Wed, Dec 25, 2024
Whatsapp

Punjab Bandh Update News : ਪੰਜਾਬ ਬੰਦ ਨੂੰ ਲੈ ਕੇ 26 ਦਸੰਬਰ ਨੂੰ ਖਨੌਰੀ ਬਾਰਡਰ ’ਤੇ ਐਮਰਜੈਂਸੀ ਮੀਟਿੰਗ, ਸਾਰੇ ਸੰਗਠਨਾਂ ਤੇ ਸੰਸਥਾਵਾਂ ਨੂੰ ਸੱਦਾ

ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 26 ਦਸੰਬਰ ਨੂੰ ਖਨੌਰੀ ਸਰਹੱਦ 'ਤੇ ਟਰਾਂਸਪੋਰਟਰਾਂ, ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਹੋਰਾਂ ਦੀ ਮੀਟਿੰਗ ਸੱਦੀ ਹੈ।

Reported by:  PTC News Desk  Edited by:  Aarti -- December 24th 2024 01:23 PM -- Updated: December 24th 2024 01:30 PM
Punjab Bandh Update News : ਪੰਜਾਬ ਬੰਦ ਨੂੰ ਲੈ ਕੇ 26 ਦਸੰਬਰ ਨੂੰ ਖਨੌਰੀ ਬਾਰਡਰ ’ਤੇ ਐਮਰਜੈਂਸੀ ਮੀਟਿੰਗ, ਸਾਰੇ ਸੰਗਠਨਾਂ ਤੇ ਸੰਸਥਾਵਾਂ ਨੂੰ ਸੱਦਾ

Punjab Bandh Update News : ਪੰਜਾਬ ਬੰਦ ਨੂੰ ਲੈ ਕੇ 26 ਦਸੰਬਰ ਨੂੰ ਖਨੌਰੀ ਬਾਰਡਰ ’ਤੇ ਐਮਰਜੈਂਸੀ ਮੀਟਿੰਗ, ਸਾਰੇ ਸੰਗਠਨਾਂ ਤੇ ਸੰਸਥਾਵਾਂ ਨੂੰ ਸੱਦਾ

Punjab Bandh Update News :  ਪਿਛਲੇ 10 ਮਹੀਨਿਆਂ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਹੁਣ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। 

ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 26 ਦਸੰਬਰ ਨੂੰ ਖਨੌਰੀ ਸਰਹੱਦ 'ਤੇ ਟਰਾਂਸਪੋਰਟਰਾਂ, ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਹੋਰਾਂ ਦੀ ਮੀਟਿੰਗ ਸੱਦੀ ਹੈ। ਬੰਦ ਦੌਰਾਨ ਪੰਜਾਬ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੱਸਾਂ ਅਤੇ ਹੋਰ ਵਾਹਨ ਨਹੀਂ ਚੱਲਣਗੇ ਅਤੇ ਬਾਜ਼ਾਰ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਉਧਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ।


ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਪੰਜਾਬ ਬੰਦ ਦੇ ਸੱਦੇ ’ਚ ਟਰੱਕ ਯੂਨੀਅਨ, ਸਟੁਡੈਂਟ ਯੂਨੀਅਨ, ਪੀਆਰਟੀਸੀ ਅਤੇ ਪ੍ਰਾਈਵੇਟ ਯੂਨੀਅਨ, ਮਜ਼ਦੂਰ ਯੂਨੀਅਨ, ਪੱਲੇਦਾਰ ਯੂਨੀਅਨ ਅਤੇ ਸਾਬਕਾ ਸੈਨਿਕ ਯੂਨੀਅਨ ’ਚ ਸ਼ਾਮਲ ਹੋਣ ਦੇ ਲਈ ਅਪੀਲ ਕੀਤੀ ਗਈ ਹੈ। 

ਦੱਸ ਦਈਏ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ। 27 ਦਸੰਬਰ ਨੂੰ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਪੰਜਾਬ ਬੰਦ ਨੂੰ ਲੈ ਕੇ ਪ੍ਰਚਾਰ ਕੀਤਾ ਜਾਵੇਗਾ। ਪੰਜਾਬ ਬੰਦ ਦੇ ਸੱਦੇ ਦੇ ਚੱਲਦੇ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਵਿਆਹ ਸਮਾਗਮ, ਫਲਾਈਟ ਆਦਿ ਵਰਗੀਆਂ ਜਰੂਰੀ ਸੇਵਾਵਾਂ ਨੂੰ ਛੋਟ ਮਿਲੇਗੀ।

ਇਹ ਵੀ ਪੜ੍ਹੋ : Diljit Dosanjh In Ludhiana : ਦਿਲਜੀਤ ਦੋਸਾਂਝ ਵੱਲੋਂ ਪੰਜਾਬ ਦੇ ਲੋਕਾਂ ਲਈ ਨਵਾਂ ਸਾਲ ਦਾ ਤੋਹਫਾ, ਕੀਤਾ ਇਹ ਵੱਡਾ ਐਲਾਨ

- PTC NEWS

Top News view more...

Latest News view more...

PTC NETWORK