Farmers On Punjab Budget : ਕਿਸਾਨਾਂ ਦੇ ਦਿਲਾਂ ’ਚ ਮੁੜ ਆਪਣੀ ਥਾਂ ਨਹੀਂ ਬਣਾ ਸਕੀ ਮਾਨ ਸਰਕਾਰ, ਬਜਟ ਤੋਂ ਨਾਰਾਜ਼ ਕਿਸਾਨ
Farmers On Punjab Budget : ਪੰਜਾਬ ਸਰਕਾਰ ਵੱਲੋਂ ਅੱਜ ਵਿੱਤੀ ਸਾਲ 2025 2026 ਲਈ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਕੁੱਲ 2 ਲੱਖ 36 ਹਜ਼ਾਰ 80 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਪਰ ਇਸ ਬਜਟ ਤੋਂ ਪੰਜਾਬ ਦੇ ਕਿਸਾਨ ਨਾਰਾਜ਼ ਨਜ਼ਰ ਆ ਰਹੇ ਹਨ।
ਹਾਲਾਂਕਿ ਪੰਜਾਬ ਸਰਕਾਰ ਬਜਟ ਨਾਲ ਕਿਸਾਨਾਂ ਦੇ ਦਿਲਾਂ ’ਤੇ ਮੁੜ ਆਪਣੀ ਥਾਂ ਨਹੀਂ ਬਣਾ ਸਕੀ ਹੈ। ਚੌਥੇ ਬਜਟ ’ਚ ਵੀ ਕਿਸਾਨਾਂ ਦੇ ਹੱਥ ਖਾਲੀ ਹਨ। ਕਿਸਾਨਾਂ ਨੂੰ ਆਸ ਸੀ ਕਿ ਝੋਨੇ ਦੀ ਫਸਲ ਦਾ ਸਾਲ 2023 ’ਚ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਵੱਲੋਂ ਐਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਇਹ ਵੀ ਆਸ ਸੀ ਕਿ ਸਰਕਾਰ ਦਾਲਾਂ ਦੇ ਉੱਤੇ ਵੀ ਐਮਐਸਪੀ ਅਨਾਊਂਸ ਕਰ ਸਕਦੀ ਸੀ ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ।
ਕਿਸਾਨਾਂ ਦਾ ਕਹਿਣਾ ਹੈ ਕਿ ਦੇਸ਼ ਅਤੇ ਪੰਜਾਬ ਦੇ ਅੰਦਰ ਬਜਟ ਤੋਂ ਸਿਰਫ ਨਿਰਾਸ਼ਾ ਹੀ ਹੱਥ ਲੱਗੀ ਹੈ। ਕਿਸਾਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਤੋਂ ਚੱਲਦੀ ਆ ਰਹੀ ਟਿਊਬਲਾਂ ਦੀ ਬਿਜਲੀ ਮੁਫਤ ’ਤੇ 10 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਸਰਕਾਰ ਨੇ ਆਪਣੀ ਇਸ ਨੂੰ ਪਹਿਲਕਦਮੀ ਦੱਸੀ ਹੈ।
ਕਾਬਿਲੇਗੌਰ ਹੈ ਕਿ ਮਾਨ ਸਰਕਾਰ ਨੇ ਖੇਤੀਬਾੜੀ ਲਈ ਬਜਟ ਵਿੱਚ ਪੰਜ ਫੀਸਦ ਵਾਧਾ ਕੀਤਾ। ਬਜਟ ਵਿੱਚ ਖੇਤੀਬਾੜੀ ਲਈ 14,524 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ ਨੂੰ ਬਿਜਲੀ ਸਬਸਿਡੀ ਲਈ 9992 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਸਰਕਾਰ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।
- PTC NEWS