ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ CM ਮਾਨ ਦੇ ਫੂਕੇ ਪੁਤਲੇ, ਭਲਕੇ ਹੋਵੇਗੀ ਮੀਟਿੰਗ
ਫਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਅਤੇ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਦੇ ਤਿੱਖੇ ਰੋਸ ਵੱਜੋ ਪੂਰੇ ਭਾਰਤ ਵਿੱਚ ਉਤਸ਼ਾਹ ਦੇ ਨਾਲ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਗਏ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉੱਤੇ ਬੈਠਿਆ ਨੂੰ ਅੱਜ ਛੇਵਾਂ ਦਿਨ ਹੋ ਗਿਆ ਹੈ ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਉਨ੍ਹਾਂ ਦੀ ਇਸ ਹਾਲਤ ਨੂੰ ਦੇਖਦੇ ਹੋਏ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪੰਜਾਬ ਚੈਪਟਰ ਵੱਲੋਂ ਅੱਜ ਟਹਿਣਾ ਟੀ ਪੁਆਇੰਟ ਫਰੀਦਕੋਟ ਵਿਖੇ ਅਗਲੀ ਰਣਨੀਤੀ ਲਈ ਮੀਟਿੰਗ ਕੀਤੀ ਗਈ ਅਤੇ 24 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਪੂਰੇ ਭਾਰਤ ਦੀ ਹੰਗਾਮੀ ਮੀਟਿੰਗ ਬੁਲਾਈ ਹੈ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਜੁਮਲਾ ਮੁਸ਼ਤਰਕਾ ਖਾਤਾ ਮਾਲਕਾਨ ਅਤੇ ਆਬਾਦਕਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਬਜਾਏ 22 ਸਤੰਬਰ 2022 ਨੂੰ ਜੁਮਲਾ ਮੁਸ਼ਤਰਕਾ ਜਮੀਨਾਂ ਕਿਸਾਨਾਂ ਤੋਂ ਖੋਹ ਕੇ ਪੰਚਾਇਤਾਂ ਰਾਹੀਂ ਆਪਣੇ ਕਬਜੇ ਵਿੱਚ ਲੈ ਕੇ ਕਾਰਪੋਰੇਟਾਂ ਨੂੰ ਦੇਣ ਦਾ ਰਾਹ ਪੱਧਰਾ ਕੇ ਕਿਸਾਨਾਂ ਦਾ ਵੱਡਾ ਦੁਸ਼ਮਣ ਹੋਣ ਦਾ ਸਬੂਤ ਦਿੱਤਾ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 2018 ਵਿੱਚ ਚੀਮਾ ਮੰਡੀ ਵਿਖੇ ਡਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਲੱਗੇ ਧਰਨੇ ਵਿੱਚ ਆਪਣੀ ਅੱਧੀ ਕੈਬਨਿਟ ਨਾਲ ਹਾਜ਼ਰੀ ਲਗਵਾਉਂਦੇ ਰਹੇ ਹਨ ਪਰ ਅੱਜ ਆਪ ਹੀ ਲਾਗੂ ਕਰਨ ਤੋਂ ਭੱਜ ਰਹੇ ਹਨ।
- PTC NEWS