Jagjit Singh Dallewal On MSP : ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੇ ਐਮਐਸਪੀ ’ਤੇ ਕੇਂਦਰ ਨੂੰ ਘੇਰਿਆ, ਦੱਸੇ ਹਰ ਇੱਕ ਅੰਕੜੇ
Jagjit Singh Dallewal On MSP : ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਇਸ ਦੌਰਾਨ ਉਹ ਕੁਝ ਵੀ ਖਾ ਪੀ ਨਹੀਂ ਰਹੇ ਹਨ। ਜਿਸ ਕਾਰਨ ਉਨ੍ਹਾਂ ਦੀ ਹਾਲਤ ਇਸ ਸਮੇਂ ਬੇਹੱਦ ਨਾਜ਼ੁਕ ਹੋ ਗਈ ਹੈ। ਉਨ੍ਹਾਂ ਨੇ ਡਾਕਟਰੀ ਇਲਾਜ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਲਗਾਤਾਰ ਜਾਂਚ ਕਰ ਰਹੀ ਹੈ।
ਫਿਲਹਾਲ ਅੱਜ ਮੁੜ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਬਿਆਨ ’ਤੇ ਵੀ ਅੰਕੜੇ ਦਿਖਾਉਂਦੇ ਹੋਏ ਨਜ਼ਰ ਆਏ। ਕਿਸਾਨਾਂ ਨੂੰ ਇੱਕ ਵਾਰ ਫਿਰ ਤੋਂ ਸੰਬੋਧਨ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਐਮਐਸਪੀ ਨੂੰ ਲੈਕੇ ਸੰਵਿਧਾਨਕ ਅਹੁਦੇ ਤੇ ਬੈਠੇ ਲੋਕਾਂ ਨੂੰ ਗਲਤ ਜਾਣਕਾਰੀ ਨਹੀਂ ਦੇਣੀ ਚਾਹੀਦੀ। ਮੋਦੀ ਸਰਕਾਰ ਦੇ ਕਾਰਜਕਾਲ ਚ ਕਣਕ ਚ ਸਿਰਫ 825 ਰੁਪਏ ਦਾ ਵਾਧਾ ਹੋਇਆ ਹੈ।
ਡੱਲੇਵਾਲ ਨੇ ਅੱਗੇ ਕਿਹਾ ਕਿ ਇਨਪੁੱਟ ਕੋਸਟ 56.5 ਫੀਸਦ ਵਧੀ ਹੈ। ਜੇਕਰ ਸਰਕਾਰ ਐਮਐਸਪੀ ਤੋਂ ਵੱਧ ਦੇ ਰਹੀ ਤਾਂ ਐਮਐਸਪੀ ’ਤੇ ਕਾਨੂੰਨੀ ਗਰੰਟੀ ਦੇਣ ’ਚ ਦਿੱਕਤ ਕੀ ਹੈ। ਗ੍ਰਹਿ ਮੰਤਰੀ ਕਿਸ ਹਿਸਾਬ ਨਾਲ ਕਹਿ ਰਹੇ ਹਨ ਕਿ ਸਾਢੇ ਤਿੰਨ ਗੁਣਾ ਐਮਐਸਪੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀ ਆਮਦ ਵਧੀ ਹੈ ਜਦਕਿ ਆਮਦਨ ਘੱਟ ਗਈ ਹੈ। ਇਸ ਵਾਰ ਤਾਂ ਝੋਨੇ ਦੀ ਖਰੀਦ ’ਚ ਦਿੱਕਤ ਆਈ ਹੈ।
ਇਹ ਵੀ ਪੜ੍ਹੋ : GidderBaha Panchayat Election : ਮੁਕਤਸਰ ਜ਼ਿਲ੍ਹੇ ਦੇ 10 ਅਧਿਆਪਕ ਮੁਅੱਤਲ, ਗਿੱਦੜਬਾਹਾ ਦੇ ਰਿਟਰਨਿੰਗ ਅਫ਼ਸਰ ਨੇ ਕੀਤੇ ਹੁਕਮ
- PTC NEWS