Fri, Nov 15, 2024
Whatsapp

ਝੋਨੇ ਦੀ ਖਰੀਦ ਦਾ ਮਸਲਾ : ਕਿਸਾਨਾਂ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਖਤਮ, ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਕਿਸਾਨ ਝੋਨੇ ਦੀ ਖਰੀਦ ਨਾ ਹੋਣ ਦੇ ਰੋਸ ਵੱਜੋਂ ਸੀਐਮ ਮਾਨ ਦੀ ਰਿਹਾਇਸ਼ ਅੱਗੇ ਪਹੁੰਚੇ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਗਏ ਹਨ। ਕਿਸਾਨ ਵੀ ਰਿਹਾਇਸ਼ ਦੇ ਬਾਹਰ ਖੜੇ ਹੋਏ ਹਨ ਅਤੇ ਸੁਨੇਹੇ ਦਾ ਇੰਤਜ਼ਾਰ ਕਰ ਰਹੇ ਹਨ।

Reported by:  PTC News Desk  Edited by:  KRISHAN KUMAR SHARMA -- October 07th 2024 11:55 AM -- Updated: October 07th 2024 04:31 PM
ਝੋਨੇ ਦੀ ਖਰੀਦ ਦਾ ਮਸਲਾ : ਕਿਸਾਨਾਂ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਖਤਮ, ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਝੋਨੇ ਦੀ ਖਰੀਦ ਦਾ ਮਸਲਾ : ਕਿਸਾਨਾਂ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਖਤਮ, ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਕਿਸਾਨ ਪਹੁੰਚ ਗਏ ਹਨ। ਕਿਸਾਨ ਝੋਨੇ ਦੀ ਖਰੀਦ ਨਾ ਹੋਣ ਦੇ ਰੋਸ ਵੱਜੋਂ ਸੀਐਮ ਮਾਨ ਦੀ ਰਿਹਾਇਸ਼ ਅੱਗੇ ਪਹੁੰਚੇ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਗਏ ਹਨ। ਕਿਸਾਨ ਵੀ ਰਿਹਾਇਸ਼ ਦੇ ਬਾਹਰ ਖੜੇ ਹੋਏ ਹਨ ਅਤੇ ਸੁਨੇਹੇ ਦਾ ਇੰਤਜ਼ਾਰ ਕੀਤਾ, ਜਿਸ ਪਿੱਛੋਂ ਉਨ੍ਹਾਂ ਨੂੰ ਸੀਐਮ ਰਿਹਾਇਸ਼ ਬਿਠਾਇਆ ਗਿਆ।

ਕਿਸਾਨ ਆਗੂਆਂ ਦੀ ਖੇਤੀਬਾੜੀ ਮੰਤਰੀ ਅਤੇ ਉਚ ਅਧਿਕਾਰੀਆਂ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਪਿੱਛੋਂ ਹੁਣ ਗੱਲਬਾਤ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਜਾਣਕਾਰੀ ਦਿੱਤੀ ਕਿ ਖੇਤੀਬਾੜੀ ਮੰਤਰੀ FCD ਅਤੇ FCR ਸਾਰਿਆਂ ਨੇ ਸਾਡੇ ਨਾਲ ਮੀਟਿੰਗ ਕੀਤੀ, ਪਰ ਹੁਣ ਅਸੀ ਫੈਸਲਾ ਕੀਤਾ ਜਿਨ੍ਹਾਂ ਟਾਈਮ ਮੰਡੀਆ ਚ ਖਰੀਦ ਸ਼ੁਰੂ ਨਹੀਂ ਹੁੰਦੀ ਅਸੀ ਏਥੇ ਹੀ ਬੈਠੇ ਰਹਾਂਗੇ।


ਇਸਤੋਂ ਪਹਿਲਾਂ ਚੰਡੀਗੜ੍ਹ 'ਚ ਸੀਐਮ ਰਿਹਾਇਸ਼ 'ਚ 2 ਘੰਟੇ ਕਿਸਾਨ ਬੈਠੇ ਰਹੇ, ਪਰ ਇਸ ਪਿੱਛੋਂ ਵੀ ਕਿਸਾਨਾਂ ਨੂੰ ਮੁੱਖ ਮੰਤਰੀ ਦੇ ਦਰਸ਼ਨ ਨਹੀਂ ਹੋਏ। ਕਿਸਾਨ 2 ਘੰਟੇ ਇੰਤਜ਼ਾਰ ਕਰਨ ਤੋਂ ਬਾਅਦ ਖਾਲੀ ਹੱਥ ਵਾਪਸ ਆ ਗਏ ਹਨ। ਹੁਣ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਦੀ ਮੁੱਖ ਮੰਤਰੀ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਹੋਵੇਗੀ, ਜੋ ਕਿ ਲਗਭਗ 2 ਵਜੇ ਤੱਕ ਦਾ ਸਮਾਂ ਦਿੱਤਾ ਗਿਆ। ਪਰ ਇਸ ਸਮੇਂ ਵੀ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਹੋਈ ਅਤੇ ਫਿਰ SKM ਦੀ ਲੀਡਰਸ਼ਿਪ ਨਾਲ ਥੋੜੀ ਦੇਰ 'ਚ ਮੰਤਰੀ ਗੁਰਮੀਤ ਖੁੱਡੀਆਂ ਨਾਲ ਮੀਟਿੰਗ ਤੈਅ ਹੋਈ।

ਸੰਯੁਕਤ ਕਿਸਾਨ ਮੋਰਚਾ ਦੀਆਂ 32 ਜਥੇਬੰਦੀਆਂ ਦੇ ਕਿਸਾਨ ਨੇਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ 200 ਮੀਟਰ ਦੂਰ ਪਹੁੰਚ ਗਏ। ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ ਅਤੇ ਸੀਐਮ ਸੁਰੱਖਿਆ ਬਲ ਵੱਲੋਂ ਸੀਐਮ ਦੀ ਰਿਹਾਇਸ਼ ਨੂੰ ਜਾਣ ਵਾਲੇ ਰਸਤੇ ਉਤੇ ਬੈਰੀਕੇਡਿੰਗ ਕੀਤੀ ਗਈ ਤਾਂ ਕੋਈ ਅੱਗੇ ਨਾ ਜਾ ਸਕੇ।

ਇਸ ਮੌਕੇ ਗੱਲਬਾਤ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਫਸਲਾਂ ਮੰਡੀ ਵਿੱਚ ਬਰਬਾਦ ਹੋ ਰਹੀਆਂ ਹਨ। ਸਰਕਾਰ ਕੋਈ ਕੰਮ ਨਹੀਂ ਕਰ ਰਹੀ ਹੈ, ਮੀਟਿੰਗਾਂ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਅਤੇ ਹਫ਼ਤੇ ਬਾਅਦ ਵੀ ਕਿਸਾਨਾਂ ਦਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਸੜਕਾਂ 'ਤੇ ਨਾ ਬੈਠਣ ਜੇ ਕੋਈ ਪ੍ਰੇਸ਼ਾਨੀ ਹੈ ਤਾਂ ਉਨ੍ਹਾਂ ਕੋਲ ਆ ਜਾਣ, ਇਸ ਲਈ ਅੱਜ ਉਹ ਮੁੱਖ ਮੰਤਰੀ ਨੂੰ ਇਥੇ ਮਿਲਣ ਪਹੁੰਚੇ ਹਨ।

ਕੀ ਹਨ ਕਿਸਾਨਾਂ ਦਾ ਮੁੱਖ ਮੰਗਾਂ

1. ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਲਈ ਸਥਾਈ ਨੀਤੀ ਬਣਾਈ ਜਾਵੇ।

2. ਸ਼ੰਭੂ ਮੋਰਚੇ ਤੋਂ ਵਾਪਸੀ ਸਮੇਂ ਜ਼ਖਮੀ ਹੋਏ 14 ਕਿਸਾਨਾਂ ਲਈ ਮੁਆਵਜ਼ਾ ਅਤੇ ਵਾਅਦੇ ਦੀਆਂ ਸਹੂਲਤਾਂ ਤੁਰੰਤ ਦਿੱਤੀਆਂ ਜਾਣ।

3. 2013 ਦੇ ਭੂਮੀ ਅਧਿਗ੍ਰਹਿਣ ਕਾਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਕਰਕੇ, ਮੁਆਵਜ਼ਾ ਮਿਲਣ ਤੋਂ ਬਿਨਾ ਕਿਸਾਨਾਂ ਦੀ ਜ਼ਮੀਨ ਨਹੀਂ ਲਈ ਜਾਵੇ।

4. ਨਸ਼ਾਬੰਦੀ ਸਖਤੀ ਨਾਲ ਲਾਗੂ ਕੀਤੀ ਜਾਵੇ ਅਤੇ ਨਸ਼ਾ ਪੀੜਤਾਂ ਦਾ ਰਾਜ ਸਰਕਾਰ ਖ਼ਰਚੇ ਤੇ ਇਲਾਜ ਕਰਕੇ ਉਹਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ।

5. ਮੰਡੀਆਂ ਵਿੱਚ ਜਾਰੀ ਮਜ਼ਦੂਰਾਂ ਅਤੇ ਵਪਾਰੀਆਂ ਦੀ ਹੜਤਾਲ ਦਾ ਹੱਲ ਕੱਢ ਕੇ ਬਾਸਮਤੀ ਚਾਵਲ ਲਈ MSP ਤੈਅ ਕਰਕੇ ਓਸ ਉੱਤੇ ਖਰੀਦ ਕੀਤੀ ਜਾਵੇ।

6. ਡੀਏਪੀ ਖਾਦ ਦੇ ਘੱਟ ਗੁਣਵੱਤਾ ਵਾਲੇ ਨਮੂਨਿਆਂ ਲਈ ਕਾਰਵਾਈ ਕੀਤੀ ਜਾਵੇ ਅਤੇ ਕਾਫ਼ੀ ਮਾਤਰਾ ਵਿੱਚ ਡੀਏਪੀ ਖਾਦ ਕਿਸਾਨਾਂ ਲਈ ਉਪਲਬਧ ਕਰਵਾਈ ਜਾਵੇ।

7. ਅਵਾਰਾ ਪਸ਼ੂਆਂ ਦੀ ਸੰਭਾਲ ਲਈ ਸਰਕਾਰ ਪ੍ਰਬੰਧ ਕਰੇ ਅਤੇ ਇਸ ਸਮੱਸਿਆ ਦਾ ਹੱਲ ਕੱਢੇ।

8. ਪਰਾਲੀ ਸਾੜਨ ਦੇ ਮਸਲੇ ਤੇ ਕਿਸਾਨਾਂ ਖ਼ਿਲਾਫ ਕਾਰਵਾਈ ਰੋਕੀ ਜਾਵੇ ਅਤੇ ਇੰਡਸਟਰੀਜ਼ ਤੇ ਕਾਰਬਨ ਟੈਕਸ ਲਗਾ ਕੇ ਉਸ ਰਕਮ ਨੂੰ ਕਿਸਾਨਾਂ ਨੂੰ ਸਬਸਿਡੀ ਵਜੋਂ ਦਿੱਤਾ ਜਾਵੇ।

9. ਗੰਨਾ ਕਾਸ਼ਤਕਾਰਾਂ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇ ਸਮੇਂ ਸਿਰ ਗੰਨਾ ਮਿਲਾਂ ਦੀ ਚਾਲੂਅਤ ਕਰਵਾਈ ਜਾਵੇ।

- PTC NEWS

Top News view more...

Latest News view more...

PTC NETWORK