Jagjit Singh Dallewal Hunger Strike Day 22 : ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ ; ਡਾਕਟਰਾਂ ਨੇ ਲੀਵਰ, ਕਿਡਨੀ ਤੇ ਗੁਰਦੇ ਨੂੰ ਲੈ ਕੇ ਆਖੀ ਇਹ ਗੱਲ
jagjit Singh Dallewal Hunger Strike Day 22 : ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਬੰਦ ਹੋਇਆ ਪਿਆ ਹੈ। ਇਸ ਤੋਂ ਇਲਾਵਾ 22 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਦੱਸ ਦਈਏ ਕਿ ਡੱਲੇਵਾਲ ਐਮਐਸਪੀ ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਹਨ।
ਲਗਾਤਾਰ 22ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਹੈ। ਪਰ ਸਰੀਰ ’ਚ ਪਾਣੀ ਦੀ ਕਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਇਸ ਸਮੇਂ ਬਿਲਕੁੱਲ ਵੀ ਠੀਕ ਨਹੀਂ ਹੈ। ਡਾਕਟਰਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਦੀ ਲੋੜ ਹੈ ਅਤੇ ਅਜਿਹਾ ਨਾ ਹੋਣ ’ਤੇ ਉਨ੍ਹਾਂ ਨੇ ਸਾਈਲੈਂਟ ਅਟੈਕ ਦਾ ਵੀ ਖਦਸ਼ਾ ਜਤਾਇਆ ਹੈ।
ਦੱਸ ਦਈਏ ਕਿ ਡਾਕਟਰ ਸਵੈਮਾਨ ਦੀ ਟੀਮ ਜਗਜੀਤ ਸਿੰਘ ਡੱਲੇਵਾਲ ਗਦੀ ਸਿਹਤ ਨੂੰ ਲੈ ਕੇ ਫਿਰਕਮੰਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਬੀਪੀ ਘੱਟ ਵੱਧ ਰਿਹਾ ਹੈ। ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਹੋਣ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਰਹੀ ਹੈ। ਉਨ੍ਹਾਂ ਵੱਲੋਂ ਦਿਲ ਦੇ ਮਾਹਿਰ ਡਾਕਟਰ ਤੋਂ ਸਲਾਹ ਲਈ ਜਾ ਰਹੀ ਹੈ। ਲੀਵਰ ਅਤੇ ਕਿਡਨੀ ’ਤੇ ਵੀ ਅਸਰ ਪੈ ਰਿਹਾ ਹੈ। ਸਰਕਾਰੀ ਡਾਕਟਰ ਦਾ ਇਹ ਵੀ ਕਹਿਣਾ ਹੈ ਕਿ ਗੁਰਦੇ ਵਾਲੇ ਟੈਸਟ ’ਚ ਥੋੜੀ ਪਰੇਸ਼ਾਨੀ ਹੈ। ਡੱਲੇਵਾਲ ਦੀ ਸਿਹਤ ਇਸ ਸਮੇਂ ਬਹੁਤ ਹੀ ਨਾਜ਼ੁਕ ਹੈ।
ਕਾਬਿਲੇਗੌਰ ਹੈ ਕਿ 18 ਦਸੰਬਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।
ਇਹ ਵੀ ਪੜ੍ਹੋ: PTC News ਦੀ ਖ਼ਬਰ ਦਾ ਹੋਇਆ ਵੱਡਾ ਅਸਰ; Sanyukt Kisan Morcha ਨੇ ਸੱਦੀ ਐਮਰਜੈਂਸੀ ਮੀਟਿੰਗ, ਕੀ ਸਾਰੇ ਕਿਸਾਨ ਹੋਣਗੇ ਇੱਕਠੇ ?
- PTC NEWS