ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲੀ ਖੁਸ਼ਖਬਰੀ, ਉਬਲੇ ਚੌਲਾਂ ਤੋਂ ਹਟਾਇਆ ਟੈਕਸ
Boiled Rice: ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਬਲੇ ਚੌਲਾਂ ਦੀ ਬਰਾਮਦ ਨੂੰ ਲੈ ਕੇ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ 22 ਅਕਤੂਬਰ ਨੂੰ ਉਬਲੇ ਚੌਲਾਂ 'ਤੇ ਨਿਰਯਾਤ ਟੈਕਸ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਯਾਨੀ ਹੁਣ ਇਸ ਚੌਲਾਂ 'ਤੇ ਕੋਈ ਟੈਕਸ ਨਹੀਂ ਲੱਗੇਗਾ। ਇਸ ਤੋਂ ਪਹਿਲਾਂ ਉਬਲੇ ਚੌਲਾਂ ਦੀ ਬਰਾਮਦ 'ਤੇ 10 ਫੀਸਦੀ ਟੈਕਸ ਸੀ।
ਇਹ ਫੈਸਲਾ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਦੁਨੀਆ ਦੇ ਸਭ ਤੋਂ ਵੱਡੇ ਅਨਾਜ ਨਿਰਯਾਤਕ 'ਚ ਭੰਡਾਰ ਵਧਿਆ ਹੈ। ਨਾਲ ਹੀ ਮਾਨਸੂਨ ਤੋਂ ਬਾਅਦ ਦੇਸ਼ ਵਿੱਚ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ। ਪਿਛਲੇ ਮਹੀਨੇ ਟੈਕਸ 20 ਫੀਸਦੀ ਤੋਂ ਘਟਾ ਕੇ 10 ਫੀਸਦੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੰਗਲਵਾਰ ਨੂੰ ਇਹ ਜ਼ੀਰੋ 'ਤੇ ਆ ਗਿਆ।
ਵਿੱਤ ਮੰਤਰਾਲੇ ਵੱਲੋਂ ਮੰਗਲਵਾਰ ਦੇਰ ਰਾਤ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਰਬਾਇਲਡ ਰਾਈਸ, ਬਰਾਊਨ ਰਾਈਸ ਅਤੇ ਝੋਨੇ 'ਤੇ ਐਕਸਪੋਰਟ ਡਿਊਟੀ 10 ਫੀਸਦੀ ਤੋਂ ਘਟਾ ਕੇ ਜ਼ੀਰੋ ਕਰ ਦਿੱਤੀ ਗਈ ਹੈ। ਇਹ ਛੋਟ 22 ਅਕਤੂਬਰ ਤੋਂ ਲਾਗੂ ਹੋ ਗਈ ਹੈ। ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਇਸ ਫੀਸ ਕਟੌਤੀ ਨੂੰ ਚੋਣ ਕਮਿਸ਼ਨ ਨੇ ਮਨਜ਼ੂਰੀ ਦਿੱਤੀ ਹੈ, ਬਸ਼ਰਤੇ ਇਸ ਤੋਂ ਕੋਈ ਸਿਆਸੀ ਲਾਭ ਨਾ ਲਿਆ ਜਾਵੇ।
ਅਗਲੇ ਮਹੀਨੇ ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਸਰਕਾਰ ਨੇ ਪਿਛਲੇ ਮਹੀਨੇ ਗੈਰ-ਬਾਸਮਤੀ ਸਫੈਦ ਚੌਲਾਂ ਨੂੰ ਬਰਾਮਦ ਡਿਊਟੀ ਤੋਂ ਛੋਟ ਦਿੱਤੀ ਸੀ। ਇਸ ਤੋਂ ਇਲਾਵਾ ਨਿਰਯਾਤ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਫੈਦ ਚਾਵਲ, ਭੂਰੇ ਚਾਵਲ ਅਤੇ ਝੋਨੇ 'ਤੇ ਨਿਰਯਾਤ ਡਿਊਟੀ ਵੀ 20 ਫੀਸਦੀ ਤੋਂ ਘਟਾ ਕੇ 10 ਫੀਸਦੀ ਕਰ ਦਿੱਤੀ ਗਈ ਹੈ
- PTC NEWS