾਲ ਹੀ ਅਸੀਂ ਦਿੱਲੀ ਦੇ ਰਾਮਲੀਲਾ ਮੈਦਾਨ ਜਾਂ ਕਿਸੇ ਹੋਰ ਥਾਂ ਜਾਵਾਂਗੇ। ਇਸ ਦੇ ਨਾਲ ਹੀ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਮੌਨਸੂਨ ਸੈਸ਼ਨ 'ਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮੁੱਦਾ ਉਠਾਉਣਾ ਚਾਹੀਦਾ ਹੈ, ਇਸ ਸਬੰਧ 'ਚ ਉਨ੍ਹਾਂ ਨੇ ਭਾਜਪਾ ਦੇ 240 ਸੰਸਦ ਮੈਂਬਰਾਂ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਮੰਗ ਪੱਤਰ ਸੌਂਪੇ ਹਨ।

- PTC NEWS

Top News view more...

Latest News view more...

PTC NETWORK