Mon, Jan 6, 2025
Whatsapp

Farmers Mahapanchayat Update : ਖਨੌਰੀ 'ਚ ਅੱਜ ਮਹਾਪੰਚਾਇਤ, ਮਰਨ ਵਰਤ 'ਤੇ ਬੈਠੇ ਡੱਲੇਵਾਲ ਦੇਣਗੇ ਸੰਦੇਸ਼; 2 ਲੱਖ ਕਿਸਾਨਾਂ ਦੇ ਆਉਣ ਦੀ ਉਮੀਦ

ਦੱਸ ਦਈਏ ਕਿ ਸ਼ਨੀਵਾਰ ਨੂੰ ਖਨੌਰੀ 'ਚ ਕਿਸਾਨਾਂ ਦੀ ਵੱਡੀ ਕਿਸਾਨ ਮਹਾਪੰਚਾਇਤ ਹੋਵੇਗੀ। ਇਸ ਵਿੱਚ ਪੰਜਾਬ ਅਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਆਉਣਗੇ।

Reported by:  PTC News Desk  Edited by:  Aarti -- January 04th 2025 09:09 AM
Farmers Mahapanchayat Update : ਖਨੌਰੀ 'ਚ ਅੱਜ ਮਹਾਪੰਚਾਇਤ, ਮਰਨ ਵਰਤ 'ਤੇ ਬੈਠੇ ਡੱਲੇਵਾਲ ਦੇਣਗੇ ਸੰਦੇਸ਼; 2 ਲੱਖ ਕਿਸਾਨਾਂ ਦੇ ਆਉਣ ਦੀ ਉਮੀਦ

Farmers Mahapanchayat Update : ਖਨੌਰੀ 'ਚ ਅੱਜ ਮਹਾਪੰਚਾਇਤ, ਮਰਨ ਵਰਤ 'ਤੇ ਬੈਠੇ ਡੱਲੇਵਾਲ ਦੇਣਗੇ ਸੰਦੇਸ਼; 2 ਲੱਖ ਕਿਸਾਨਾਂ ਦੇ ਆਉਣ ਦੀ ਉਮੀਦ

Farmers Mahapanchayat Update : ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। 

ਦੱਸ ਦਈਏ ਕਿ ਖਨੌਰੀ 'ਚ ਕਿਸਾਨਾਂ ਦੀ ਵੱਡੀ ਕਿਸਾਨ ਮਹਾਪੰਚਾਇਤ ਵਿੱਚ ਪੰਜਾਬ ਅਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਆਉਣਗੇ। 40 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਡੱਲੇਵਾਲ ਮਹਾਪੰਚਾਇਤ 'ਚ ਕਿਸਾਨਾਂ ਨੂੰ ਸੰਦੇਸ਼ ਦੇਣਗੇ | ਮਹਾਪੰਚਾਇਤ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਲੋਕਾਂ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਮੇਰੀ ਸਾਰਿਆਂ ਨੂੰ ਬੇਨਤੀ ਹੈ ਕਿ ਮੈਂ ਤੁਹਾਨੂੰ ਸਾਰਿਆਂ ਨੂੰ 4 ਜਨਵਰੀ ਨੂੰ ਖਨੌਰੀ ਬਾਰਡਰ 'ਤੇ ਦੇਖਣਾ ਚਾਹੁੰਦਾ ਹਾਂ। 


ਕਾਬਿਲੇਗੌਰ ਹੈ ਕਿ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨਾਲ ਮੀਟਿੰਗ ਨਹੀਂ ਕਰ ਸਕੇ। ਪਹਿਲਾਂ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰਨ ’ਤੇ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਪਰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ। ਕਮੇਟੀ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ 4 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਹੁਣ ਉਗਰਾਹਾ ਨਾਲ ਜੁੜੇ ਕਿਸਾਨਾਂ ਨੇ ਵੀ ਇਨਕਾਰ ਕਰ ਦਿੱਤਾ।

ਦੱਸ ਦਈਏ ਕਿ ਡੱਲੇਵਾਲ ਕੈਂਸਰ ਦੇ ਮਰੀਜ਼ ਹਨ। ਭੁੱਖੇ ਰਹਿਣ ਕਾਰਨ ਉਹ ਆਪਣੀ ਦਵਾਈ ਵੀ ਨਹੀਂ ਲੈ ਪਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੀਵਰ ਅਤੇ ਕਿਡਨੀ ਦੇ ਟੈਸਟ ਲਗਾਤਾਰ ਵਿਗੜ ਰਹੇ ਹਨ। ਜੇਕਰ ਡੱਲੇਵਾਲ ਜਲਦੀ ਹੀ ਆਪਣਾ ਮਰਨ ਵਰਤ ਖਤਮ ਕਰ ਦਿੰਦੇ ਹਨ  ਤਾਂ ਵੀ ਉਹ ਰਿਕਵਰ ਨਹੀਂ ਕਰ ਪਾਉਣਗੇ। ਡਾਕਟਰਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਉਨ੍ਹਾਂ ਦੇ ਸਰੀਰ ’ਚ ਸਿਰਫ ਹੱਡੀਆਂ ਹੀ ਰਹਿ ਗਈਆਂ ਹਨ। 

ਇਹ ਵੀ ਪੜ੍ਹੋ  : Punjab Weather Alert : ਪੰਜਾਬ ਦੇ 12 ਜ਼ਿਲ੍ਹਿਆਂ ’ਚ ਧੁੰਦ ਦੇ ਨਾਲ ਅੱਜ ਤੂਫਾਨ ਦਾ ਅਲਰਟ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

- PTC NEWS

Top News view more...

Latest News view more...

PTC NETWORK