Farmers vs People In Punjab Bandh : ਪੰਜਾਬ ਬੰਦ ਤੋਂ ਪਰੇਸ਼ਾਨ ਲੋਕਾਂ ਦੀ ਕਿਸਾਨਾਂ ਨਾਲ ਹੋਈ ਤਕਰਾਰ; ਕਈ ਦਿਹਾੜੀਦਾਰਾਂ ਦੀ ਨਹੀਂ ਹੋਈ ਕਮਾਈ, ਦੇਖੋ ਤਸਵੀਰਾਂ
Clash During in Punjab Bandh : ਪੰਜਾਬ ਦੇ ਕਿਸਾਨਾਂ ਨੇ ਅੱਜ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਦੇ ਸਮਰਥਨ ਵਿੱਚ ਬੰਦ ਰੱਖਿਆ ਹੋਇਆ ਹੈ। ਕਿਸਾਨਾਂ ਨੇ ਪੰਜਾਬ ਦੇ ਸਾਰੇ ਕੌਮੀ ਰਾਜ ਮਾਰਗ ਅਤੇ ਰੇਲਵੇ ਟਰੈਕ ਬੰਦ ਕਰ ਦਿੱਤੇ ਹਨ। ਕਿਸਾਨ ਸਵੇਰੇ 7 ਵਜੇ ਤੋਂ ਹੀ ਹਾਈਵੇਅ ਅਤੇ ਰੇਲਵੇ ਪਟੜੀਆਂ ਦੇ ਉੱਪਰ 140 ਥਾਵਾਂ 'ਤੇ ਬੈਠੇ ਹਨ। ਇਸ ਬੰਦ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਕਿਸਾਨਾਂ ਨੂੰ ਸਮਰਥਨ ਵੀ ਮਿਲ ਰਿਹਾ ਹੈ ਪਰ ਬਹੁਤੀਆਂ ਹੀ ਅਜਿਹੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ’ਚ ਬਹਿਸਬਾਜ਼ੀ ਅਤੇ ਲੋਕ ਖੱਜਲ ਖੁਆਰ ਹੁੰਦੇ ਦਿਖਾਈ ਦੇ ਰਹੇ ਹਨ।
ਅਜਿਹੀਆਂ ਹੀ ਕੁਝ ਤਸਵੀਰਾਂ ਪੰਜਾਬ ਦੇ ਕਈ ਇਲਾਕਿਆਂ ਚੋਂ ਦੇਖਣ ਨੂੰ ਮਿਲੀਆਂ ਹਨ। ਜਿਵੇਂ ਸਮਰਾਲਾ, ਅਜਨਾਲਾ, ਮਲੋਟ ਆਦਿ ਕਈ ਥਾਵਾਂ ਹਨ ਜਿੱਥੋਂ ਬੰਦ ਕਾਰਨ ਤਕਰਾਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
- PTC NEWS