ਕੀ ਹੈ MSP 'ਤੇ ਫਸਲਾਂ ਖਰੀਦਣ ਲਈ ਕੇਂਦਰ ਦੀ 5 ਸਾਲਾ ਯੋਜਨਾ? ਇੱਥੇ ਜਾਣੋ
Centre's 5 year plan on MSP: ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਸ਼ੁਰੂ ਹੋਈ ਗੱਲਬਾਤ ਦਾ ਚੌਥਾ ਦੌਰ ਦੇਰ ਰਾਤ ਖ਼ਤਮ ਹੋ ਗਿਆ। ਮੀਟਿੰਗ ਖਤਮ ਹੋਣ ਤੋਂ ਬਾਅਦ ਗੋਇਲ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਸੁਖਾਵੇਂ ਮਾਹੌਲ ਵਿੱਚ ਹੋਈ।
ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਪੰਜ ਸਾਲਾ ਸਮਝੌਤੇ ਦਾ ਪ੍ਰਸਤਾਵ ਦਿੱਤਾ ਹੈ। ਸਰਕਾਰ ਨੇ ਇਹ ਜਾਣਕਾਰੀ ਕਿਸਾਨ ਸੰਗਠਨ ਅਤੇ ਕੇਂਦਰੀ ਮੰਤਰੀਆਂ ਦੀ ਕਮੇਟੀ ਦੀ ਐਤਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਤੋਂ ਬਾਅਦ ਦਿੱਤੀ। ਹਾਲਾਂਕਿ ਕਿਸਾਨ ਆਗੂ ਅਜੇ ਤੱਕ ਇਸ ਗੱਲ 'ਤੇ ਸਹਿਮਤ ਨਹੀਂ ਹੋਏ ਹਨ ਅਤੇ ਉਨ੍ਹਾਂ ਦਾ ਜਵਾਬ ਅੱਜ ਸਾਹਮਣੇ ਆ ਸਕਦਾ ਹੈ।
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਐਤਵਾਰ ਦੇਰ ਰਾਤ ਕਿਸਾਨ ਨੇਤਾਵਾਂ ਨਾਲ ਗੱਲਬਾਤ ਖਤਮ ਹੋਣ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਸਹਿਕਾਰੀ ਸੰਸਥਾਵਾਂ NCCF ਅਤੇ NAFED (ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ) ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਦਾਲਾਂ ਖਰੀਦਣ ਵਿੱਚ ਮਦਦ ਕਰਨ ਲਈ ਕਿਸਾਨਾਂ ਨਾਲ ਪੰਜ ਸਾਲਾਂ ਦਾ ਸਮਝੌਤਾ ਪ੍ਰਸਤਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਪਾਹ ਦੀ ਫਸਲ ਖਰੀਦਣ ਲਈ ਕਿਸਾਨਾਂ ਨਾਲ ਪੰਜ ਸਾਲਾ ਸਮਝੌਤਾ ਕਰਨ ਦਾ ਪ੍ਰਸਤਾਵ ਕੀਤਾ ਹੈ।
ਪੀਯੂਸ਼ ਗੋਇਲ ਨੇ ਕਿਹਾ ਕਿ ਕਿਸਾਨ ਆਗੂ ਸੋਮਵਾਰ ਤੱਕ ਸਰਕਾਰ ਦੀਆਂ ਤਜਵੀਜ਼ਾਂ 'ਤੇ ਆਪਣੇ ਫੈਸਲੇ ਤੋਂ ਜਾਣੂ ਕਰਾਉਣਗੇ। ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਸ਼ੁਰੂ ਹੋਈ ਗੱਲਬਾਤ ਦਾ ਚੌਥਾ ਦੌਰ ਦੇਰ ਰਾਤ ਖ਼ਤਮ ਹੋ ਗਿਆ। ਮੀਟਿੰਗ ਖਤਮ ਹੋਣ ਤੋਂ ਬਾਅਦ ਗੋਇਲ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਸੁਖਾਵੇਂ ਮਾਹੌਲ ਵਿੱਚ ਹੋਈ। ਉਨ੍ਹਾਂ ਕਿਹਾ ਅਸੀਂ ਸਹਿਕਾਰੀ ਸਭਾਵਾਂ ਐੱਨਸੀਸੀਐੱਫ ਅਤੇ ਨਾਫੇਡ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਦਾਲਾਂ ਖਰੀਦਣ ਲਈ ਕਿਸਾਨਾਂ ਨਾਲ ਪੰਜ ਸਾਲਾਂ ਦਾ ਸਮਝੌਤਾ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਦੇ ਪ੍ਰਸਤਾਵ 'ਤੇ ਅੱਜ ਹੀ ਵਿਚਾਰ ਕੀਤਾ ਜਾਵੇਗਾ।
ਗੋਇਲ ਨੇ ਕਿਹਾ ਅਸੀਂ ਪ੍ਰਸਤਾਵ ਦਿੱਤਾ ਹੈ ਕਿ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਘੱਟੋ ਘੱਟ ਸਮਰਥਨ ਮੁੱਲ 'ਤੇ ਕਪਾਹ ਦੀ ਫਸਲ ਖਰੀਦਣ ਲਈ ਕਿਸਾਨਾਂ ਨਾਲ ਪੰਜ ਸਾਲਾਂ ਦਾ ਸਮਝੌਤਾ ਕਰੇਗਾ। ਕਿਸਾਨ ਆਪਣੀ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਪੁੱਜੇ ਸਨ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ। ਇਹ ਮੀਟਿੰਗ ਰਾਤ ਕਰੀਬ 8.30 ਵਜੇ ਸ਼ੁਰੂ ਹੋਈ। ਇਸ ਤੋਂ ਪਹਿਲਾਂ 8, 12 ਅਤੇ 15 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗਾਂ ਹੋਈਆਂ ਸਨ ਪਰ ਗੱਲਬਾਤ ਬੇਸਿੱਟਾ ਰਹੀ ਸੀ।
-