Fri, Oct 18, 2024
Whatsapp

Farmers Protest Update : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਦਾ ਘਿਰਾਓ ਕਰਨਗੇ ਕਿਸਾਨ, ਆਪ ਤੇ ਭਾਜਪਾ ਆਗੂਆਂ ਦੇ ਘਰਾਂ ਬਾਹਰ ਲਗਾਉਣੇ ਪੱਕੇ ਮੋਰਚੇ

ਕਿਸਾਨ ਜਥੇਬੰਦੀਆਂ, ਆੜਤੀਏ ਤੇ ਸੈਲਰ ਮਾਲਕ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਦਾ ਘਿਰਾਓ ਕਰਨਗੇ। 1000 ਦੇ ਕਰੀਬ ਲੋਕ ਇਕੱਠੇ ਹੋਕੇ ਮੁੱਖ ਮੰਤਰੀ ਨਿਵਾਸ ਵੱਲ ਕੂਚ ਕਰਨਗੇ।

Reported by:  PTC News Desk  Edited by:  Dhalwinder Sandhu -- October 18th 2024 08:22 AM -- Updated: October 18th 2024 09:19 AM
Farmers Protest Update : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਦਾ ਘਿਰਾਓ ਕਰਨਗੇ ਕਿਸਾਨ, ਆਪ ਤੇ ਭਾਜਪਾ ਆਗੂਆਂ ਦੇ ਘਰਾਂ ਬਾਹਰ ਲਗਾਉਣੇ ਪੱਕੇ ਮੋਰਚੇ

Farmers Protest Update : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਦਾ ਘਿਰਾਓ ਕਰਨਗੇ ਕਿਸਾਨ, ਆਪ ਤੇ ਭਾਜਪਾ ਆਗੂਆਂ ਦੇ ਘਰਾਂ ਬਾਹਰ ਲਗਾਉਣੇ ਪੱਕੇ ਮੋਰਚੇ

Farmers Toll Plaza Free Update : ਪੰਜਾਬ 'ਚ ਕਿਸਾਨਾਂ ਨੇ 14 ਜ਼ਿਲ੍ਹਿਆ 'ਚ 25 ਟੋਲ ਪਲਾਜ਼ਿਆਂ ਨੂੰ ਫਰੀ ਕਰ ਦਿੱਤਾ ਹੈ। ਝੋਨੇ ਦੀ ਫਸਲ ਦੀ ਸਹੀ ਖਰੀਦ ਨਾ ਹੋਣ ਕਾਰਨ ਕਿਸਾਨ ਨਾਰਾਜ਼ ਹਨ। ਇਸ ਦੇ ਨਾਲ ਅੱਜ ਕਿਸਾਨ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਉਣਗੇ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲਿਆ ਹੈ। ਇਹ ਫੈਸਲਾ ਝੋਨੇ ਦੀ ਨਾਜਾਇਜ਼ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ ਹੈ। ਇਹ ਰੋਸ ਕੇਂਦਰ ਅਤੇ ਪੰਜਾਬ ਦੋਵਾਂ ਸਰਕਾਰਾਂ ਖਿਲਾਫ ਹੈ।

ਮੁੱਖ ਮੰਤਰੀ ਦੇ ਨਿਵਾਸ ਦਾ ਕੀਤਾ ਜਾਵੇਗਾ ਘਿਰਾਓ


ਕਿਸਾਨ ਜਥੇਬੰਦੀਆਂ, ਆੜਤੀਏ ਤੇ ਸੈਲਰ ਮਾਲਕ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਦਾ ਘਿਰਾਓ ਕਰਨਗੇ। 1000 ਦੇ ਕਰੀਬ ਲੋਕ ਇਕੱਠੇ ਹੋਕੇ ਮੁੱਖ ਮੰਤਰੀ ਨਿਵਾਸ ਵੱਲ ਕੂਚ ਕਰਨਗੇ।

ਦਿਨ ਰਾਤ ਜਾਰੀ ਰਹੇਗਾ ਇਹ ਸੰਘਰਸ਼ 

ਕਿਸਾਨ ਆਗੂਆਂ ਨੇ ਦੱਸਿਆ ਕਿ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਧਰਨੇ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ। ਇਨ੍ਹਾਂ ਮੰਗਾਂ ਵਿੱਚੋਂ ਇੱਕ ਮੰਗ ਹੈ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਕਈ ਹੋਰ ਮੰਗਾਂ ਵੀ ਇਸ ਵਿੱਚ ਸ਼ਾਮਲ ਹਨ। ਜਿਸ 'ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬੇ ਦੀ 'ਆਪ' ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ।

ਕੱਲ੍ਹ ਕਿਸਾਨਾਂ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ਾਮ 4 ਵਜੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਸ਼ਾਮਿਲ ਰਹਿਣਗੇ। ਮੀਟਿੰਗ ਵਿੱਚ ਝੋਨੇ ਦੀ ਫਸਲ ਦੀ ਖਰੀਦ, DAP ਅਤੇ ਹੋਰ ਮੰਗਾਂ ਉੱਤੇ ਚਰਚਾ ਹੋਵੇਗੀ।

ਦੋਵਾਂ ਸਰਕਾਰਾਂ 'ਤੇ ਅਣਗਹਿਲੀ ਦਾ ਇਲਜ਼ਾਮ

ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰਾਂ ’ਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਇਲਜ਼ਾਮ ਲਾਇਆ ਹੈ। ਉਹ ਕਾਰਪੋਰੇਟ ਪੱਖੀ ਡਬਲਯੂ.ਟੀ.ਓ. ਦੀ ਓਪਨ ਮਾਰਕੀਟ ਨੀਤੀ ਦੇ ਖਿਲਾਫ ਹਨ। ਉਨ੍ਹਾਂ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੇ ਇਸ ਮਾਰੂ ਹਮਲੇ ਨੂੰ ਨਾਕਾਮ ਕਰਨ ਲਈ ਦਿਨ ਰਾਤ ਮਿਹਨਤ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : Punjab Weather : ਪੰਜਾਬ ਅਤੇ ਚੰਡੀਗੜ੍ਹ ਲਗਾਤਾਰ ਬਦਲ ਰਿਹੈ ਮੌਸਮ, ਜਾਣੋ ਤਾਜ਼ਾ ਅਪਡੇਟ 

- PTC NEWS

Top News view more...

Latest News view more...

PTC NETWORK