MSP On Stubble : ਪਰਾਲੀ ਨੂੰ ਲੈ ਕੇ ਕਿਸਾਨਾਂ ਲਈ ਵੱਡੀ ਖ਼ਬਰ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੋਂ ਮਿਲ ਸਕਦੀ ਹੈ ਰਾਹਤ
MSP On Stubble : ਪੰਜਾਬ ਸਣੇ ਕਈ ਸੂਬਿਆਂ ’ਚ ਪਰਾਲੀ ਸਾੜਨ ਦੀ ਸਮੱਸਿਆ ਇੱਕ ਗੰਭੀਰ ਮੁੱਦਾ ਹੈ। ਇਸਦੇ ਚੱਲਦੇ ਹਵਾ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ। ਪਰ ਇਸਦਾ ਹੱਲ ਨਹੀਂ ਨਿਕਲ ਪਾ ਰਿਹਾ ਹੈ। ਹਾਲਾਂਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਗੱਲ ਆਖੀ ਜਾਂਦੀ ਹੈ ਪਰ ਕਿਸਾਨ ਕਹਿੰਦੇ ਹਨ ਕਿ ਉਨ੍ਹਾਂ ਦੀ ਪਰਾਲੀ ਸਾੜਨਾ ਮਜ਼ਬੂਰੀ ਹੈ। ਕਿਉਂਕਿ ਇਸਦਾ ਉਨ੍ਹਾਂ ਕੋਲ ਕੋਈ ਹੱਲ ਨਹੀਂ ਹੈ।
ਉੱਥੇ ਹੀ ਦੂਜੇ ਪਾਸੇ ਹੁਣ ਇਸ ਪਰਾਲੀ ਸਾੜਨ ਦੀ ਸਮੱਸਿਆ ਤੋਂ ਰਾਹਤ ਮਿਲ ਸਕਦੀ ਹੈ। ਜਿਸ ਨਾਲ ਦੇਸ਼ ਭਰ ਦੇ ਕਿਸਾਨਾਂ ਨੂੰ ਲਾਭ ਹੋਵੇਗਾ। ਮਿਲੀ ਜਾਣਕਾਰੀ ਮੁਤਾਬਿਕ ਸੰਸਦੀ ਕਮੇਟੀ ਨੇ ਕਿਸਾਨਾਂ ਨੂੰ ਪਰਾਲੀ ’ਤੇ ਐਮਐਸਪੀ ਦੇਣ ਦੀ ਸਿਫਾਰਿਸ਼ ਕੀਤੀ ਹੈ।
ਦੱਸ ਦਈਏ ਕਿ ਸੰਸਦੀ ਕਮੇਟੀ ਵੱਲੋਂ ਹਵਾ ਪ੍ਰਦੂਸ਼ਣ ਪ੍ਰਬੰਧਨ ਕਮਿਸ਼ਨ ਨਾਲ ਇਸ ਸਬੰਧੀ ਗੱਲਬਾਤ ਕੀਤੀ ਗਈ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਸੂਬਿਆਂ ਨਾਲ ਗੱਲ ਕਰਕੇ ਪਰਾਲੀ ’ਤੇ ਐਮਐਸਪੀ ਤੈਅ ਕਰੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਵਾਢੀ ਤੋਂ ਪਹਿਲਾਂ ਹਰ ਸਾਲ ਪਰਾਲੀ ’ਤੇ ਐਮਐਸਪੀ ਤੈਅ ਹੋਵੇ।
ਇਹ ਵੀ ਪੜ੍ਹੋ: 1984 Anti-Sikh Riots:1984 ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਦੋਸ਼ੀ ਕਰਾਰ
- PTC NEWS