Jagjit Singh Dallewal News : ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ; ਅੱਜ ਸੁਪਰੀਮ ਕੋਰਟ ਦੀ ਕਮੇਟੀ ਕਰੇਗੀ ਡੱਲੇਵਾਲ ਨਾਲ ਮੁਲਾਕਾਤ
jagjit Singh Dallewal News : ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੋਮਵਾਰ ਨੂੰ 42ਵੇਂ ਦਿਨ ਵੀ ਜਾਰੀ ਰਿਹਾ। ਐਤਵਾਰ ਨੂੰ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਉਸ ਨੂੰ ਵਾਰ-ਵਾਰ ਉਲਟੀਆਂ ਆ ਰਹੀਆਂ ਹਨ। ਉਨ੍ਹਾਂ ਨੂੰ ਗੱਲ ਕਰਨ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਦੇ ਲੀਵਰ, ਕਿਡਨੀ ਅਤੇ ਫੇਫੜਿਆਂ ਵਿੱਚ ਸਮੱਸਿਆ ਆ ਗਈ ਹੈ। ਡਾਕਟਰਾਂ ਨੇ ਕਿਹਾ ਕਿ ਜੇਕਰ ਡੱਲੇਵਾਲ ਦਾ ਮਰਨ ਵਰਤ ਖਤਮ ਹੋ ਵੀ ਜਾਂਦਾ ਹੈ ਤਾਂ ਉਨ੍ਹਾਂ ਦੇ ਸਾਰੇ ਅੰਗ 100 ਫੀਸਦੀ ਕੰਮ ਨਹੀਂ ਕਰ ਸਕਣ ਦਾ ਖਤਰਾ ਰਹੇਗਾ। ਉਨ੍ਹਾਂ ਦੀ ਸਿਹਤ ਠੀਕ ਹੋਣਾ ਮੁਸ਼ਕਲ ਹੈ।
ਉੱਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਉੱਚ ਪੱਧਰੀ ਕਮੇਟੀ ਸੋਮਵਾਰ ਨੂੰ ਖਨੌਰੀ ਜਾਵੇਗੀ।
ਸੂਤਰਾਂ ਨੇ ਦੱਸਿਆ ਕਿ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਨਵਾਬ ਸਿੰਘ ਦੀ ਅਗਵਾਈ ਵਾਲੀ ਕਮੇਟੀ ਜਿਸ ਵਿੱਚ ਸਾਬਕਾ ਡੀਜੀਪੀ ਬੀਐਸ ਸੰਧੂ, ਅਰਥ ਸ਼ਾਸਤਰੀ ਆਰਐਸ ਘੁੰਮਣ, ਖੇਤੀ ਮਾਹਿਰ ਦਵਿੰਦਰ ਸ਼ਰਮਾ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਪਰਸਨ ਸੁਖਪਾਲ ਸਿੰਘ ਸ਼ਾਮਲ ਹਨ, ਜੋ ਕਿ ਦੁਪਹਿਰ 3 ਵਜੇ ਦੇ ਕਰੀਬ ਡੱਲੇਵਾਲ ਦੇ ਨਾਲ ਮੁਲਾਕਾਤ ਕਰਨਗੇ। ਨਾਲ ਹੀ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਂ ਨੂੰ ਵੀ ਸੁਣਨਗੇ।
ਦੱਸ ਦਈਏ ਕਿ ਮਰਨ ਵਰਤ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅਜੇ ਤੱਕ ਪੈਨਲ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕੀਤਾ ਹੈ। ਚੰਡੀਗੜ੍ਹ ਵਿੱਚ ਪੈਨਲ ਨਾਲ ਮੀਟਿੰਗ ਵਿੱਚ ਉਨ੍ਹਾਂ ਦੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਸਿਰਫ਼ ਦੂਜੀ ਕਤਾਰ ਦੀ ਲੀਡਰਸ਼ਿਪ ਸ਼ਾਮਲ ਹੋਈ।
ਇਹ ਵੀ ਪੜ੍ਹੋ : Chandigarh Building collapsed News : ਚੰਡੀਗੜ੍ਹ ਦੇ ਸੈਕਟਰ 17 ’ਚ ਵਾਪਰਿਆ ਵੱਡਾ ਹਾਦਸਾ; ਅਚਾਨਕ ਡਿੱਗਿਆ ਪੁਰਾਣੀ ਇਮਾਰਤ ਦਾ ਇੱਕ ਹਿੱਸਾ
- PTC NEWS