ਕਿਸਾਨ FIR ਦਰਜ ਕਰਨ 'ਤੇ ਅੜੇ, 6 ਦਿਨ ਬਾਅਦ ਵੀ ਨਹੀਂ ਹੋਇਆ ਸ਼ੁਭਕਰਨ ਦਾ ਪੋਸਟਮਾਰਟਮ
Farmers' Protest - Shubhkaran Singh Death: ਪੰਜਾਬ-ਹਰਿਆਣਾ ਦੀ ਖਨੌਰੀ ਬਾਰਡਰ 'ਤੇ 21 ਫਰਵਰੀ ਨੂੰ ਵਾਪਰੀ ਘਟਨਾ 'ਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਨਾ ਤਾਂ ਪੋਸਟਮਾਰਟਮ ਅਤੇ ਨਾ ਹੀ ਅੰਤਿਮ ਸਸਕਾਰ ਹੋਇਆ ਹੈ। ਦੱਸ ਦੇਈਏ ਕਿ ਕਿਸਾਨ ਆਗੂ ਪਿਛਲੇ 6 ਦਿਨਾਂ ਵਿੱਚ ਕਈ ਵਾਰ ਪ੍ਰਸ਼ਾਸਨ ਅਤੇ ਪੁਲਿਸ ਨਾਲ ਮੀਟਿੰਗ ਕਰ ਚੁੱਕੇ ਹਨ। ਪਰ ਹੁਣ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਸ਼ੁਭਕਰਨ ਦਾ ਪੋਸਟਮਾਰਟਮ ਨਾ ਕਰਵਾਉਣ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਖਨੌਰੀ ਬਾਰਡਰ ’ਤੇ ਮੋਰਚਾ ਸੰਭਾਲ ਰਹੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਪਿਛਲੇ ਦਿਨੀਂ ਇੱਕ ਵਾਰ ਫਿਰ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਹੈ। ਕਿਸਾਨ ਆਪਣੀ ਗੱਲ 'ਤੇ ਅੜੇ ਹੋਏ ਹਨ ਕਿ ਪੰਜਾਬ ਪੁਲਿਸ ਨੂੰ ਸ਼ੁਭਕਰਨ ਦੀ ਮੌਤ ਸਬੰਧੀ FIR ਦਰਜ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਨਾਰਾਜ਼ ਹਨ।
ਕਾਕਾ ਸਿੰਘ ਕੋਟੜਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਕਰਨ ਦੀ ਮੌਤ 'ਤੇ 1 ਕਰੋੜ ਰੁਪਏ ਦੇਣ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦੀ ਛੋਟੀ ਭੈਣ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਜੇਕਰ CM ਭਗਵੰਤ ਮਾਨ ਨੇ 1 ਕਰੋੜ ਰੁਪਏ ਨਾ ਦਿੱਤੇ ਹੁੰਦੇ ਤਾਂ ਵੀ ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਇਕੱਠਾ ਕਰ ਲਿਆ ਹੁੰਦਾ। ਪਰ ਅਜੇ ਤੱਕ ਵਾਅਦਾ ਪੂਰਾ ਨਹੀਂ ਹੋਇਆ।
ਪੁਲਿਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ 21 ਫਰਵਰੀ ਨੂੰ ਹਰਿਆਣਾ ਦੀ ਹੱਦ ਅੰਦਰ ਗੋਲੀ ਚਲਾਈ ਗਈ ਸੀ ਅਤੇ ਸ਼ੁਭਕਰਨ ਨੂੰ ਵੀ ਹਰਿਆਣਾ ਦੀ ਹੱਦ ਅੰਦਰ ਹੀ ਗੋਲੀ ਮਾਰੀ ਗਈ ਸੀ। ਅਜਿਹੇ 'ਚ ਹਰਿਆਣਾ ਪੁਲਿਸ ਹੀ ਕਾਰਵਾਈ ਕਰ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਡਰ ਹੈ ਕਿ ਜੇਕਰ ਪੰਜਾਬ ਪੁਲਿਸ ਐਫ.ਆਈ.ਆਰ ਦਰਜ ਕਰਨ ਦਾ ਫੈਸਲਾ ਕਰਦੀ ਹੈ ਤਾਂ ਹਰਿਆਣਾ ਪੁਲਿਸ ਵੀ ਕਾਰਵਾਈ ਕਰੇਗੀ।
ਇਹ ਖਬਰਾਂ ਵੀ ਪੜ੍ਹੋ:
-